Author: editor
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਮਸਲਿਆਂ ਬਾਰੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਬੈਠ ਕੇ ਕੀਰਤਨ ਕਰਨ ਲਈ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਪਰ ਰਸਤੇ ‘ਚ ਯੂ.ਟੀ. ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ। ਜਾਣਕਾਰੀ ਅਨੁਸਾਰ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਦੀ ਦੇਖਰੇਖ ਤੇ ਰੇਸ਼ਮ ਸਿੰਘ ਬਡਾਲਾ ਦੀ ਅਗਵਾਈ ਵਾਲੇ ਕਾਫ਼ਲੇ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ…
ਸਰਕਾਰ ‘ਤੇ ਕਈ ਗੰਭੀਰ ਦੋਸ਼ ਲਾ ਕੇ ਸ਼ੁਰੂ ਕੀਤੇ ਗਏ ਬਹਿਬਲ ਕਲਾਂ ਬੇਅਦਬੀ ਇਨਸਾਫ਼ ਮੋਰਚੇ ਵੱਲੋਂ ਸੜਕ ਆਵਾਜਾਈ ਠੱਪ ਰੱਖੀ ਗਈ ਹੈ ਅਤੇ ਪ੍ਰਸ਼ਾਸਨ ਇਸ ਨੂੰ ਖੁਲ੍ਹਵਾਉਣ ‘ਚ ਨਾਕਾਮ ਸਾਬਤ ਹੋਇਆ ਹੈ। ਸਰਕਾਰੀ ਪ੍ਰਤੀਨਿਧ ਵਜੋਂ ਐੱਸ.ਡੀ.ਐੱਮ. ਜੈਤੋ ਡਾ. ਨਿਰਮਲ ਓਸੇਪਚਨ ਨੇ ਮੋਰਚੇ ਵਾਲੀ ਥਾਂ ‘ਤੇ ਪੁੱਜ ਕੇ ਆਗੂਆਂ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ, ਪਰ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਦੀ ਗੱਲ ਕਹੇ ਜਾਣ ‘ਤੇ ਉਹ ਵਾਪਸ ਚਲੇ ਗਏ। ਜ਼ਿਕਰਯੋਗ ਹੈ ਕਿ ਪਿੰਡ ਬਹਿਬਲ ਕਲਾਂ ਨੇੜੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਇਹ ਮੋਰਚਾ ਲੰਬੇ ਅਰਸੇ ਤੋਂ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਪ੍ਰਤੀਨਿਧਾਂ ਨਾਲ ਮੋਰਚੇ ਦੇ ਆਗੂਆਂ…
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ ਦੇ ਇਕ ਪੈਲੇਸ ‘ਚ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਜੰਗਲਾਤ ਵਿਭਾਗ ‘ਚ ਘਪਲੇ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਲੰਘੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਕੇਸ ਦਰਜ ਕਰ ਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ…
ਆਸਟਰੇਲੀਆ ਦੇ ਸਭ ਤੋਂ ਸਫ਼ਲ ਟੀ-20 ਅੰਤਰਰਾਸ਼ਟਰੀ ਬੱਲੇਬਾਜ਼ ਅਤੇ 2021 ‘ਚ ਟੀ-20 ਵਰਲਡ ਕੱਪ ਜਿਤਾਉਣ ਵਾਲੇ ਕਪਤਾਨ ਆਰੋਨ ਫਿੰਚ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। 36 ਸਾਲਾ ਫਿੰਚ ਹਾਲਾਂਕਿ ਬਿਗ ਬੈਸ਼ ਲੀਗ ਅਤੇ ਘਰੇਲੂ ਟੀ-20 ਮੈਚਾਂ ‘ਚ ਖੇਡਦੇ ਰਹਿਣਗੇ। ਕ੍ਰਿਕਟ ਆਸਟਰੇਲੀਆ ਨੇ ਟਵੀਟ ਕੀਤਾ, ‘ਸਾਡੇ ਵਰਲਡ ਕੱਪ ਜੇਤੂ ਅਤੇ ਸਭ ਤੋਂ ਲੰਬੇ ਸਮੇਂ ਤੱਕ ਟੀ-20 ਕਪਤਾਨ ਰਹਿਣ ਵਾਲੇ ਆਰੋਨ ਫਿੰਚ ਨੇ ਖੇਡ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਕੀਤਾ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ ਆਰੋਨ ਫਿੰਚ।’ ਫਿੰਚ ਦਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣਾ ਤੈਅ ਮੰਨਿਆ ਜਾ ਰਿਹਾ ਸੀ। ਉਨ੍ਹਾਂ ਨੇ ਪਿਛਲੇ ਸਾਲ ਵਨਡੇ ਕ੍ਰਿਕਟ ਨੂੰ ਵੀ ਅਲਵਿਦਾ ਕਹਿ…
ਇਕ ਭਾਰਤੀ ਮੂਲ ਦੇ 61 ਸਾਲਾ ਵਿਅਕਤੀ ਨੂੰ ਬ੍ਰਿਟੇਨ ‘ਚ 16 ਸਾਲਾ ਕੁੜੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਸ ਵਿਅਕਤੀ ਨੂੰ 30 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਭੁਗਤਣੀ ਪਵੇਗੀ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਪਿਛਲੇ ਹਫ਼ਤੇ ਵੁੱਡ ਗ੍ਰੀਨ ਕਰਾਊਨ ਕੋਰਟ ‘ਚ ਸੁਣਵਾਈ ਤੋਂ ਬਾਅਦ ਲੰਡਨ ‘ਚ ਕੋਲਿਨਡੇਲ ਦੇ ਆਨੰਦਰਾਜਾ ਬ੍ਰੇਮਾਕੁਮਾਰ ਨੂੰ 30 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। 6 ਦਸੰਬਰ 2022 ਨੂੰ ਉਸੇ ਅਦਾਲਤ ‘ਚ ਇਕ ਮੁਕੱਦਮੇ ਦੀ ਸਮਾਪਤੀ ਤੋਂ ਬਾਅਦ ਉਸਨੂੰ ਇਕ ਬੱਚੇ ਨਾਲ ਜਿਨਸੀ ਗਤੀਵਿਧੀ ਦੇ 4 ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ ਸੀ। ਅਦਾਲਤ ਨੇ ਸੁਣਿਆ ਕਿ ਕਿਵੇਂ…
ਦੱਖਣੀ ਪੇਰੂ ਦੇ ਕਈ ਪਿੰਡਾਂ ‘ਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੈਮਨਾ ਸੂਬੇ ‘ਚ ਮਾਰੀਆਨੋ ਨਿਕੋਲਸ ਵਾਲਕਾਰਸੇਲ ਨਗਰਪਾਲਿਕਾ ਦੇ ਸਿਵਲ ਡਿਫੈਂਸ ਅਫਸਰ ਵਿਲਸਨ ਗੁਟੇਰੇਜ਼ ਨੇ ਦੱਸਿਆ ਕਿ ਮਿਸਕੀ ਨਾਮਕ ਇਕ ਦੂਰ-ਦੁਰਾਡੇ ਖੇਤਰ ‘ਚ 36 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ‘ਚੋਂ 5 ਲੋਕ ਇਕ ਵੈਨ ‘ਚ ਸਵਾਰ ਸਨ ਜੋ ਜ਼ਮੀਨ ਖਿਸਕਣ ਤੋਂ ਬਾਅਦ ਨਦੀ ‘ਚ ਜਾ ਡਿੱਗੀ। ਸਥਾਨਕ ਅਧਿਕਾਰੀਆਂ ਨੇ ਮਲਬੇ ਨਾਲ ਬੰਦ ਮੁੱਖ ਸੜਕ ਦੇ ਲਗਭਗ ਤਿੰਨ ਕਿਲੋਮੀਟਰ ਦੇ ਖੇਤਰ ਨੂੰ ਸਾਫ਼ ਕਰਨ ਲਈ ਮਦਦ ਦੀ ਅਪੀਲ ਕੀਤੀ ਹੈ। ਸਿਵਲ ਡਿਫੈਂਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ…
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ‘ਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, ‘ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇਕ ਵਿਅਕਤੀ ਜਿਸਨੇ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ‘ਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇਕ ਅਖੌਤੀ…
ਹਮੇਸ਼ਾ ਚਰਚਾ ‘ਚ ਰਹਿਣ ਵਾਲੇ ਅਤੇ ਜਬਰ ਜਨਾਹ ਤੇ ਕਤਲ ਦੇ ਕੇਸ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹੀਂ ਦਿਨੀਂ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਹੈ। ਇਸ ਦੌਰਾਨ ਡੇਰਾ ਮੁਖੀ ਨੇ ਨਸ਼ਿਆਂ ਖ਼ਿਲਾਫ਼ ਇਕ ਹੋਰ ‘ਦੇਸ਼ ਕੀ ਜਵਾਨੀ’ ਗਾਣਾ ਰਿਲੀਜ਼ ਕੀਤਾ ਹੈ। 4 ਮਿੰਟ ਤੇ 21 ਸੈਕਿੰਡ ਦੇ ਇਸ ਗਾਣੇ ‘ਚ ਉਸ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਨੂੰ ਛੱਡਣ ਦਾ ਸੰਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ 40 ਦਿਨ ਦੀ ਪੈਰੋਲ ‘ਤੇ ਆਇਆ ਹੈ ਤੇ ਇਸ ਸਮੇਂ ਉਹ ਆਪਣੇ ਬਾਗਪਤ ਵਿਖੇ ਆਸ਼ਰਮ ‘ਚ ਹੈ। ਉਥੋਂ…
ਤੁਰਕੀ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਦੇ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ‘ਚ 7.8 ਤੀਬਰਤਾ ਦਾ ਭੂਚਾਲ ਆਇਆ। ਕਰੀਬ ਇਕ ਮਿੰਟ ਤੱਕ ਚੱਲੇ ਇਸ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਇਮਾਰਤਾਂ ਦੇ ਮਲਬੇ ਹੇਠਾਂ ਦੱਬੇ ਜਾਣ ਕਾਰਨ ਸੈਂਕੜੇ ਲੋਕਾਂ ਦੀ ਮੌਤ ਵੀ ਹੋ ਗਈ। ਇਮਾਰਤਾਂ ਦੇ ਮਲਬੇ ਹੇਠਾਂ ਦੱਬਣ ਕਾਰਨ ਕੁੱਲ 306 ਲੋਕਾਂ ਦੀ ਮੌਤ ਵੀ ਹੋ ਗਈ। ਸਰਕਾਰੀ ਪ੍ਰਸਾਰਕ ਟੀ.ਆਰ.ਟੀ. ਦੀਆਂ ਤਸਵੀਰਾਂ ‘ਚ ਇਮਾਰਤਾਂ ਨੂੰ ਭਾਰੀ ਨੁਕਸਾਨ ਹੋਇਆ ਅਤੇ ਲੋਕ ਬਚਣ ਲਈ ਬਰਫੀਲੀਆਂ ਸੜਕਾਂ ‘ਤੇ ਫਸੇ ਦਿਖਾਈ ਦਿੱਤੇ। ਭੂਚਾਲ ਲਗਪਗ ਇਕ ਮਿੰਟ ਤੱਕ ਚੱਲਿਆ ਅਤੇ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਇਸ ਖੇਤਰ…
ਅਮਰੀਕਾ ਵਿਖੇ ਹਾਰਵਰਡ ਲਾਅ ਰਿਵਿਊ ਨੇ ਅਪਸਰਾ ਅਈਅਰ ਨੂੰ ਆਪਣੀ 137ਵੀਂ ਪ੍ਰਧਾਨ ਚੁਣਿਆ ਹੈ ਜਿਸ ਨਾਲ ਉਹ ਆਪਣੇ 136 ਸਾਲਾਂ ਦੇ ਇਤਿਹਾਸ ‘ਚ ਇਸ ਵੱਕਾਰੀ ਪ੍ਰਕਾਸ਼ਨ ਦੀ ਮੁਖੀ ਬਣਨ ਵਾਲੀ ਪਹਿਲੀ ਇੰਡੋ-ਅਮਰੀਕਨ ਔਰਤ ਬਣ ਗਈ ਹੈ। 29 ਸਾਲਾ ਹਾਰਵਰਡ ਲਾਅ ਸਕੂਲ ਦੀ ਵਿਦਿਆਰਥਣ, ਜੋ ਕਿ 2018 ਤੋਂ ਕਲਾ ਅਪਰਾਧ ਅਤੇ ਦੇਸ਼ ਹਵਾਲਗੀ ਦੀ ਜਾਂਚ ਕਰ ਰਹੀ ਹੈ, ਪ੍ਰਿਸੀਲਾ ਕਰੋਨਾਡੋ ਦੀ ਜਗ੍ਹਾ ਲਵੇਗੀ। ਇਥੇ ਜ਼ਿਕਰਯੋਗ ਹੈ ਕਿ ਹਾਰਵਰਡ ਲਾਅ ਰਿਵਿਊ ਹਾਰਵਰਡ ਲਾਅ ਸਕੂਲ ਦੇ ਇਕ ਸੁਤੰਤਰ ਵਿਦਿਆਰਥੀ ਸਮੂਹ ਦੁਆਰਾ ਪ੍ਰਕਾਸ਼ਿਤ ਇਕ ਕਾਨੂੰਨ ਸਮੀਖਿਆ ਹੈ। ਅਈਅਰ ਨੇ ਆਪਣੀ ਨਿਯੁਕਤੀ ਦਾ ਐਲਾਨ ਕਰਦੇ ਹੋਏ ਇਕ ਬਿਆਨ ‘ਚ ਕਿਹਾ ਕਿ ਮੈਂ ਪ੍ਰਿਸੀਲਾ ਦੇ ਕੁਸ਼ਲ…