ਮੁਲਾਜ਼ਮਾਂ ਨਾਲ ਵਿਤਕਰੇ ਵਿਰੁੱਧ ਅਕਾਲੀ ਦਲ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

Category : World | world Posted on 2021-03-06 05:29:03


ਮੁਲਾਜ਼ਮਾਂ ਨਾਲ ਵਿਤਕਰੇ ਵਿਰੁੱਧ ਅਕਾਲੀ ਦਲ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਬਜਟ ਇਜਲਾਸ ਦੇ ਤੀਜੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤੇ ਜਾਣ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਿਧਾਇਕ ਅੱਜ ਸਵੇਰੇ ਵਿਧਾਨ ਸਭਾ ਦੇ ਬਾਹਰ ਇਕੱਤਰ ਹੋਏ ਤੇ ਕਾਂਗਰਸ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰੀ ਮੁਲਾਜ਼ਮਾਂ ਦੇ ਹੱਕ ‘ਚ ਖੜ੍ਹੇ ਹੋਏ | ਇਸ ਮੌਕੇ ਅਕਾਲੀ ਦਲ ਦੇ ਵਿਧਾਇਕਾਂ ਨੇ ‘ਪੇ ਕਮਿਸ਼ਨ ਲਾਗੂ ਕਰੋ ਤੇ ਮੁਲਾਜ਼ਮਾਂ ਦਾ ਬਕਾਇਆ ਜਾਰੀ ਕਰੋ’ ਦੇ ਨਾਅਰੇ ਲਾ ਕੇ ਮੰਗ ਕੀਤੀ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤੇ ਦਾ ਰੋਕਿਆ ਗਿਆ 6 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰੇ | ਅਕਾਲੀ ਵਿਧਾਇਕਾਂ ਨੇ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਤੋਂ ਰੋਕ ਰੱਖਿਆ ਹੈ ਤੇ ਵਾਰ-ਵਾਰ ਇਸ ਦੀ ਮਿਆਦ ਵਿਚ ਵਾਧਾ ਕੀਤਾ ਜਾ ਰਿਹਾ ਹੈ ਤੇ ਕਮਿਸ਼ਨ ਨੂੰ ਆਪਣੀ ਰਿਪੋਰਟ ਪੇਸ਼ ਨਾ ਕਰਨ ਵਾਸਤੇ ਕਿਹਾ ਜਾ ਰਿਹਾ ਹੈ | ਪਹਿਲੀ ਕੈਬਨਿਟ ਮੀਟਿੰਗ ਵਿਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ | ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ ‘ਤੇ ਹਜ਼ਾਰਾਂ ਆਸਾਮੀਆਂ ਖਤਮ ਕੀਤੇ ਜਾਣ ਦੀ ਵੀ ਨਿਖੇਧੀ ਕਰਦਿਆਂ ਅਕਾਲੀ ਦਲ ਨੇ ਮੰਗ ਕੀਤੀ ਕਿ ਸਾਰੇ ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲ ਦਿੱਤੇ ਜਾਣ | ਇਸ ਮੌਕੇ ਐਨ. ਕੇ. ਸ਼ਰਮਾ, ਪਵਨ ਕੁਮਾਰ ਟੀਨੂੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਰੋਜੀ ਬਰਕੰਦੀ, ਦਿਲਰਾਜ ਸਿੰਘ ਭੂੰਦੜ, ਗੁਰਪ੍ਰਤਾਪ ਸਿੰਘ ਬਡਾਲਾ, ਬਲਦੇਵ ਸਿੰਘ ਖਹਿਰਾ ਅਤੇ ਹੋਰ ਹਾਜ਼ਰ ਸਨ |

Stay tuned with us