Author: editor
ਪੰਜਾਬ ਦੇ ਚਰਚਿਤ ਅਤੇ 2015 ‘ਚ ਵਾਪਰੇ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਆਉਣ ਕਾਰਨ ਇਸ ਦੀ ਸੁਣਵਾਈ ਨਹੀ ਹੋਈ। ਅਦਾਲਤ ਨੇ 20 ਮਈ ਤੱਕ ਸੁਣਵਾਈ ਮੁਲਤਵੀ ਕੀਤੀ ਹੈ। ਸੁਣਵਾਈ ਦੌਰਾਨ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਤਤਕਾਲੀਨ ਐੱਸ.ਐੱਚ.ਓ. ਬਾਜਾਖਾਨਾ ਅਮਰਜੀਤ ਸਿੰਘ ਕੁਲਾਰ, ਐੱਸ.ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਅਦਾਲਤ ‘ਚ ਪੇਸ਼ ਹੋਏ ਜਦੋਂ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ‘ਚ ਪੇਸ਼ ਨਹੀ ਹੋਏ ਉਨ੍ਹਾਂ ਦੀ ਇਸ ਪੇਸ਼ੀ ਲਈ ਹਾਜ਼ਰੀ ਤੋਂ ਛੋਟ…
ਸਾਬਕਾ ਮੰਤਰੀ ਅਤੇ ਬਾਅਦ ‘ਚ ਕੁਝ ਸਮੇਂ ਲਈ ਉੱਪ ਮੁੱਖ ਮੰਤਰੀ ਵੀ ਰਹੇ ਓ.ਪੀ. ਸੋਨੀ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੋਨੀ ਦੀ ਚੱਲ ਤੇ ਅਚੱਲ ਜਾਇਦਾਦ ਦੀ ਮੁਲਾਂਕਣ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਉਸ ਦੇ ਰਣਜੀਤ ਐਵੇਨਿਊ ਇਲਾਕੇ ‘ਚ ਸਥਿਤ ਹੋਟਲ, ਏਅਰਪੋਰਟ ਰੋਡ ‘ਤੇ ਡੀ.ਆਰ. ਐਨਕਲੇਵ ‘ਚ ਉਸਾਰੀ ਅਧੀਨ ਆਲੀਸ਼ਾਨ ਫਾਰਮ ਹਾਊਸ ਅਤੇ ਰਾਣੀ ਕਾ ਬਾਗ ਇਲਾਕੇ ‘ਚ ਉਸ ਦੀ ਰਿਹਾਇਸ਼ ਦਾ ਜਾਇਜ਼ਾ ਲਿਆ ਸੀ। ਇਨ੍ਹਾਂ ਟੀਮਾਂ ਨੇ ਪਿੰਡ ਮੂਧਲ ‘ਚ ਇਕ ਗੋਦਾਮ…
ਭਾਜਪਾ ਖ਼ਿਲਾਫ਼ ਸਖ਼ਤ ਬਿਆਨਬਾਜ਼ੀ ਕਰਨ ਵਾਲੇ ਬੈਂਸ ਭਰਾਵਾਂ ਅਤੇ ਉਨ੍ਹਾਂ ਦੀ ਲੋਕ ਇਨਸਾਫ਼ ਪਾਰਟੀ ਨੇ ਜਲੰਧਰ ‘ਚ ਭਾਜਪਾ ਉਮੀਦਵਾਰ ਦੀ ਹਮਾਇਤ ਦਾ ਐਲਾਨ ਕੀਤਾ ਹੈ। ਫਿਲਹਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਭਾਜਪਾ ‘ਚ ਸ਼ਾਮਲ ਨਹੀਂ ਹੋਏ ਪਰ ਉਨ੍ਹਾਂ ਭਾਜਪਾ ਨਾਲ ‘ਗੱਠਜੋੜ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਹਾਜ਼ਰੀ ‘ਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਸਿਮਰਜੀਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ…
ਇੰਡੀਆ ਦੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਜੋੜੀ 58 ਸਾਲਾਂ ਦਾ ਸੋਕਾ ਖਤਮ ਕਰਦਿਆਂ ਏਸ਼ੀਆ ਚੈਂਪੀਅਨਸ਼ਿਪ ਜਿੱਤ ਲਈ ਹੈ। ਰੰਕੀਰੈੱਡੀ ਅਤੇ ਸ਼ੈੱਟੀ ਦੀ ਜੋੜੀ ਦਿਨੇਸ਼ ਖੰਨਾ (ਸਿੰਗਲਜ਼ ਵਰਗ ‘ਚ ਸੋਨ ਤਗ਼ਮਾ) ਤੋਂ ਬਾਅਦ ਇਹ ਚੈਂਪੀਅਨਸ਼ਿਪ ਜਿੱਤਣ ਵਾਲੀ ਪਹਿਲੀ ਭਾਰਤੀ ਪੁਰਸ਼ ਜੋੜੀ ਬਣ ਗਈ ਹੈ। ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗ਼ਮਾ ਜੇਤੂ ਸਾਤਵਿਕ ਅਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਮੈਚ ਦੌਰਾਨ ਪਹਿਲਾ ਸੈੱਟ ਗੁਆਉਣ ਮਗਰੋਂ ਜਬਰਦਸਤ ਵਾਪਸੀ ਕਰਦਿਆਂ ਮਲੇਸ਼ਿਆਈ ਜੋੜੀ ਓਂਗ ਯਿਊ ਸਿਨ ਅਤੇ ਤੇਓ ਏਈ ਯੀ ਦੀ ਜੋੜੀ ਨੂੰ 16-21, 21-17, 21-19 ਨਾਲ ਹਰਾਇਆ। ਇਸ ਤੋਂ ਪਹਿਲਾਂ ਹੁਣ ਤੱਕ ਇਸ ਚੈਂਪੀਅਨਸ਼ਿਪ ‘ਚ ਇੰਡੀਆ ਵੱਲੋਂ ਇਕਲੌਤਾ ਸੋਨ…
ਆਈ.ਪੀ.ਐੱਲ. ਦੇ ਇਕ ਮੈਚ ‘ਚ ਟਿਮ ਡੇਵਿਡ ਦੀਆਂ 14 ਗੇਂਦਾਂ ‘ਚ 45 ਦੌੜਾਂ ਦੀ ਮਦਦ ਨਾਲ ਮੁੰਬਈ ਇੰਡੀਅਨਜ਼ ਨੇ ਯਸ਼ਸਵੀ ਜਾਇਸਵਾਲ ਦੇ ਸੈਂਕੜੇ ਨੂੰ ਬੇਨੂਰ ਕਰਦੇ ਹੋਏ 6 ਵਿਕਟਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਜਾਇਸਵਾਲ ਦੇ ਪਹਿਲੇ ਸੈਂਕੜੇ ਦੀ ਬਦੌਲਤ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ‘ਤੇ 212 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਜਾਇਸਵਾਲ ਨੇ 62 ਗੇਂਦਾਂ ‘ਚ 16 ਚੌਕਿਆਂ ਤੇ 8 ਛੱਕਿਆਂ ਦੀ ਮਦਦ ਨਾਲ 124 ਦੌੜਾਂ ਦੀ ਪਾਰੀ ਖੇਡੀ। ਜਵਾਬ ‘ਚ ਮੁੰਬਈ ਨੇ 3 ਗੇਂਦਾਂ ਬਾਕੀ ਰਹਿੰਦਿਆਂ 4 ਵਿਕਟਾਂ ਗੁਆ ਕੇ 214 ਦੌੜਾਂ ਬਣਾਈਆਂ। ਮੁੰਬਈ ਦੀ ਜਿੱਤ ਦੇ ਸ਼ਿਲਪਕਾਰ ਰਹੇ ਡੇਵਿਡ ਨੇ ਸਿਰਫ 14 ਗੇਂਦਾਂ…
ਚੇਨਈ ਏ ਐੱਮ.ਏ. ਚਿਦਾਂਬਰਮ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐੱਲ. ਮੈਚ ‘ਚ ਪੰਜਾਬ ਕਿੰਗਜ਼ ਨੇ ਚੇਨਈ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਨਿਰਧਾਰਤ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 200 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਪੰਜਾਬ ਨੂੰ ਜਿੱਤ ਲਈ 201 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਪੰਜਾਬ ਦੀ ਟੀਮ ਨੇ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 201 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਜਿੱਤ ਲਿਆ। ਚੇਨਈ ਲਈ ਡੇਵੋਨ ਕੋਨਵੇ ਨੇ ਸਭ ਤੋਂ ਵੱਧ 92 ਦੌੜਾਂ ਬਣਾਈਆਂ। ਕੋਨਵੇ ਨੇ 52 ਗੇਂਦਾਂ…
ਇੰਗਲੈਂਡ ਦੇ ਕੋਰਨਵਾਲ ‘ਚ ਇਕ ਨਾਈਟ ਕਲੱਬ ਦੇ ਬਾਹਰ ਚਾਕੂ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਐਤਵਾਰ ਸਵੇਰੇ ਬੋਡਮਿਨ ਕਸਬੇ ‘ਚ ਇਕ ਅਣਪਛਾਤੇ ਵਿਅਕਤੀ ਨੂੰ ਅੱਠ ਲੋਕਾਂ ‘ਤੇ ਹਮਲੇ ਦੇ ਸ਼ੱਕੀ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਨੂੰ ਕਤਲ, ਹੱਤਿਆ ਦੀ ਕੋਸ਼ਿਸ਼ ਅਤੇ ਇਰਾਦੇ ਨਾਲ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਇਕ ਬਿਆਨ ‘ਚ ਕਿਹਾ ਕਿ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਐਤਵਾਰ ਸਵੇਰੇ 3 ਵਜੇ ਤੋਂ ਥੋੜ੍ਹੀ ਦੇਰ ਬਾਅਦ ਬੋਡਮਿਨ ‘ਚ ਇਕਲਿਪਸ ਨਾਈਟ ਕਲੱਬ ਪਹੁੰਚੀਆਂ। ਪੁਲੀਸ ਨੇ ਦੱਸਿਆ ਕਿ 30 ਸਾਲ ਦੇ…
ਲਗਾਤਾਰ ਤਿੰਨ ਦਿਨ ਤੋਂ ਅਮਰੀਕਾ ਦੇ ਵੱਖ-ਵੱਖ ਹਿੱਸਿਆਂ ‘ਚ ਫਾਇਰਿੰਗ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਮਿਸੀਸਿਪੀ ਸੂਬੇ ‘ਚ ਐਤਵਾਰ ਤੜਕੇ ਇਕ 19 ਸਾਲਾ ਨੌਜਵਾਨ ਨੇ ਰਿਹਾਇਸ਼ੀ ਇਲਾਕੇ ‘ਚ ਇਕ ਪਾਰਟੀ ‘ਚ ਗੋਲੀਆਂ ਚਲਾ ਦਿੱਤੀਆਂ ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਮਰਨ ਐਵਰੈਸਟ ਬ੍ਰਾਂਡ ਨਾਂ ਦੇ ਇਕ ਨੌਜਵਾਨ ‘ਤੇ ਕਤਲ ਅਤੇ ਭਿਆਨਕ ਹਮਲੇ ਦਾ ਦੋਸ਼ ਹੈ। ਬੇ ਸੇਂਟ ਲੁਈਸ ਦੇ ਪੁਲੀਸ ਮੁਖੀ ਟੋਬੀ ਸ਼ਵਾਰਟਜ਼ ਨੇ ਕਿਹਾ ਕਿ ਪੁਲੀਸ ਨੇ ਗਵਾਹਾਂ ਅਤੇ ਪੀੜਤਾਂ ਦੇ ਬਿਆਨਾਂ ਰਾਹੀਂ ਬ੍ਰਾਂਡ ਦੀ ਪਛਾਣ ਇਕੱਲੇ ਹਮਲਾਵਰ ਵਜੋਂ ਕੀਤੀ ਹੈ। ਬੇ ਸੇਂਟ…
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਮੀਡੀਆ ਦੀ ‘ਪੱਖਪਾਤੀ’ ਭੂਮਿਕਾ ‘ਤੇ ਵੀ ਸਵਾਲ ਚੁੱਕੇ ਹਨ। ਇਨ੍ਹਾਂ ਪਹਿਲਵਾਨਾਂ ਦਾ ਦੋਸ਼ ਹੈ ਕਿ ਮੁੱਖ ਧਾਰਾ ਦਾ ਮੀਡੀਆ ਖਿਡਾਰੀਆਂ ਦੀ ਸਹਾਇਤਾ ਕਰਨ ਦੀ ਥਾਂ ਮੁਲਜ਼ਮ ਦੀ ਮੱਦਦ ਕਰ ਰਿਹਾ ਹੈ। ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ, ‘ਮੀਡੀਆ ਖਿਡਾਰੀਆਂ ਤੋਂ ਜ਼ਿਆਦਾ ਬ੍ਰਿਜ ਭੂਸ਼ਣ ਦੀ ਹਮਾਇਤ ਕਰ ਰਿਹਾ ਹੈ। ਤੁਸੀਂ ਉਸ ਦਾ ਅਪਰਾਧਿਕ ਰਿਕਾਰਡ ਦੇਖੋ। ਕੀ ਇਥੇ ਬੈਠੇ ਜਾਂ ਹੋਰ ਖੇਡਾਂ ਦੇ ਖਿਡਾਰੀਆਂ ਦਾ ਕੋਈ ਅਪਰਾਧਿਕ ਰਿਕਾਰਡ ਹੈ?’ ਬਜਰੰਗ ਨੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ ਦੇਸ਼ ‘ਚ ਸੰਸਦ…
ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ‘ਚ ਐਤਵਾਰ ਦੀ ਸਵੇਰ ਨੂੰ ਵੱਡਾ ਹਾਦਸਾ ਵਾਪਰ ਗਿਆ। ਗਿਆਸਪੁਰਾ ਰਿਹਾਇਸ਼ੀ ਇਲਾਕੇ ‘ਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਮੌਕੇ ‘ਤੇ ਪੁੱਜ ਗਈਆਂ ਜਿਨ੍ਹਾਂ ਨੇ ਫੈਕਟਰੀ ‘ਚ ਲੀਕ ਹੋ ਰਹੀ ਗੈਸ ਰੋਕਣ ਦੀ ਕੋਸ਼ਿਸ਼ ਕੀਤੀ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲੀਸ ਤੇ ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਨੇ ਆਸ-ਪਾਸ ਦੇ ਰਿਹਾਇਸ਼ੀ ਇਲਾਕੇ ‘ਚ ਰਹਿੰਦੇ ਲੋਕਾਂ…