ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅੱਜ ਦੋ ਅਹਿਮ ਮਾਮਲਿਆਂ ਦੋ ਵੱਡੀਆਂ ਖ਼ਬਰਾਂ ਆਈਆਂ। ਡਰੱਗ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਕ ਜਸਟਿਸ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਉਧਰ ਦੂਜੇ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਜ਼ਮਾਨਤ ਨਾ-ਮਨਜ਼ੂਰ ਹੋਣ ਨਾਲ ਝਟਕਾ ਲੱਗਿਆ ਹੈ।
ਡਰੱਗਜ਼ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਜਸਟਿਸ ਮਸੀਹ ਨੇ ਅੱਜ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ ’ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ। ਜਸਟਿਸ ਮਸੀਹ ਦੀ ਬੈਂਚ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਹੁਣ ਇਹ ਕੇਸ ਹਾਈ ਕੋਰਟ ਦੇ ਮੁੱਖ ਜੱਜ ਕੋਲ ਜਾਵੇਗਾ। ਇਸ ਤੋਂ ਬਾਅਦ ਮੁੱਖ ਜੱਜ ਇਸ ਮਾਮਲੇ ਨੂੰ ਕਿਸੇ ਦੂਜੇ ਬੈਂਚ ਨੂੰ ਦੇਣਗੇ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ’ਚ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਵਿੱਕੀ ਮਿੱਡੂਖੇਡ਼ਾ ਕਤਲ ਮਾਮਲੇ ’ਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਅਦਾਲਤ ਨੇ ਹੁਕਮ ਦਿੱਤੇ ਹਨ ਕਿ ਸ਼ਗਨਪ੍ਰੀਤ ਨੂੰ ਇੰਡੀਆ ਆ ਕੇ ਜਾਂਚ ’ਚ ਸ਼ਾਮਲ ਹੋਣਾ ਪਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈ ਕੋਰਟ ’ਚ 2 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਕ ਪਟੀਸ਼ਨ ’ਚ ਉਸ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾਡ਼ ਤੋਂ ਜਾਨ ਦਾ ਖ਼ਤਰਾ ਦੱਸਿਆ ਸੀ ਅਤੇ ਦੂਜੀ ਪਟੀਸ਼ਨ ’ਚ ਵਿੱਕੀ ਮਿੱਡੂਖੇਡ਼ਾ ਕਤਲ ਕੇਸ ’ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਬਿਕਰਮ ਮਜੀਠੀਆ ਦੇ ਡਰੱਗ ਮਾਮਲੇ ’ਚ ਸੁਣਵਾਈ ਤੋਂ ਇਨਕਾਰ, ਸ਼ਗਨਪ੍ਰੀਤ ਸਿੰਘ ਨੂੰ ਵੀ ਝਟਕਾ
Related Posts
Add A Comment