ਲੁਧਿਆਣਾ ‘ਚ ਦੇਰ ਰਾਤ ਚੰਡੀਗਡ਼੍ਹ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਤਿੰਨ ਬੱਚਿਆਂ ਸਣੇ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਨੂੰ ਤਿੰਨ ਵਜੇ ਦੇ ਕਰੀਬ ਤੇਜ਼ ਰਫ਼ਤਾਰ ਕਾਰ ਦੀ ਖੰਬੇ ਨਾਲ ਟੱਕਰ ਹੋਣ ਕਾਰਨ ਵਾਪਰਿਆ। ਹਾਦਸੇ ‘ਚ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋਈ ਹੈ ਜਿਸਨੂੰ ਸੀ.ਐੱਮ.ਸੀ. ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5 ਸਾਲ), ਖੁਸ਼ੀ (3 ਸਾਲ), ਸੰਜਨਾ (30 ਸਾਲ) ਤੇ ਜੈਸਮੀਨ ਵੱਜੋਂ ਹੋਈ ਹੈ। ਮ੍ਰਿਤਕ ਵਿਅਕਤੀ ਰਾਜੇਸ਼ ਦੀ ਪਤਨੀ ਪ੍ਰਿਆ ਨੂੰ ਸੀ.ਐੱਮ.ਸੀ. ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਸਾਰਾ ਪਰਿਵਾਰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਰਸਤੇ ‘ਚ ਚੰਡੀਗਡ਼੍ਹ ਰੋਡ ‘ਤੇ ਫੋਰਟਿਸ ਹਸਪਤਲ ਨੇੜੇ ਰਾਤ ਕਰੀਬ 2.45 ਵਜੇ ਕਾਰ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬਿਜਲੀ ਦੇ ਖੰਬੇ ‘ਚ ਜਾ ਵੱਜੀ। ਕਾਰ ਚਲਾ ਰਹੇ ਰਾਜੇਸ਼ ਸਣੇ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਫੱਟੜ ਔਰਤ ਪ੍ਰਿਆ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪੁੱਜੇ ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਪੁਲੀਸ ਚੌਂਕੀ ਜੀਵਨ ਨਗਰ ਦੇ ਇੰਚਰਾਜ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ‘ਚ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ।