ਬੁਲਗਾਰੀਆ ‘ਚ ਇਕ ਲਾਵਾਰਿਸ ਟਰੱਕ ‘ਚੋਂ 18 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬੁਲਗਾਰੀਆ ਦੇ ਅਖ਼ਬਾਰ ਟਰੂਡ ਨੇ ਰਿਪੋਰਟ ਦਿੱਤੀ ਹੈ ਕਿ ਲੋਕੋਰਸਕੋ ਦੇ ਸੋਫੀਆ ਪਿੰਡ ‘ਚ ਪ੍ਰਵਾਸੀਆਂ ਨੂੰ ਲਿਜਾ ਰਹੇ ਇਕ ਲਾਵਾਰਿਸ ਟਰੱਕ ਵਿੱਚੋਂ ਇਕ ਬੱਚੇ ਸਮੇਤ ਘੱਟੋ-ਘੱਟ 18 ਲੋਕ ਮ੍ਰਿਤਕ ਮਿਲੇ ਹਨ। ਬੁਲਗਾਰੀਆ ਦੇ ਗ੍ਰਹਿ ਮੰਤਰਾਲਾ ਅਨੁਸਾਰ ਕੁੱਲ 40 ਲੋਕ ਟਰੱਕ ‘ਚ ਲੁਕੇ ਹੋਏ ਸਨ ਜਿਨ੍ਹਾਂ ਵਿੱਚੋਂ 18 ਦੀ ਹੁਣ ਤੱਕ ਮੌਤ ਹੋ ਚੁੱਕੀ ਹੈ ਅਤੇ ਬਚੇ ਲੋਕਾਂ ਨੂੰ ਮੈਡੀਕਲ ਇਲਾਜ ਲਈ ਹਸਪਤਾਲਾਂ ‘ਚ ਪਹੁੰਚਾਇਆ ਗਿਆ ਹੈ। ਫਰਾਰ ਹੋਏ ਡਰਾਈਵਰਾਂ ਦੀ ਪਛਾਣ ਕਰਨ ਲਈ ਆਪਰੇਟਿਵ-ਸਰਚ ਕਾਰਵਾਈਆਂ ਕੀਤੀਆਂ ਗਈਆਂ ਸਨ। ਬੈਲਗੁਰੀਅਨ ਟੀ.ਵੀ. ਬੀ.ਟੀ.ਵੀ. ਦੇ ਅਨੁਸਾਰ ਲੋਕੋਰਸਕੋ ਪਿੰਡ ਦੇ ਨੇੜੇ ਲਾਵਾਰਿਸ ਖੜ੍ਹੇ ਟਰੱਕ ‘ਚ ਮਾਰੇ ਗਏ 18 ਪ੍ਰਵਾਸੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। 5 ਹੋਰ ਬੱਚੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ।