ਦੋ ਪੰਜਾਬੀ ਗਾਇਕਾਂ ਦੇ ਘਰਾਂ ‘ਤੇ ਅੱਜ ਛਾਪੇਮਾਰੀ ਹੋਈ। ਇਨ੍ਹਾਂ ‘ਚੋਂ ਇਕ ਗਾਇਕ ਕੰਵਰ ਗਰੇਵਾਲ ਦੀ ਰਿਹਾਇਸ਼ ‘ਤੇ ਐੱਨ.ਆਈ.ਏ. ਜਦਕਿ ਗਾਇਕ ਰਣਜੀਤ ਬਾਵਾ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ। ਕੌਮੀ ਜਾਂਚ ਏਜੰਸੀ ਨੇ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਮੁਹਾਲੀ ਦੀ ਸੈਕਟਰ 104 ਵਿਚਲੇ ਤਾਜ ਟਾਵਰਜ਼ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ। ਛਾਪੇ ਦੌਰਾਨ ਸੀ.ਆਰ.ਪੀ.ਐੱਫ. ਦੇ ਜਵਾਨ ਵੀ ਮੌਜੂਦ ਸਨ। ਕੰਵਰ ਗਰੇਵਾਲ ਤੋਂ ਇਸ ਸਮੇਂ ਪੁੱਛ ਪੜਤਾਲ ਚੱਲ ਰਹੀ ਹੈ। ਸੂਤਰਾਂ ਮੁਤਾਬਕ ਗਾਇਕ ਕੋਲੋਂ ਗੈਂਗਸਟਰਾਂ ਦੇ ਪੰਜਾਬੀ ਸੰਗੀਤ ਇੰਸਡਟਰੀਜ਼ ‘ਚ ਦਖ਼ਲ ਅਤੇ ਕੁਝ ਗਾਇਕਾਂ ਨਾਲ ਕਥਿਤ ਸਬੰਧਾਂ ਤੇ ਉਨ੍ਹਾਂ ਨੂੰ ਮਿਲਦੀਆਂ ਧਮਕੀਆਂ ਸਬੰਧੀ ਉਨ੍ਹਾਂ ਤੋਂ ਸਵਾਲ ਕੀਤੇ ਗਏ। ਜ਼ਿਕਰਯੋਗ ਹੈ ਕਿ ਕੰਵਰ ਗਰੇਵਾਲ ਉਨ੍ਹਾਂ ਪੰਜਾਬੀ ਗਾਇਕਾਂ ਵਿੱਚੋਂ ਸਨ ਜਿਨ੍ਹਾਂ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ। ਐੱਨ.ਆਈ.ਏ. ਇਸ ਤੋਂ ਪਹਿਲਾਂ ਕੁਝ ਹੋਰ ਪੰਜਾਬੀ ਗਾਇਕਾਂ ਤੋਂ ਵੀ ਪੁੱਛਪੜਤਾਲ ਕਰ ਚੁੱਕੀ ਹੈ। ਇਨ੍ਹਾਂ ‘ਚ ਗਾਇਕਾ ਅਫਸਾਨਾ ਖਾਨ ਵੀ ਸ਼ਾਮਲ ਹੈ।
ਦੂਜੇ ਪਾਸੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਠਿਕਾਣਿਆਂ ‘ਤੇ ਇਨਕਮ ਟੈਕਸ ਟੀਮ ਦੀ ਵੱਡੀ ਰੇਡ ਹੋਈ ਹੈ। ਇਨ੍ਹਾਂ ਵਿੱਚੋਂ ਇਕ ਉਨ੍ਹਾਂ ਦੇ ਪੀ.ਏ. ਡਿਪਟੀ ਵੋਹਰਾ ਦਾ ਘਰ ਵੀ ਹੈ। ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ ਦੋ ਉਨ੍ਹਾਂ ਦੇ ਆਪਣੇ ਘਰ ਇਕ ਬਟਾਲਾ ਦੇ ਗਰੇਟਰ ਕੈਲਾਸ਼ ਵਿਖੇ ਅਤੇ ਦੂਸਰੇ ਉਨ੍ਹਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਟੀਮ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਨ੍ਹਾਂ ਦੇ ਘਰਾਂ ‘ਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ। ਇਸ ਟੀਮ ਨੇ ਸ੍ਰੀਨਗਰ ਜਲੰਧਰ ਲੁਧਿਆਣਾ ਤੋਂ ਇਨਕਮ ਟੈਕਸ ਦੀ ਟੀਮ ਨੇ ਸਾਂਝੇ ਤੌਰ ‘ਤੇ ਸਵੇਰੇ 8 ਵਜੇ ਕਰੀਬ ਰਣਜੀਤ ਬਾਵਾ ਅਤੇ ਉਸਦੇ ਪੀ.ਏ. ਡਿਪਟੀ ਵੋਹਰਾ ਹੋਰਾਂ ਦੇ ਘਰ ਨੂੰ ਘੇਰਿਆ ਅਤੇ ਕਿਸੇ ਨੂੰ ਅੰਦਰ ਅਤੇ ਬਾਹਰ ਨਹੀਂ ਜਾਣ ਦਿੱਤਾ ਗਿਆ।
ਗਾਇਕ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੀ ਰਿਹਾਇਸ਼ ‘ਤੇ ਛਾਪੇਮਾਰੀ
Related Posts
Add A Comment