ਅਮਰੀਕਾ ਦੇ ਸ਼ਿਕਾਗੋ ਸ਼ਹਿਰ ਦੇ ਪੱਛਮ ‘ਚ ਸਥਿਤ ਇਕ ਪੁਲੀਸ ਦਫ਼ਤਰ ‘ਚ ਇਕ ਵਿਅਕਤੀ ਨੂੰ ਗੋਲੀ ਮਾਰੀ ਗਈ ਅਤੇ ਸ਼ਿਕਾਗੋ ਪੁਲੀਸ ਦਾ ਇਕ ਅਧਿਕਾਰੀ ਵੀ ਇਸ ‘ਚ ਜ਼ਖ਼ਮੀ ਹੋ ਗਿਆ ਹੈ। ਪੁਲੀਸ ਦੇ ਬੁਲਾਰੇ ਟੌਮ ਹਰਨ ਨੇ ਦੱਸਿਆ ਕਿ ਦੁਪਹਿਰ ਤੋਂ ਪਹਿਲਾਂ ਹੋਮਨ ਸਕੁਏਅਰ ‘ਚ ਇਮਾਰਤ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਸ਼ਿਕਾਗੋ ਫਾਇਰ ਵਿਭਾਗ ਦੇ ਅਨੁਸਾਰ ਪੁਲੀਸ ਅਧਿਕਾਰੀ ਨੂੰ ਸਥਿਰ ਹਾਲਤ ‘ਚ ਸਿਨਾਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ‘ਚ ਕਿਸੇ ਹੋਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਨੂੰ ਇਕ ਗੋਲੀ ਲੱਗੀ ਹੈ।