1992 ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ. ਅਧਿਕਾਰੀ ਗੌਰਵ ਯਾਦਵ ਨੇ ਅੱਜ ਪੰਜਾਬ ਪੁਲੀਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ। ਕਾਰਜਕਾਰੀ ਡੀ.ਜੀ.ਪੀ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਹੋਵੇਗੀ। ਉਨ੍ਹਾਂ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ’ਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।’ ਯਾਦ ਰਹੇ ਕਿ ਡੀ.ਪੀ.ਪੀ. ਬੀ.ਕੇ. ਭਾਂਬਡ਼ਾ ਦੋ ਮਹੀਨੇ ਦੀ ਛੁੱਟੀ ’ਤੇ ਚਲੇ ਗਏ ਹਨ। ਉਨ੍ਹਾਂ ਦੇ ਕੇਂਦਰ ’ਚ ਡੈਪੂਟੇਸ਼ਨ ’ਤੇ ਜਾਣ ਦੀਆਂ ਕਨਸੋਆਂ ਹਨ।