ਇੰਡੀਆ ’ਚ ਇਕ ਦਿਨ ਅੰਦਰ ਕਰੋਨਾ ਦੇ 20,038 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜਿਥੇ ਪੀਡ਼ਤ ਲੋਕਾਂ ਦੀ ਗਿਣਤੀ ਵਧ ਗਈ ਹੈ ਉਥੇ ਹੀ ਚਿੰਤਾ ਵੀ ਵਧ ਗਈ ਹੈ। ਹੁਣ ਇਹ ਗਿਣਤੀ ਵੱਧ ਕੇ 4,37,10,027 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,39,073 ਹੋ ਗਈ ਹੈ। ਇਸੇ ਦੌਰਾਨ ਪੰਜਾਬ ਅੰਦਰ ਕਰੋਨਾ ਕਰਕੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕਡ਼ਿਆਂ ਦੇ ਅਨੁਸਾਰ ਸੰਕਰਮਣ ਨਾਲ 47 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ’ਚ ਮਰਨ ਵਾਲਿਆਂ ਦੀ ਗਿਣਤੀ 5,25,604 ਹੋ ਗਈ ਹੈ। ਦੇਸ਼ ’ਚ ਕਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,39,073 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.32 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 2,997 ਦਾ ਵਾਧਾ ਹੋਇਆ ਹੈ। ਮਰੀਜ਼ਾਂ ਦੀ ਰਾਸ਼ਟਰੀ ਰਿਕਵਰੀ ਦਰ 98.48 ਫੀਸਦੀ ਹੈ। ਅੰਕਡ਼ਿਆਂ ਮੁਤਾਬਕ ਰੋਜ਼ਾਨਾ ਸੰਕਰਮਣ ਦਰ 4.44 ਫੀਸਦੀ ਹੈ, ਜਦੋਂਕਿ ਹਫ਼ਤਾਵਾਰੀ ਸੰਕਰਮਣ ਦਰ 4.30 ਫੀਸਦੀ ਹੈ। ਦੇਸ਼ ’ਚ ਹੁਣ ਤੱਕ ਕੁੱਲ 4,30,45,350 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਅਤੇ ਕਰੋਨਾ ਤੋਂ ਮੌਤ ਦਰ 1.20 ਫੀਸਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 199.47 ਕਰੋਡ਼ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।