ਅਮਰੀਕਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੈਂਟਰਲ ਮੈਕਸੀਕੋ ‘ਚ ਇਕ ਹਾਦਸਾਗ੍ਰਸਤ ਹੋ ਗਈ ਵੈਨੇਜ਼ੁਏਲਾ, ਕੋਲੰਬੀਆ ਅਤੇ ਮੱਧ ਅਮਰੀਕਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਸ ਬੱਸ ਦੇ ਹਾਦਸਾਗ੍ਰਸਤ ਹੋਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਗ੍ਰਹਿ ਮੰਤਰੀ ਜੂਲੀਓ ਹੁਏਰਟਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਦੁਪਹਿਰ ਹਾਈਵੇਅ ‘ਤੇ ਵਾਪਰਿਆ ਜਦੋਂ ਬੱਸ 45 ਯਾਤਰੀਆਂ ਨੂੰ ਲੈ ਕੇ ਉੱਤਰ ਵੱਲ ਜਾ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ‘ਹਾਦਸੇ ਸਮੇਂ 17 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਯਾਤਰੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਨ੍ਹਾਂ ‘ਚੋਂ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। ਪੰਜ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।’ ਹਾਲਾਂਕਿ ਮੰਤਰੀ ਨੇ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਕਿ ਮਰਨ ਵਾਲੇ ਅਤੇ ਜ਼ਖਮੀਆਂ ਵਿੱਚੋਂ ਕਿੰਨੇ ਪ੍ਰਵਾਸੀ ਸਨ। ਮੈਕਸੀਕਨ ਮੀਡੀਆ ਨੇ ਦੱਸਿਆ ਕਿ ਹਾਦਸਾ ਉਦੋਂ ਵਾਪਰਿਆ ਜਦੋਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਪਿਛਲੇ ਹਫਤੇ ਵੀ ਪਨਾਮਾ ‘ਚ ਦਰਜਨਾਂ ਪ੍ਰਵਾਸੀਆਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਗੱਡੀ ਟੋਏ ‘ਚ ਡਿੱਗ ਗਈ। ਇਹ ਹਾਦਸਾ ਦੇਸ਼ ਦੇ ਇਤਿਹਾਸ ‘ਚ ਸਭ ਤੋਂ ਭਿਆਨਕ ਪ੍ਰਵਾਸੀ ਹਾਦਸੇ ‘ਚ ਸ਼ਾਮਲ ਹੈ।