ਸ਼ਿਕਾਗੋ ‘ਚ ਇਕ ਘਰ ‘ਚ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਸ ਨੇ ਕਿਹਾ ਕਿ ਇਹ ‘ਘਰੇਲੂ ਘਟਨਾ’ ਹੋ ਸਕਦੀ ਹੈ। ਬਫੇਲੋ ਗਰੋਵ ਪੁਲੀਸ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਔਰਤ ਦਾ ਹਾਲ-ਚਾਲ ਪੁੱਛਣ ਲਈ ਇਕ ਕਾਲ ਆਈ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸਵੇਰੇ 11 ਵਜੇ ਦੇ ਕਰੀਬ ਇਕ ਪਰਿਵਾਰ ਦੇ ਘਰ ਭੇਜਿਆ ਗਿਆ। ਅਧਿਕਾਰੀ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਜਿੱਥੇ ਉਨ੍ਹਾਂ ਨੂੰ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਵਿਭਾਗ ਨੇ ਇਕ ਨਿਊਜ਼ ਰਿਲੀਜ਼ ‘ਚ ਕਿਹਾ, ‘ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਇਕ ਘਰੇਲੂ ਘਟਨਾ ਹੈ ਅਤੇ ਜਨਤਾ ਨੂੰ ਕੋਈ ਖ਼ਤਰਾ ਨਹੀਂ ਹੈ।’ ਵਿਭਾਗ ਨੇ ਕਿਹਾ ਕਿ ਮ੍ਰਿਤਕਾਂ ਦੇ ਨਾਵਾਂ ਦਾ ਖੁਲਾਸਾ ਉਦੋਂ ਤੱਕ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਰਿਸ਼ਤੇਦਾਰਾਂ ਨੂੰ ਸੂਚਿਤ ਨਹੀਂ ਕੀਤਾ ਜਾਂਦਾ।