ਇੰਡੀਆ ਸਰਕਾਰ ਨੇ ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲਾ ਦੇ ਨੋਟੀਫਿਕੇਸ਼ਨ ਅਨੁਸਾਰ ਜੇ.ਕੇ.ਜੀ.ਐੱਫ. ਜੰਮੂ-ਕਸ਼ਮੀਰ ਵਿਚ ਘੁਸਪੈਠ ਦੀਆਂ ਕੋਸ਼ਿਸ਼ਾਂ, ਨਸ਼ੇ ਵਾਲੇ ਪਦਾਰਥਾਂ ਤੇ ਹਥਿਆਰਾਂ ਦੀ ਸਮੱਗਲਿੰਗ, ਅੱਤਵਾਦੀ ਹਮਲਿਆਂ ਅਤੇ ਸੁਰੱਖਿਆ ਫੋਰਸਾਂ ਨੂੰ ਨਿਯਮਤ ਧਮਕੀਆਂ ਦੇਣ ‘ਚ ਸ਼ਾਮਲ ਰਿਹਾ ਹੈ। ਇਹ ਸੰਗਠਨ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਾਰਤ ਵਿਰੁੱਧ ਅੱਤਵਾਦੀ ਸੰਗਠਨਾਂ ‘ਚ ਸ਼ਾਮਲ ਹੋਣ ਲਈ ਉਕਸਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੀ ਕਰ ਰਿਹਾ ਹੈ। ਜੇ.ਕੇ.ਜੀ.ਐੱਫ. ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ, ਤਹਿਰੀਕ-ਉਲ-ਮੁਜਾਹਿਦੀਨ, ਹਰਕਤ-ਉਲ-ਜੇਹਾਦ-ਏ-ਇਸਲਾਮੀ ਅਤੇ ਹੋਰ ਅੱਤਵਾਦੀ ਸੰਗਠਨਾਂ ਦੇ ਅੱਤਵਾਦੀਆਂ ਨੂੰ ਸ਼ਾਮਲ ਕਰ ਰਿਹਾ ਹੈ। ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ 2021 ‘ਚ ਪੰਜਾਬ ਪੁਲੀਸ ਦੇ ਖੁਫੀਆ ਹੈੱਡਕੁਆਰਟਰ ‘ਤੇ ਹਮਲੇ ਦੇ ਸਾਜ਼ਿਸ਼ਕਰਤਾਵਾਂ ‘ਚੋਂ ਇਕ ਮੰਨਿਆ ਜਾਂਦਾ ਹੈ। ਇੰਟਰਪੋਲ ਨੇ ਉਸ ਖਿਲਾਫ ‘ਰੈੱਡ ਕਾਰਨਰ ਨੋਟਿਸ’ ਵੀ ਜਾਰੀ ਕੀਤਾ ਸੀ। ਗ੍ਰਹਿ ਮੰਤਰਾਲਾ ਨੇ ਕਿਹਾ ਕਿ ਹਰਵਿੰਦਰ ਸਿੰਘ ਸੰਧੂ ਦੇ ਪਾਕਿਸਤਾਨ ਸਥਿਤ ਅੱਤਵਾਦੀ ਗਰੁੱਪਾਂ ਨਾਲ ਸਿੱਧੇ ਸਬੰਧ ਹਨ। ਉਹ ਵੱਡੇ ਪੱਧਰ ‘ਤੇ ਨਸ਼ੇ ਵਾਲੇ ਪਦਾਰਥਾਂ ਤੋਂ ਇਲਾਵਾ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਸਮਗਲਿੰਗ ‘ਚ ਸ਼ਾਮਲ ਹੈ। ਮੰਤਰਾਲਾ ਨੇ ਕਿਹਾ ਕਿ ਉਹ ਪੰਜਾਬ, ਮਹਾਰਾਸ਼ਟਰ, ਹਰਿਆਣਾ, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਫਿਰੌਤੀ ਵਰਗੀਆਂ ਵੱਖ-ਵੱਖ ਅਪਰਾਧਿਕ ਘਟਨਾਵਾਂ ‘ਚ ਸ਼ਾਮਲ ਰਿਹਾ ਹੈ। ਉਹ ਸਰਕਾਰ ਵੱਲੋਂ ਅੱਤਵਾਦੀ ਐਲਾਨਿਆ ਜਾਣ ਵਾਲਾ 54ਵਾਂ ਵਿਅਕਤੀ ਹੈ। ਮੰਤਰਾਲਾ ਨੇ ਕਿਹਾ ਕਿ ਇਸ ਅੱਤਵਾਦੀ ਗਰੁਪ ਨੇ ਦੇਸ਼ ‘ਚ ਅੱਤਵਾਦ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕੇਂਦਰ ਸਰਕਾਰ ਨੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਦੋ ਪ੍ਰਾਕਸੀ ਸੰਗਠਨਾਂ ‘ਤੇ ਪਾਬੰਦੀ ਲਾ ਦਿੱਤੀ ਸੀ। ਚਾਰ ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ ਗਿਆ ਸੀ।