ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਣੀ ਸੋਢੀ ਨੇ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਨੀਟਾ ਡਿਸੂਜ਼ਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਪਰਿਵਾਰਕ ਰੁਝੇਵਿਆਂ ਕਾਰਨ ਦਿੱਤਾ ਗਿਆ ਹੈ। ਇਸ ਦੌਰਾਨ ਫਗਵਾੜਾ ‘ਚ ਬਲਬੀਰ ਰਾਣੀ ਸੋਢੀ ਵੱਲੋਂ ਜਿਸ ਅੰਦਾਜ਼ ‘ਚ ਅਸਤੀਫ਼ਾ ਦਿੱਤਾ ਗਿਆ ਹੈ ਉਸ ਤੋਂ ਬਾਅਦ ਰਾਜਸੀ ਪੱਧਰ ‘ਤੇ ਮਾਮਲਾ ਵੱਖ-ਵੱਖ ਸਿਆਸੀ ਪਾਰਟੀਆਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਸਿਆਸੀ ਆਗੂਆਂ ਵੱਲੋਂ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਹੁਣ ਇਹ ਵੇਖਣਾ ਆਪਣੇ-ਆਪ ‘ਚ ਬੇਹੱਦ ਦਿਲਚਸਪ ਹੋਵੇਗਾ ਕਿ ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਵੱਲੋਂ ਆਉਣ ਵਾਲੇ ਸਮੇਂ ‘ਚ ਕੀ ਪਹਿਲ ਕੀਤੀ ਜਾਂਦੀ ਹੈ? ਉਨ੍ਹਾਂ ਦੇ ਜਲਦ ਹੀ ਕਿਸੇ ਹੋਰ ਪਾਰਟੀ ‘ਚ ਸ਼ਮਲ ਹੋਣ ਦੀ ਚਰਚਾ ਚੱਲ ਰਹੀ ਹੈ ਅਤੇ ਇਸੇ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ।