ਨਿਊਜ਼ੀਲੈਂਡ ‘ਚ ਵੀਰਵਾਰ ਨੂੰ ਭੂਚਾਲ ਦੇ ਸ਼ਕਤੀਸ਼ਾਲੀ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੇ ਝਟਕਿਆਂ ਦੀ ਤੀਬਰਤਾ 7.0 ਸੀ। ਦੱਸਿਆ ਜਾ ਰਿਹਾ ਹੈ ਕਿ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਤੇ ਭੂਚਾਲ ਆਇਆ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ ਮੁਤਾਬਕ ਇਹ ਭੂਚਾਲ ਚੀਨ ਦੇ ਸਮੇਂ ਅਨੁਸਾਰ ਰਾਤ 8:56 ਵਜੇ ਨਿਊਜ਼ੀਲੈਂਡ ‘ਚ ਆਇਆ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ 30.2 ਡਿਗਰੀ ਦੱਖਣ ਅਕਸ਼ਾਂਸ਼ ਅਤੇ 176.05 ਡਿਗਰੀ ਪੱਛਮੀ ਦੇਸ਼ਾਂਤਰ ਅਤੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਰਿਪੋਰਟ ਮੁਤਾਬਕ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਮਰੀਕਨ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 7.1 ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤੁਰਕੀ ਅਤੇ ਸੀਰੀਆ ‘ਚ 6 ਫਰਵਰੀ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਬਹੁਤ ਜ਼ਬਰਦਸਤ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.8 ਸੀ। ਭੂਚਾਲ ਦਾ ਕੇਂਦਰ ਦੱਖਣੀ ਤੁਰਕੀ ਦਾ ਗਾਜ਼ੀਅਨਟੇਪ ਸੀ। ਇਹ ਸੀਰੀਆ ਅਤੇ ਤੁਰਕੀ ਦੀ ਸਰਹੱਦ ‘ਤੇ ਹੈ। ਅਜਿਹੇ ‘ਚ ਭੂਚਾਲ ਨੇ ਦੋਹਾਂ ਦੇਸ਼ਾਂ ‘ਚ ਭਾਰੀ ਤਬਾਹੀ ਮਚਾਈ। ਇਸ ‘ਚ 50 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ।