ਕੋਲਕਾਤਾ ਦੇ ਈਡਨ ਗਾਰਡਨਜ਼ ‘ਚ ਆਈ.ਪੀ.ਐੱਲ. 2023 ਦਾ 56ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਦਰਮਿਆਨ ਖੇਡਿਆ ਗਿਆ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ ਤੇ ਰਾਜਸਥਾਨ ਰਾਇਲਜ਼ ਨੂੰ ਜਿੱਤ ਲਈ 150 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉੱਤਰੀ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ ਦੀਆਂ ਸ਼ਾਨਦਾਰ 98 ਦੌੜਾਂ ਤੇ ਕਪਤਾਨ ਸੰਜੂ ਸੈਮਸਨ ਦੀਆਂ 48 ਦੌੜਾਂ ਦੀ ਬਦੌਲਤ ਰਾਜਸਥਾਨ ਰਾਇਲਜ਼ ਨੇ 13.1 ਓਵਰ 151 ਦੌੜਾਂ ਬਣਾ ਕੇ 9 ਵਿਕਟਾਂ ਨਾਲ ਮੈਚ ਆਪਣੇ ਨਾ ਕਰ ਲਿਆ। ਯਸ਼ਸਵੀ ਜਾਇਸਵਾਲ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਆਈ.ਪੀ.ਐੱਲ. ਦਾ ਸਭ ਤੋਂ ਤੇਜ਼ ਅਰਧ ਸੈਂਕੜਾ (13 ਗੇਂਦਾਂ) ‘ਤੇ ਬਣਾਇਆ।