ਕੈਨੇਡਾ-ਅਮਰੀਕਾ ਬਾਰਡਰ ਨੇੜੇ ਇਕ ਬੱਸ ਦੀ ਟਰੱਕ ਨਾਲ ਟੱਕਰ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਕ ਦਰਜਨ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਟਰੱਕ ਨਾਲ ਟੱਕਰ ਹੋ ਗਈ। ਇਸ ਟੱਕਰ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਮੁਤਾਬਕ ਲੁਈਸਵਿਲੇ ਸ਼ਹਿਰ ਨੇੜੇ ਹਾਈਵੇਅ 37 ‘ਤੇ ਇਸ ਬੱਸ ‘ਚ 15 ਲੋਕ ਸਵਾਰ ਸਨ। ਮੌਕੇ ਦੇ ਗਵਾਹਾਂ ਅਨੁਸਾਰ ਹਾਦਸੇ ਦਾ ਦ੍ਰਿਸ਼ ਭਿਆਨਕ ਸੀ। ਜਾਰੀ ਕੀਤੀਆਂ ਤਸਵੀਰਾਂ ‘ਚ ਹਾਈਵੇਅ ਦੇ ਕਿਨਾਰੇ ਕੁਝ ਫੁੱਟ ਉੱਚੀ ਬਰਫ਼ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਸ਼ਨੀਵਾਰ ਸਵੇਰੇ ਛੇ ਵਜੇ ਦੇ ਕਰੀਬ ਵਾਪਰਿਆ ਅਤੇ ਹੋ ਸਕਦਾ ਹੈ ਕਿ ਉਸ ਸਮੇਂ ਵਿਜ਼ੀਬਿਲਟੀ ਘੱਟ ਸੀ। ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਪੂਰੀ ਤਰ੍ਹਾਂ ਸਾਮਾਨ ਨਾਲ ਲੱਦਿਆ ਹੋਇਆ ਸੀ।