ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸ਼ਕ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸੇ ਮਾਮਲੇ ‘ਚ ਅੱਜ ਸਿੱਧੂ ਦੇ ਮਾਤਾ-ਪਿਤਾ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੂੰ ਚੰਡੀਗੜ੍ਹ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਅਲਟੀਮੇਟਮ ਵਿਚਾਲੇ ਡੀ.ਜੀ.ਪੀ. ਨਾਲ ਬਲਕੌਰ ਸਿੰਘ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਡੀ.ਜੀ.ਪੀ. ਵਿਚਾਲੇ ਕਰੀਬ 30 ਮਿੰਟ ਤੱਕ ਮੁਲਾਕਾਤ ਹੋਈ। ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ। ਇਸ ਤੋਂ ਇਲਾਵਾ ਦੋਵਾਂ ਵਿਚਾਲੇ ਹੋਰ ਵੀ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਗਈ, ਜੋ ਸਿੱਧੂ ਦੇ ਕਤਲ ਨਾਲ ਜੁੜੇ ਹਨ। ਦੱਸਣਯੋਗ ਹੈ ਕਿ ਬਲਕੌਰ ਸਿੰਘ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਜੇਲ੍ਹ ‘ਚ ਡੱਕਿਆ ਜਾਵੇ। ਇਸ ਤੋਂ ਪਹਿਲਾਂ 29 ਅਕਤੂਬਰ ਨੂੰ ਬਲਕੌਰ ਸਿੰਘ ਨੇ ਪੰਜਾਬ ਪੁਲੀਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐੱਫ.ਆਈ.ਆਰ. ਵਾਪਸ ਲੈ ਲਵੇਗਾ ਅਤੇ ਉਸ ਤੋਂ ਬਾਅਦ ਉਹ ਦੇਸ਼ ਛੱਡ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਓਧਰ ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਸ ਮਾਮਲੇ ‘ਚ ਹਾਲੇ ਵੀ ਉਸ ਦੇ ਮਾਪਿਆਂ ਦੇ ਨਾਲ-ਨਾਲ ਉਸ ਦੇ ਪ੍ਰਸ਼ੰਸਕਾਂ ਨੂੰ ਵੀ ਸਿੱਧੂ ਲਈ ਇਨਸਾਫ ਦੀ ਬੇਸਬਰੀ ਨਾਲ ਉਡੀਕ ਹੈ। ਉਥੇ ਹੀ ਇਸ ਮਾਮਲੇ ‘ਚ ਪੁਲੀਸ ਨੇ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਇਕ ਹੋਰ ਕਦਮ ਚੁੱਕਿਆ ਹੈ। ਦੱਸਦਈਏ ਕਿ ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਚਾਹੁਣ ਵਾਲਿਆਂ ਦਾ ਆਉਣਾ-ਜਾਣਾ ਲਗਾਤਾਰ ਜਾਰੀ ਹੈ ਅਤੇ ਉਸ ਦੀ ਹਵੇਲੀ ‘ਤੇ ਹੁਣ ਜਸਟਿਸ ਬੁੱਕ ਲਗਾਈ ਗਈ ਹੈ, ਜਿਸ ‘ਤੇ ਆਉਣ ਵਾਲੇ ਲੋਕ ਸਿੱਧੂ ਦੇ ਇਨਸਾਫ਼ ਲਈ ਦਸਤਖ਼ਤ ਕਰਨਗੇ ਤੇ ਇਨਸਾਫ਼ ਲਈ ਅਪੀਲ ਵੀ ਕਰਨਗੇ। ਹੁਣ 100000 ਪ੍ਰਸ਼ੰਸ਼ਕਾਂ ਦੇ ਦਸਤਖ਼ਤ ਪੂਰੇ ਹੋਣ ਤੋਂ ਬਾਅਦ ਇਸ ਬੁੱਕ ਨੂੰ ਕੋਰਟ ‘ਚ ਪੇਸ਼ ਕਰਕੇ ਸਿੱਧੂ ਦੇ ਕਤਲ ਮਾਮਲੇ ‘ਚ ਇਨਸਾਫ਼ ਲਈ ਪਟੀਸ਼ਨ ਪਾਈ ਜਾਵੇਗੀ।
ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਡੀ.ਜੀ.ਪੀ. ਨਾਲ ਮੁਲਾਕਾਤ, ਇਨਸਾਫ਼ ਲਈ ਦਸਤਖ਼ਤ ਮੁਹਿੰਮ ਵਿੱਢੀ
Related Posts
Add A Comment