ਆਗਾਮੀ ਟੀ-20 ਵਰਲਡ ਕੱਪ ਲਈ ਬੀ.ਸੀ.ਸੀ.ਆਈ. (ਇੰਡੀਅਨ ਕ੍ਰਿਕਟ ਕੰਟਰੋਲ ਬੋਰਡ) ਦੇ ਚੋਣਕਾਰਾਂ ਨੇ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਚੁਣੀ ਗਈ ਟੀਮ ‘ਚ ਤੇਜ਼ ਗੇਂਦਬਾਜ਼ਾਂ ਨੂੰ ਜ਼ਿਆਦਾ ਮੌਕੇ ਦਿੱਤੇ ਗਏ ਹਨ ਤੇ ਇਸ ‘ਚ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ। ਬੀ.ਸੀ.ਸੀ.ਆਈ. ਨੇ ਚਾਰ ਖਿਡਾਰੀਆਂ ਨੂੰ ਸਟੈਂਡਬਾਏ ‘ਤੇ ਰੱਖਿਆ ਹੈ। ਇਸ ਐਲਾਨੀ ਗਈ ਟੀਮ ‘ਚ ਰੋਹਿਤ ਸ਼ਰਮਾ (ਕਪਤਾਨ), ਕੇ.ਐਲ. ਰਾਹੁਲ (ਉਪ ਕਪਤਾਨ), ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ (ਵਿਕਟਕੀਪਰ), ਦਿਨੇਸ਼ ਕਾਰਤਿਕ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵੀਚੰਦਰਨ ਅਸ਼ਵਿਨ, ਯੁਵੇਂਦਰ ਚਾਹਲ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ। ਸਟੈਂਡਬਾਏ ਖਿਡਾਰੀ ਮੁਹੰਮਦ ਸ਼ੰਮੀ, ਸ਼੍ਰੇਅਸ ਅਈਅਰ, ਰਵੀ ਬਿਸ਼ਨੋਈ, ਦੀਪਕ ਚਾਹਰ ਹਨ।