ਈ.ਡੀ. ਕਰਕੇ ਪਹਿਲਾਂ ਹੀ ਕਸੂਤੀ ਫਸੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਇਕ ਵਾਰ ਮੁੜ ਤੋਂ ਵਧ ਗਈਆਂ ਹਨ। 215 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਜੈਕਲੀਨ ਇਕ ਵਾਰ ਫਿਰ ਚਰਚਾ ‘ਚ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਦੋਸ਼ੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਜਲਦੀ ਹੀ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਕਿਸੇ ਵੀ ਸਮੇਂ ਚਾਰਜਸ਼ੀਟ ਦਾਇਰ ਕਰ ਸਕਦਾ ਹੈ। ਈ.ਡੀ. ਦੇ ਸੂਤਰਾਂ ਨੇ ਕਿਹਾ ਹੈ ਕਿ ਜੈਕਲੀਨ ਫਰਨਾਂਡੀਜ਼ ਜ਼ਬਰਦਸਤੀ ਪੈਸੇ ਦੀ ਲਾਭਪਾਤਰੀ ਸੀ। ਇਸ ‘ਚ ਕਿਹਾ ਗਿਆ ਹੈ ਕਿ ਅਦਾਕਾਰਾ ਨੂੰ ਪਤਾ ਸੀ ਕਿ ਸੁਕੇਸ਼ ਚੰਦਰਸ਼ੇਖਰ ਇਕ ਅਪਰਾਧੀ ਹੈ। ਅਦਾਕਾਰਾ ਨੂੰ ਸੁਕੇਸ਼ ਚੰਦਰਸ਼ੇਖਰ ਨੇ 10 ਕਰੋੜ ਰੁਪਏ ਦਾ ਸਾਮਾਨ ਤੋਹਫੇ ‘ਚ ਦਿੱਤਾ ਸੀ। ਈ.ਡੀ. ਨੇ ਅਦਾਕਾਰਾ ਦੀ 7 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ।