ਗੁਰਦਾਸਪਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਵਿਜੀਲੈਂਸ ਵਿਭਾਗ ਨੇ ਤਲਬ ਕਰ ਲਿਆ ਹੈ। ਮੰਗਲਵਾਰ 6 ਦਸੰਬਰ ਨੂੰ ਉਹ ਵਿਜੀਲੈਂਸ ਦਰਫਤਰ ਗੁਰਦਾਸਪੁਰ ‘ਚ ਸਵੇਰੇ 10 ਵਜੇ ਡੀ.ਐੱਸ.ਪੀ. ਦੇ ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਗੁਰਦਾਸਪੁਰ ਦੇ ਵਿਧਾਇਕ ਪਾਹੜਾ ‘ਤੇ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਵਿਜੀਲੈਂਸ ਦਫਤਰ ‘ਚ ਤਲਬ ਕੀਤਾ। ਵਿਧਾਇਕ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ‘ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ‘ਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ।