ਕੌਮੀ ਜਾਂਚ ਏਜੰਸੀ ਐੱਨ.ਆਈ.ਏ. ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ ਨੂੰ ਕੌਮਾਂਤਰੀ ਸਾਜਿਸ਼ ਕਰਾਰ ਦੇਣ ਤੋਂ ਬਾਅਦ ਹੁਣ ਇਸ ਮਾਮਲੇ ‘ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਹੈਪੀ ਮਲੇਸ਼ੀਆ ਦੇ ਸਿਰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਏਜੰਸੀ ਨੇ ਪਿੰਡ ਮੰਡੀ ਕਲਾਂ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਅਤੇ ਇਸ ਦੇ ਨਾਲ ਹੀ ਉਸ ਦੇ ਸਿਰ ‘ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇਸ ਸਾਲ ਮਈ ‘ਚ ਐੱਨ.ਆਈ.ਏ. ਅਤੇ ਲੁਧਿਆਣਾ ਪੁਲੀਸ ਨੇ ਵੱਖ-ਵੱਖ ਅਪਰੇਸ਼ਨਾਂ ‘ਚ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਚ ਨਾਬਾਲਗ ਵੀ ਸ਼ਾਮਲ ਹੈ, ਜੋ ਇੰਟਰਨੈੱਟ ਕਾਲਾਂ ‘ਚ ਮਾਹਿਰ ਸੀ। ਮੁੱਖ ਮੁਲਜ਼ਮ ਪਹਿਲਾਂ ਜਰਮਨੀ ਸਥਿਤ ਖਾਲਿਸਤਾਨੀ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਸੀ। ਪੁਲੀਸ ਨੇ ਦਾਅਵਾ ਕੀਤਾ ਸੀ ਕਿ ਧਮਾਕਾਖੇਜ਼ ਸਮੱਗਰੀ ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚਾਈ ਗਈ ਸੀ। ਹੈਪੀ ਮਲੇਸ਼ੀਆ ਦਾ ਨਾਮ ਪਹਿਲੀ ਵਾਰ ਇਸ ਕੇਸ ‘ਚ ਆਇਆ ਹੈ।