ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੱਢੀ ਗਈ ‘ਤਿਰੰਗਾ ਯਾਤਰਾ’ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕੀਤੀ। ਇਸ ਮੌਕੇ ਉਨਾਂ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ ਤੋਰ ‘ਤੇ ਹਾਜ਼ਰ ਰਹੇ। ਸ਼ਹਿਰ ਦੇ ਬਾਰੂਮੱਲ ਧਰਮਸ਼ਾਲਾ ਤੋਂ ਸ਼ੁਰੂ ਹੋਈ ਇਹ ‘ਤਿਰੰਗਾ ਯਾਤਰਾ’ ਵਿੱਚ ਇਲਾਕੇ ਦੀਆਂ ਔਰਤਾਂ ਅਤੇ ਪੰਚਾਂ, ਸਰਪੰਚਾਂ, ਨਗਰ ਕੌਸਲਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਅਤੇ ਵਰਕਰਾਂ ਨੇ ‘ਭਾਰਤ ਮਾਤਾ ਕੀ ਜੈ ਅਤੇ ਇੰਨਕਲਾਬ ਜਿੰਦਾਬਾਦ’ ਦੇ ਨਾਅਰੇ ਲਗਾਏ। ਰਸਤੇ ‘ਚ ਥਾਂ-ਥਾਂ ਵਪਾਰੀਆਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸਮੁੱਚੇ ਹਲਕਾ ਨਿਵਾਸੀਆਂ ਨੂੰ ਅਜਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਹਲਕੇ ਦੀ ਚੜ੍ਹਦੀਕਲਾ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਧੂਰੀ ਦਫ਼ਤਰ ਦੇ ਇੰਚਾਰਜ ਉਂਕਾਰ ਸਿੰਘ ਸਿੱਧੂ, ਜਿਲਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ, ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ, ਸਤਿੰਦਰ ਸਿੰਘ ਚੱਠਾ, ਅਮਰਦੀਪ ਸਿੰਘ ਧਾਂਦਰਾ ਆਦਿ ਨੇ ਵੀ ਸ਼ਿਰਕਤ ਕੀਤੀ।