ਇੰਡੀਆ ਅਤੇ ਸ੍ਰੀਲੰਕਾ ਦਰਮਿਆਨ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਇੰਡੀਆ ਨੇ ਸ੍ਰੀਲੰਕਾ ਨੂੰ 67 ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ‘ਚ ਭਾਰਤੀ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ 7 ਵਿਕਟਾਂ ਦੇ ਨੁਕਸਾਨ ‘ਤੇ 373 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 374 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਸ੍ਰੀਲੰਕਾ ਦੀ ਟੀਮ ਨਿਰਧਾਰਤ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 306 ਦੌੜਾਂ ਹੀ ਬਣਾ ਸਕੀ ਤੇ 67 ਦੌੜਾਂ ਨਾਲ ਮੈਚ ਹਾਰ ਗਈ। ਸ੍ਰੀਲੰਕਾ ਵੱਲੋਂ ਕਪਤਾਨ ਦਾਸੁਨ ਸ਼ਨਕਾ ਨੇ 108 ਦੌੜਾਂ, ਪਥੁਮ ਨਿਸਾਂਕਾ ਨੇ 72 ਦੌੜਾਂ, ਧਨੰਜੈ ਨੇ 47 ਦੌੜਾਂ ਬਣਾਈਆਂ ਪਰ ਇਨ੍ਹਾਂ ਤੋਂ ਇਲਾਵਾ ਸ੍ਰੀਲੰਕਾ ਦੇ ਬਾਕੀ ਦੇ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੇ ਤੇ ਸਸਤੇ ‘ਚ ਆਊਟ ਹੁੰਦੇ ਗਏ। ਸਿੱਟੇ ਵਜੋਂ ਟੀਚਾ ਵੱਡਾ ਹੋਣ ਕਾਰਨ ਜਿੰਨੀਆਂ ਦੌੜਾਂ ਦੀ ਲੋੜ ਸੀ ਓਨੀਆਂ ਦੌੜਾਂ ਨਹੀਂ ਬਣ ਸਕੀਆਂ ਤੇ ਸ੍ਰੀਲੰਕਾ ਨੇ 67 ਨਾਲ ਇਹ ਮੈਚ ਗੁਆ ਲਿਆ। ਇੰਡੀਆ ਵੱਲੋਂ ਮੁਹੰਮਦ ਸ਼ੰਮੀ ਨੇ 1, ਮੁਹੰਮਦ ਸਿਰਾਜ ਨੇ 2, ਹਾਰਦਿਕ ਪੰਡਯਾ ਨੇ 1, ਉਮਰਾਨ ਮਲਿਕ ਨੇ 3 ਤੇ ਯੁਜਵੇਂਦਰ ਚਾਹਲ ਨੇ 1 ਵਿਕਟ ਲਈ। ਇਸ ਦੇ ਨਾਲ ਹੀ ਇੰਡੀਆ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਤੋਂ ਪਹਿਲਾਂ ਇੰਡੀਆ ਵੱਲੋਂ ਵਿਰਾਟ ਕੋਹਲੀ ਨੇ ਅਜੇਤੂ ਰਹਿੰਦੇ ਹੋਏ ਸ਼ਾਨਦਾਰ 113 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ ਆਪਣੀ ਪਾਰੀ ਦੇ ਦੌਰਾਨ 12 ਚੌਕੇ ਤੇ 1 ਛੱਕਾ ਲਗਾਇਆ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ 9 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 83 ਦੌੜਾਂ ਤੇ ਸ਼ੁਭਮਨ ਗਿੱਲ ਨੇ 11 ਚੌਕਿਆਂ ਦੀ ਮਦਦ ਨਾਲ 70 ਦੌੜਾਂ ਦੀਆਂ ਪਾਰੀਆਂ ਖੇਡੀਆਂ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 28 ਦੌੜਾਂ, ਕੇ.ਐੱਲ. ਰਾਹੁਲ 39 ਦੌੜਾਂ, ਹਾਰਦਿਕ ਪੰਡਯਾ 14 ਦੌੜਾਂ ਤੇ ਅਕਸ਼ਰ ਪਟੇਲ 9 ਦੌੜਾਂ ਬਣਾ ਆਊਟ ਹੋਏ।