ਛੇ ਮਹੀਨੇ ਪਹਿਲਾਂ ਕਤਲ ਕੀਤੇ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲੀਸ ਵੱਲੋਂ ਪੁੱਛਗਿੱਛ ਲਈ ਸੱਦਿਆ ਗਿਆ ਸੀ। ਮਾਨਸਾ ਪੁਲੀਸ ਦੀ ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਭਾਵੇਂ ਭਲਕੇ ਸ਼ੁੱਕਰਵਾਰ ਨੂੰ ਬੱਬੂ ਮਾਨ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੱਦਿਆ ਸੀ ਪਰ ਉਹ ਇਕ ਦਿਨ ਪਹਿਲਾਂ ਹੀ ਵੀਰਵਾਰ ਨੂੰ ਮਾਨਸਾ ਪੁਲਸ ਅੱਗੇ ਜਾਂਚ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀ.ਆਈ.ਏ. ਦਫ਼ਤਰ ਪਹੁੰਚੇ। ਗਾਇਕ ਬੱਬੂ ਮਾਨ ਆਪਣੇ ਸੁਰੱਖਿਆ ਕਰਮੀਆਂ ਤੇ ਵਕੀਲਾਂ ਨੂੰ ਨਾਲ ਲੈ ਕੇ ਮਾਨਸਾ ਪਹੁੰਚੇ। ਬੱਬੂ ਮਾਨ ਤੋਂ ਇਲਾਵਾ ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਨੂੰ ਵੀ ਪੁਲੀਸ ਨੇ ਪੁੱਛਗਿੱਛ ਲਈ ਸੱਦਿਆ ਗਿਆ ਹੈ। ਬੀਤੇ ਦਿਨ ਇਹ ਖ਼ਬਰਾਂ ਆਈਆਂ ਸਨ ਕਿ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨਾਲ ਫੋਨ ‘ਤੇ ਗੱਲਬਾਤ ਹੋਈ ਪਰ ਉਹ ਉਸ ਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ ‘ਚ ਅਜੇਪਾਲ ਹੀ ਨਹੀਂ ਸਗੋ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲੀਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਅਫਸਾਨਾ ਖ਼ਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਕਲਾਕਾਰਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਹੋਰ ਵੀ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ, ਜੋ ਪੁਲੀਸ ਅਧਿਕਾਰੀਆਂ ਦੀ ਰਾਡਾਰ ‘ਤੇ ਹਨ ਪਰ ਨਾਂ ਬਾਹਰ ਨਹੀਂ ਆਏ। ਮੂਸੇਵਾਲਾ ਦੇ ਮਾਮਲੇ ‘ਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸਨ ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਵੀ ਜਾਰੀ ਹੈ। ਗਾਇਕ ਬੱਬੂ ਮਾਨ ਤੋਂ ਪੁੱਛਗਿੱਛ ਮਗਰੋਂ ਮਾਨਸਾ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਲੋੜ ਪੈਣ ‘ਤੇ ਬੱਬੂ ਮਾਨ ਨੂੰ ਦੁਬਾਰਾ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ।