ਮੈਕਸੀਕੋ ‘ਚ ਇਕ ਬਾਰ ‘ਚ ਇਕ ਵਿਅਕਤੀ ਨੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ‘ਚ ਘੱਟ ਤੋਂ ਘੱਟ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲੀਸ ਨੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਹਮਲਾ ਕਿਉਂ ਕੀਤਾ ਗਿਆ, ਹਮਲਾ ਕਿਸ ਤਰ੍ਹਾਂ ਦਾ ਸੀ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਲੋਕਾਂ ਨੂੰ ਰੌਲਾ ਪਾਉਂਦੇ ਸੁਣਿਆ ਜਾ ਸਕਦਾ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਮਲੇ ਦੀ ਸੂਚਨਾ ਮਿਲਦੇ ਹੀ ਅਸੀਂ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਅਜੇ ਤੱਕ ਇਸ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੋਰੇਲੋਸ ਰਾਜ ਦੇ ਦਫ਼ਤਰ ਨੇ ਇਕ ਬਿਆਨ ‘ਚ ਕਿਹਾ ਕਿ ਹਮਲਾ ਵੀਰਵਾਰ ਰਾਤ ਯੇਕਾਪਿਕਸਟਲਾ ਸ਼ਹਿਰ ‘ਚ ਹੋਇਆ। ਗੋਲੀਬਾਰੀ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲੀਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਫਾਇਰਿੰਗ ਦੇ ਹੋਰ ਵੇਰਵੇ ਤੇ ਮੰਤਵ ਬਾਰੇ ਪਤਾ ਲੱਗ ਸਕੇਗਾ।