ਇਕ ਟਰੱਕ ਤੇ ਇਨੋਵਾ ਕਾਰ ਦੀ ਟੱਕਰ ‘ਚ ਮੰਗਲਵਾਰ ਸਵਖਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗੁਰੂਗ੍ਰਾਮ ‘ਚ ਦਿੱਲੀ-ਜੈਪੁਰ ਹਾਈਵੇ ‘ਤੇ ਵਾਪਰਿਆ। ਪੁਲੀਸ ਅਨੁਸਾਰ ਹਾਦਸੇ ‘ਚ ਇਕ ਔਰਤ ਅਤੇ ਤਿੰਨ ਪੁਰਸ਼ਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਦੋਹਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਡਰਾਈਵਰ ਸਮੇਤ 6 ਲੋਕ ਇਨੋਵਾ ਕਾਰ ‘ਤੇ ਉਦੇਪੁਰ ਤੋਂ ਨੋਇਡਾ ਜਾ ਰਹੇ ਸਨ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਮੁਰਦਾਘਰ ਰੱਖਵਾ ਦਿੱਤੀਆਂ ਗੀਆਂ ਹਨ ਜਦੋਂ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਮ੍ਰਿਤਕ ਨੋਇਡਾ ‘ਚ ਇਕ ਨਿੱਜੀ ਕੰਪਨੀ ‘ਚ ਕੰਮ ਕਰਦੇ ਸਨ। ਬਿਲਾਸਪੁਰ ਪੁਲੀਸ ਥਾਣੇ ਦੇ ਇੰਚਾਰਜ ਇੰਸਪੈਕਟਰ ਅਜੇ ਮਲਿਕ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।