ਵਨ ਡੇ ਸੀਰੀਜ਼ ਦਾ ਤੀਜਾ ਤੇ ਆਖਰੀ ਮੈਚ ਦਿੱਲੀ ‘ਚ ਖੇਡਿਆ ਗਿਆ ਜਿਸ ‘ਚ ਇੰਡੀਆ ਦੀ ਟੀਮ ਸਾਊਥ ਅਫਰੀਕਾ ਨੂੰ ਹਰਾ ਕੇ ਜੇਤੂ ਰਹੀ। ਇਸ ਤਰ੍ਹਾਂ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ 2-1 ਆਪਣੇ ਨਾ ਕਰ ਲਈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਬੱਲੇਬਾਜ਼ੀ ਕਰਨ ਆਈ ਸਾਊਥ ਅਫਰੀਕਾ ਨੂੰ 27 ਓਵਰਾਂ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 99 ਦੌੜਾਂ ‘ਤੇ ਰੋਕ ਦਿੱਤਾ। ਇਸ ਤਰ੍ਹਾਂ ਸਾਊਥ ਅਫਰੀਕਾ ਨੇ ਇੰਡੀਆ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਡੀਆ ਨੇ 19 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 105 ਦੌੜਾਂ ਬਣਾਈਆਂ ਤੇ ਇਸ ਤਰ੍ਹਾਂ ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਇੰਡੀਆ ਨੇ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕਰ ਲਿਆ ਹੈ। ਟੀਚੇ ਦਾ ਪਿੱਛਾ ਕਰਨ ਆਏ ਇੰਡੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸ਼ਿਖਰ ਧਵਨ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਰਨ ਆਊਟ ਹੋ ਕੇ ਤੇ ਪਵੇਲੀਅਨ ਪਰਤ ਗਿਆ। ਇੰਡੀਆ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 10 ਦੌੜਾਂ ਦੇ ਨਿੱਜੀ ਸਕੋਰ ‘ਤੇ ਫਾਰਚਿਉਨ ਵਲੋਂ ਆਊਟ ਹੋ ਗਿਆ। ਸ਼ੁਭਮਨ ਗਿੱਲ 49 ਦੌੜਾਂ ਦੀ ਪਾਰੀ ਖੇਡ ਆਊਟ ਹੋਏ। ਇੰਡੀਆ ਵਲੋਂ ਸ਼੍ਰੇਅਸ ਅਈਅਰ ਤੇ ਸੰਜੂ ਸੈਮਸਨ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 28 ਦੌੜਾਂ ਤੇ 2 ਦੌੜਾਂ ਬਣਾਈਆਂ। ਸਾਊਥ ਅਫਰੀਕਾ ਵਲੋਂ ਮੈਕਰੋ ਜੈਨਸਨ ਨੇ 1 ਤੇ ਬਿਜੋਨ ਫਾਰਚਿਉਨ ਨੇ 1 ਵਿਕਟ ਲਏ। ਸਾਊਥ ਅਫਰੀਕਾ ਵਲੋਂ ਹੈਨਰਿਕ ਕਲਾਸੇਨ ਨੇ ਸਭ ਤੋਂ ਵੱਧ 34 ਦੌੜਾਂ ਬਣਾਈਆਂ। ਉਸ ਤੋਂ ਕੋਈ ਹੋਰ ਬੱਲੇਬਾਜ਼ ਜ਼ਿਆਦਾ ਦੌੜਾਂ ਨਹੀਂ ਬਣਾ ਸਕਿਆ।