ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਦੋ ਦਿਨ ਪਹਿਲਾਂ ਦੀਆਂ ਰਿਪੋਰਟਾਂ ‘ਚ ਮਰਨ ਵਾਲਿਆਂ ਦੀ ਗਿਣਤੀ 54 ਦੱਸੀ ਗਈ ਸੀ। ਸਾਓ ਸੇਬੇਸਟਿਓ ਦੀ ਨਗਰਪਾਲਿਕਾ ਨੇ 53 ਮੌਤਾਂ ਦਰਜ ਕੀਤੀਆਂ। ਬ੍ਰਾਜ਼ੀਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 59 ਤੱਕ ਪਹੁੰਚ ਗਈ ਹੈ। 150 ਤੋਂ ਵੱਧ ਮਾਹਿਰਾਂ ਦੀ ਸ਼ਮੂਲੀਅਤ ਵਾਲੀ ਖੋਜ ਅਤੇ ਬਚਾਅ ਮੁਹਿੰਮ ਸੱਤ ਦਿਨਾਂ ਤੋਂ ਚੱਲ ਰਹੀ ਹੈ। ਸਾਓ ਪਾਓਲੋ ਦੇ ਅਧਿਕਾਰੀਆਂ ਦੇ ਅਨੁਸਾਰ ਪਿਛਲੇ ਹਫ਼ਤੇ ਦੇ ਅੰਤ ‘ਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਖੇਤਰ ਵਿੱਚ 760 ਤੋਂ ਵੱਧ ਲੋਕ ਬੇਘਰ ਹੋ ਗਏ ਸਨ ਅਤੇ 1730 ਨੂੰ ਪ੍ਰਭਾਵਿਤ ਖੇਤਰਾਂ ਤੋਂ ਬਾਹਰ ਕੱਢਿਆ ਗਿਆ ਸੀ। ਗਵਰਨਰ ਟਾਰਸੀਸੀਓ ਗੋਮੇਸ ਡੀ ਫਰੀਟਾਸ ਨੇ ਕਈ ਨਗਰ ਪਾਲਿਕਾਵਾਂ ‘ਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ।