ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਭੜਕਾਇਆ ਜਾ ਰਿਹੈ ਵਿਰੋਧ ਸਿਰਫ਼ ਇਕ ਸੂਬੇ ਤੱਕ ਸੀਮਤ: ਤੋਮਰ

Category : Panjabi News | panjabi news Posted on 2021-02-06 03:46:03


ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਭੜਕਾਇਆ ਜਾ ਰਿਹੈ ਵਿਰੋਧ ਸਿਰਫ਼ ਇਕ ਸੂਬੇ ਤੱਕ ਸੀਮਤ: ਤੋਮਰ

ਨਵੀਂ ਦਿੱਲੀਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ਤੇ ਧੰਨਵਾਦ ਮਤੇ ’ਤੇ ਹੋਈ ਬਹਿਸ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਚੁੱਕਣਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਝੂਠ ਫੈਲਾਇਆ ਜਾ ਰਿਹਾ ਹੈ। ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਸਿਰਫ਼ ਇਕ ਸੂਬੇ ਤੱਕ ਸੀਮਤ ਹੈ ਤੇ ਕਿਸਾਨਾਂ ਨੂੰ ਕਾਨੂੰਨਾਂ ਖ਼ਿਲਾਫ਼ ਭੜਕਾਇਆ ਜਾ ਰਿਹੈ। ਨਵੇਂ ਖੇਤੀ ਕਾਨੂੰਨਾਂ ਦਾ ਮਜ਼ਬੂਤੀ ਨਾਲ ਬਚਾਅ ਕਰਦਿਆਂ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਖੇਤੀ ਕਾਨੂੰਨਾਂ ’ਚ ਸੋਧ ਦੀ ਕੀਤੀ ਪੇਸ਼ਕਸ਼ ਦਾ ਇਹ ਮਤਲਬ ਬਿਲਕੁਲ ਵੀ ਨਹੀਂ ਹੈ ਕਿ ਇਨ੍ਹਾਂ ਕਾਨੂੰਨਾਂ ’ਚ ਕੋਈ ਘਾਟ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਤੇ ਵਿਰੋਧੀ ਧਿਰਾਂ ਹੁਣ ਤੱਕ ਇਨ੍ਹਾਂ ਕਾਨੂੰਨਾਂ ਵਿੱਚ ਇਕ ਵੀ ਖਾਮੀ ਨੂੰ ਲੱਭਣ ਵਿੱਚ ਨਾਕਾਮ ਰਹੀਆਂ ਹਨ। ਤੋਮਰ ਨੇ ਕਿਹਾ ਕਿ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਮੁੱਖ ਨਿਸ਼ਾਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਉਂਜ ਬਜਟ ਇਜਲਾਸ ਦੇ ਚੌਥੇ ਦਿਨ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਉਪਰਲੇ ਸਦਨ ਵਿੱਚ ਖਾਸਾ ਰੌਲਾ-ਰੱਪਾ ਪਿਆ।

Stay tuned with us