ਏਸ਼ੀਆ ਕੱਪ 2022 ਟੂਰਨਾਮੈਂਟ ‘ਚ ਇੰਡੀਆ ਅਤੇ ਅਫਗਾਨਿਸਤਾਨ ਦਰਮਿਆਨ ਆਖਰੀ ਸੁਪਰ-4 ਮੈਚ ਡੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ‘ਚ ਵਿਰਾਟ ਕੋਹਲੀ ਦੇ 12 ਚੌਕੇ ਤੇ 6 ਛੱਕਿਆਂ ਦੀ ਮਦਦ ਨਾਲ ਸ਼ਾਨਦਾਰ 122 ਦੌੜਾਂ ਦੀ ਬਦੌਲਤ 2 ਵਿਕਟਾਂ ਦੇ ਨੁਕਸਾਨ ‘ਤੇ 212 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਅਫਗਾਨਿਸਤਾਨ ਨੂੰ ਜਿੱਤ ਲਈ 213 ਦੌੜਾਂ ਦਾ ਟੀਚਾ ਦਿੱਤਾ ਜਿਸ ਦਾ ਪਿੱਛਾ ਕਰਦਿਆਂ ਅਫਗਾਨਿਸਤਾਨ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 111 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਇੰਡੀਆ ਨੇ ਇਹ ਮੈਚ 101 ਦੌੜਾਂ ਨਾਲ ਜਿੱਤ ਲਿਆ। ਟੀਚੇ ਦਾ ਪਿੱਛਾ ਕਰਦੇ ਹੋਏ ਅਫਗਾਨਿਸਤਾਨ ਦੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਅਫਗਾਨਿਸਤਾਨ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਹਜ਼ਰਤੁਲ੍ਹਾ ਆਪਣਾ ਖਾਤਾ ਵੀ ਨਾ ਖੋਲ੍ਹ ਸਕੇ ਤੇ ਭੁਵਨੇਸ਼ਵਰ ਵੱਲੋਂ ਜ਼ੀਰੋ ਦੇ ਸਕੋਰ ‘ਤੇ ਆਊਟ ਹੋ ਗਏ। ਇਸ ਤੋਂ ਬਾਅਦ ਭੁਵਨੇਸ਼ਵਰ ਨੇ ਰਹਿਮਾਨੁਲ੍ਹਾ ਗੁਰਬਾਜ਼ ਨੂੰ ਵੀ ਸਿਫਰ ‘ਤੇ ਆਊਟ ਕਰ ਦਿੱਤਾ। ਇਸ ਤੋਂ ਬਾਅਦ ਕਰੀਮ ਜਨਤ ਦੋ ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। ਨਜੀਬੁਲ੍ਹਾ ਜ਼ਦਰਾਨ ਵੀ ਭੁਵਨੇਸ਼ਵਰ ਵੱਲੋਂ ਜ਼ੀਰੋ ‘ਤੇ ਆਊਟ ਹੋ ਗਏ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਨੇ ਕਪਤਾਨ ਕੇ.ਐੱਲ. ਰਾਹੁਲ ਤੇ ਵਿਰਾਟ ਕੋਹਲੀ ਨੇ ਤੇਜ਼ ਸ਼ੁਰੂਆਤ ਕੀਤੀ। ਦੋਵੇਂ 10 ਓਵਰਾਂ ‘ਚ ਸਕੋਰ 87 ਦੌੜਾਂ ਤੱਕ ਲੈ ਗਏ।