ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਇਸ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਇਹ ਤੈਅ ਕਰ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਦੋ ਵਾਰ ਸੰਸਦ ਮੈਂਬਰ ਅਤੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਕਾਂਗਰਸ ਤੋਂ ਬਾਹਰ ਹੋਣ ਤੋਂ ਬਾਅਦ ਪਿਛਲੀਆਂ ਚੋਣਾਂ ‘ਚ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ। ਕੈਪਟਨ ਅਮਰਿੰਦਰ ਹੁਣ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਪੰਜਾਬ ਭਾਜਪਾ ਦੀ ਉਪ-ਪ੍ਰਧਾਨ ਹੈ। ਪਾਰਟੀ ਦੇ ਕੇਂਦਰੀ ਅਤੇ ਪ੍ਰਦੇਸ਼ ਪੱਧਰ ਦੇ ਨੇਤਾ ਫਿਲਹਾਲ ਇਸ ਬਾਰੇ ਕੁਝ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਦਰਅਸਲ ਮਹਾਰਾਸ਼ਟਰ ਦੇ ਰਾਜਪਾਲ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੂਚਿਤ ਕੀਤਾ ਸੀ ਕਿ ਉਹ ਅਹੁਦਾ ਛੱਡਣਾ ਚਾਹੁੰਦੇ ਹਨ।