ਖੇਤੀ ਕਾਨੂੰਨਾਂ ਖ਼ਿਲਾਫ਼ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਠੱਪ

Category : Panjabi News | panjabi news Posted on 2021-02-06 03:44:42


ਖੇਤੀ ਕਾਨੂੰਨਾਂ ਖ਼ਿਲਾਫ਼ ਹੰਗਾਮੇ ਕਾਰਨ  ਲੋਕ ਸਭਾ ਦੀ ਕਾਰਵਾਈ ਠੱਪ


ਨਵੀਂ ਦਿੱਲੀਵਿਰੋਧੀ ਧਿਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਕੀਤੇ ਜਾ ਰਹੇ ਹੰਗਾਮੇ ਕਾਰਨ ਸ਼ੁੱਕਰਵਾਰ ਨੂੰ ਵੀ ਲੋਕ ਸਭਾ ’ਚ ਕੋਈ ਕੰਮਕਾਰ ਨਾ ਹੋ ਸਕਿਆ। ਲੋਕ ਸਭਾ ਦੀ ਕਾਰਵਾਈ ਜਦੋਂ ਸ਼ਾਮ 4 ਵਜੇ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਮੈਂਬਰ ਕਾਨੂੰਨ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਸਦਨ ਦੇ ਐਨ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਲੱਗ ਪਏ। ਕਾਂਗਰਸ, ਖੱਬੇ ਪੱਖੀ ਪਾਰਟੀਆਂ ਅਤੇ ਡੀਐੱਮਕੇ ਦੇ ਮੈਂਬਰਾਂ ਨੇ ਹੱਥਾਂ ’ਚ ਤਖ਼ਤੀਆਂ ਫੜੀਆਂ ਹੋਈਆਂ ਸਨ। ਸਪੀਕਰ ਓਮ ਬਿਰਲਾ ਨੇ ਪ੍ਰਸ਼ਨਕਾਲ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਵਿਰੋਧੀ ਧਿਰ ਦੇ ਮੈਂਬਰ ਨਾਅਰੇਬਾਜ਼ੀ ਕਰਨ ਤੋਂ ਨਾ ਰੁਕੇ ਤਾਂ ਸਵਾ ਚਾਰ ਵਜੇ ਦੇ ਕਰੀਬ ਉਨ੍ਹਾਂ ਸਦਨ ਦੀ ਕਾਰਵਾਈ ਸ਼ਾਮ 6 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਸ਼ਾਮ ਨੂੰ ਜਦੋਂ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਮੈਂਬਰਾਂ ਨੇ ਫਿਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮਗਰੋਂ ਸਪੀਕਰ ਨੇ ਸੋਮਵਾਰ ਤੱਕ ਲਈ ਲੋਕ ਸਭਾ ਉਠਾ ਦਿੱਤੀ।

Stay tuned with us