ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 468 ਕਿਲੋਮੀਟਰ ਦੂਰ ਪੰਚਗੜ੍ਹ ਜ਼ਿਲ੍ਹੇ ‘ਚ ਐਤਵਾਰ ਨੂੰ ਕਰਤੋਆ ਨਦੀ ‘ਚ ਇਕ ਕਿਸ਼ਤੀ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਅਜੇ ਵੀ ਲਾਪਤਾ ਹਨ। ਪੰਚਗੜ੍ਹ ਦੇ ਬੋਦਾ ਪੁਲੀਸ ਸਟੇਸ਼ਨ ਦੇ ਅਧਿਕਾਰੀ ਸੁਜੋਏ ਕੁਮਾਰ ਰਾਏ ਨੇ ਦੱਸਿਆ ਕਿ ਔਰਤਾਂ ਅਤੇ ਬੱਚਿਆਂ ਸਮੇਤ 20 ਲੋਕਾਂ ਦੀਆਂ ਲਾਸ਼ਾਂ ਹੁਣ ਤੱਕ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਅਧਿਕਾਰੀ ਮੁਤਾਬਕ ਕਰੀਬ 100 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਥਾਨਕ ਸਮੇਂ ਮੁਤਾਬਕ ਦੁਪਹਿਰ 1:30 ਵਜੇ ਦੇ ਕਰੀਬ ਪਲਟ ਗਈ। ਘਟਨਾ ਤੋਂ ਬਾਅਦ ਜ਼ਿਆਦਾਤਰ ਯਾਤਰੀ ਤੈਰ ਕੇ ਕਿਨਾਰੇ ‘ਤੇ ਉਤਰਨ ‘ਚ ਕਾਮਯਾਬ ਰਹੇ। ਅਧਿਕਾਰੀ ਨੇ ਕਿਹਾ ਕਿ ਕਿਸ਼ਤੀ ਦੇ ਲਗਭਗ 30 ਯਾਤਰੀ ਅਜੇ ਵੀ ਲਾਪਤਾ ਹਨ, ਉਨ੍ਹਾਂ ਨੇ ਕਿਹਾ ਕਿ ਬਚਾਅ ਕਾਰਜ ਚੱਲ ਰਿਹਾ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।