Author: editor

ਤਰਨ ਤਾਰਨ ਪੁਲੀਸ ਵੱਲੋਂ ਲੱਖਾ ਸਿਧਾਣਾ ਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਹੇਠ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਹਰੀਕੇ ਵਿਖੇ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਜਿਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ‘ਚ ਵੱਡੀ ਗਿਣਤੀ ‘ਚ ਫਿਰੌਤੀ ਮੰਗਣ ਅਤੇ ਪਾਕਿਸਤਾਨੀ ਸਮੱਗਲਰਾਂ ਪਾਸੋਂ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਉਣ ਤਹਿਤ ਪਰਚੇ ਦਰਜ ਹਨ ਅਤੇ ਲੱਖਾ ਸਿਧਾਣਾ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਫਿਰੌਤੀ ਮੰਗਣ ਅਤੇ ਡਰੋਨ ਦੀ ਮਦਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਜੁਰਮ ਹੇਠ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ…

Read More

ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਨੇ ਸਿੰਘ ਸਭਾ ਦੇ 150ਵੇਂ ਸਥਾਪਨਾ ਵਰ੍ਹੇ ਦੀ ਅਰੰਭਤਾ ਮੌਕੇ ਸਿੱਖ ਕੌਮ ਨੂੰ ਇਕ ਵਾਰ ਮੁੜ ਸਿੰਘ ਸਭਾ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਦਾ ਮੁੱਦਾ ਵਿਧਾਨ ਸਭਾ ‘ਚ ਉਭਾਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਕਬੀਰ ਪਾਰਕ ਦੇ ਗੁਰਦੁਆਰੇ ‘ਚ ਇਕ ਸੈਮੀਨਾਰ ਕਰਵਾਇਆ ਗਿਆ। ਇਸ ‘ਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ…

Read More

ਇੰਡੋਨੇਸ਼ੀਆ ‘ਚ ਸ਼ਨੀਵਾਰ ਨੂੰ ਇਕ ਫੁਟਬਾਲ ਮੈਚ ਦੌਰਾਨ ਹੋਈ ਹਿੰਸਾ ‘ਚ ਘੱਟੋ-ਘੱਟ 174 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪੂਰਬੀ ਜਾਬਾ ਦੇ ਮਲੰਗ ਰੀਜੈਂਸੀ ਦੇ ਸਟੇਡੀਅਮ ‘ਚ ਵਾਪਰੀ। ਖ਼ਬਰਾਂ ਮੁਤਾਬਕ ਅਰੇਮਾ ਐੱਫ.ਸੀ. ਅਤੇ ਪਰਸੇਬਾਇਆ ਸੁਰਬਾਇਆ ਵਿਚਕਾਰ ਮੈਚ ਚੱਲ ਰਿਹਾ ਸੀ। ਇਸ ਦੌਰਾਨ ਅਰੇਮਾ ਦੀ ਟੀਮ ਹਾਰ ਗਈ। ਇਸ ਤੋਂ ਬਾਅਦ ਆਪਣੀ ਟੀਮ ਨੂੰ ਹਾਰਦਾ ਦੇਖ ਕੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਮੈਦਾਨ ਵੱਲ ਭੱਜਣ ਲੱਗੇ। ਇਸ ਦੌਰਾਨ ਕੁੱਝ ਲੋਕਾਂ ਨੇ ਖਿਡਾਰੀਆਂ ‘ਤੇ ਹਮਲਾ ਕਰ ਦਿੱਤਾ। ਘਟਨਾ ਨਾਲ ਜੁੜੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ‘ਚ ਦਿਖ ਰਿਹਾ ਹੈ ਕਿ ਲੋਕ ਮੈਦਾਨ ‘ਚ ਵੜੇ ਅਤੇ ਸੁਰੱਖਿਆ ਮੁਲਾਜ਼ਮਾਂ ‘ਤੇ…

Read More

ਹਾਕੀ ਇੰਡੀਆ ਨੇ 28 ਅਕਤੂਬਰ ਤੋਂ ਸ਼ੁਰੂ ਹੋ ਰਹੇ ਐੱਫ.ਆਈ.ਐੱਚ. ਪ੍ਰੋ ਲੀਗ ਸੀਜ਼ਨ ਦੇ ਸ਼ੁਰੂਆਤੀ ਮੈਚਾਂ ਲਈ 33 ਮੈਂਬਰੀ ਪੁਰਸ਼ ਕੋਰ ਸੰਭਾਵਿਤ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਜਿਸ ‘ਚ ਕਪਤਾਨ ਮਨਪ੍ਰੀਤ ਸਿੰਘ ਅਤੇ ਅਨੁਭਵੀ ਗੋਲਕੀਪਰ ਪੀ.ਆਰ. ਸ਼੍ਰੀਜੇਸ਼ ਸ਼ਾਮਲ ਹਨ। ਭੁਵਨੇਸ਼ਵਰ ‘ਚ ਕਲਿੰਗ ਸਟੇਡੀਅਮ ‘ਚ ਨਿਊਜ਼ੀਲੈਂਡ (28 ਅਕਤੂਬਰ ਅਤੇ 4 ਨਵੰਬਰ) ਅਤੇ ਸਪੇਨ (30 ਅਕਤੂਬਰ ਅਤੇ 6 ਨਵੰਬਰ) ਦੇ ਖਿਲਾਫ ਐੱਫ.ਆਈ.ਐੱਚ ਪ੍ਰੋ ਲੀਗ ਮੈਚਾਂ ਤੋਂ ਪਹਿਲਾਂ ਰਾਸ਼ਟਰੀ ਕੈਂਪ ਲਈ ਖਿਡਾਰੀ ਸੋਮਵਾਰ ਨੂੰ ਬੈਂਗਲੁਰੂ ‘ਚ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਦੇ ਕੇਂਦਰ ‘ਚ ਪਹੁੰਚਣਗੇ। ਮੁੱਖ ਕੋਚ ਗ੍ਰਾਹਮ ਰੀਡ ਨੇ ਕੈਂਪ ਬਾਰੇ ਕਿਹਾ, ‘ਭੁਵਨੇਸ਼ਵਰ-ਰਾਊਰਕੇਲਾ ‘ਚ ਐੱਫ.ਆਈ.ਐੱਚ ਹਾਕੀ ਪੁਰਸ਼ ਵਿਸ਼ਵ ਕੱਪ 2023 ਤੋਂ…

Read More

16 ਅਕਤੂਬਰ ਤੋਂ ਟੀ-20 ਵਰਲਡ ਕੱਪ ਦੀ ਸ਼ੁਰੂਆਤ ਆਸਟਰੇਲੀਆ ‘ਚ ਹੋਵੇਗੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਪੁਸ਼ਟੀ ਕੀਤੀ ਕਿ ਮੈਲਬੌਰਨ ‘ਚ 13 ਨਵੰਬਰ ਨੂੰ ਹੋਣ ਵਾਲੇ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2022 ਦੇ ਫਾਈਨਲ ਮੁਕਾਬਲੇ ‘ਚ ਨਾਮਣਾ ਖੱਟਣ ਵਾਲੀ ਟੀਮ ਨੂੰ 1.6 ਮਿਲੀਅਨ ਡਾਲਰ (13 ਕਰੋੜ ਰੁਪਏ) ਦਾ ਚੈੱਕ ਦਿੱਤਾ ਜਾਵੇਗਾ। ਉਥੇ ਉਪ ਜੇਤੂ ਟੀਮ ਨੂੰ 8 ਲੱਖ ਡਾਲਰ ਮਤਲਬ ਕਰੀਬ 6.52 ਕਰੋੜ ਰੁਪਏ ਮਿਲਣਗੇ। ਟੂਰਨਾਮੈਂਟ ‘ਚ ਕੁੱਲ 45.6 ਕਰੋੜ ਰੁਪਏ (5.6 ਮਿਲੀਅਨ ਡਾਲਰ) ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਹਾਲਾਂਕਿ ਪਿਛਲੇ ਸਾਲ ਦੀ ਇਨਾਮੀ ਰਾਸ਼ੀ ਦੀ ਤੁਲਨਾ ‘ਚ ਇਸ ਸਾਲ ਕੋਈ ਤਬਦੀਲੀ ਨਹੀਂ ਹੋਈ ਹੈ। ਪਹਿਲੇ ਰਾਊਂਡ…

Read More

ਅਮਰੀਕਨ ਸੈਨੇਟਰ ਪੈਟ ਟੂਮੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇਕ ਦੱਸਦਿਆਂ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਇੰਡੀਆ ‘ਚ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ‘ਚ ਪੂਰੇ ਭਾਰਤ ‘ਚ 3,000 ਤੋਂ ਵੱਧ ਸਿੱਖ ਮਾਰੇ ਗਏ ਸਨ। ਸੈਨੇਟਰ ਪੈਟ ਟੂਮੀ ਨੇ ਸੈਨੇਟ ‘ਚ ਆਪਣੇ ਭਾਸ਼ਨ ਵਿੱਚ ਕਿਹਾ, ‘ਸਾਲ 1984…

Read More

ਫਲੋਰੀਡਾ ‘ਚ ਅਧਿਕਾਰੀਆਂ ਨੇ ਇਆਨ ਤੂਫਾਨ ਕਾਰਨ ਸ਼ਨੀਵਾਰ ਦੇਰ ਰਾਤ ਕਈ ਹੋਰ ਮੌਤਾਂ ਦੀ ਪੁਸ਼ਟੀ ਕੀਤੀ ਹੈ। ਤੂਫਾਨ ਇਆਨ ਤੋਂ ਰਾਜ ‘ਚ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 47 ਹੋ ਗਈ ਜਦਕਿ ਵਿਸ਼ਵਵਿਆਪੀ ਗਿਣਤੀ ਘੱਟੋ-ਘੱਟ 54 ਤੱਕ ਪਹੁੰਚ ਗਈ। ਮਰਨ ਵਾਲਿਆਂ ਦੀ ਇਕ ਸੂਚੀ ਰਾਜ ‘ਚ ਮੈਡੀਕਲ ਜਾਂਚਕਰਤਾਵਾਂ ਦੁਆਰਾ ਤਿਆਰ ਕੀਤੀ ਗਈ ਅਤੇ ਜਨਤਕ ਤੌਰ ‘ਤੇ ਡੁੱਬਣ ਨਾਲ ਕਈ ਮੌਤਾਂ ਦੀ ਰਿਪੋਰਟ ਕੀਤੀ ਗਈ। ਪੀੜਤਾਂ ਨੂੰ ਤੂਫਾਨ ਦੇ ਪਾਣੀ ‘ਚ ਡੁੱਬਿਆ ਜਾਂ ਤੈਰਦੇ ਪਾਇਆ ਗਿਆ। ਇਆਨ ਫਲੋਰੀਡਾ ਦੇ ਖਾੜੀ ਤੱਟ ਪ੍ਰਾਇਦੀਪ ਨੂੰ ਪਾਰ ਕਰਨ ਤੋਂ ਪਹਿਲਾਂ ਹਫ਼ਤੇ ਦੇ ਸ਼ੁਰੂ ‘ਚ ਇਕ ਪ੍ਰਮੁੱਖ ਸ਼੍ਰੇਣੀ ਚਾਰ ਤੂਫਾਨ ਦੇ ਰੂਪ ‘ਚ ਦੱਖਣ-ਪੱਛਮ ਨੂੰ ਅਟਲਾਂਟਿਕ…

Read More

ਮਹਿਲਾ ਏਸ਼ੀਆ ਕੱਪ ‘ਚ ਅੱਜ ਇੰਡੀਆ ਦੀ ਕ੍ਰਿਕਟ ਟੀਮ ਨੇ ਜੇਤੂ ਸ਼ੁਰੂਆਤ ਕਰਦਿਆਂ ਸ੍ਰੀਲੰਕਾ ਨੂੰ 41 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਬੰਗਲਾਦੇਸ਼ ਦੇ ਸਿਲਹਟ ‘ਚ ਖੇਡੇ ਗਏ ਏਸ਼ੀਆ ਕੱਪ ਦੇ ਪਹਿਲੇ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਡੀਆ ਨੇ ਜੇਮਿਮਾ ਰੌਡਰਿਗੇਜ਼ ਦੀ ਬਦੌਲਤ 150/6 ਦਾ ਸਕੋਰ ਬਣਾਇਆ। ਭਾਰਤੀ ਮਹਿਲਾ ਟੀਮ ਨੇ ਪਹਿਲਾਂ ਖੇਡਦਿਆਂ 20 ਓਵਰਾਂ ‘ਚ 156 ਦੌੜਾਂ ਬਣਾਈਆਂ। ਜਵਾਬ ‘ਚ ਸ੍ਰੀਲੰਕਾ ਦੀ ਟੀਮ 18.2 ਓਵਰਾਂ ‘ਚ ਸਿਰਫ 109 ਦੌੜਾਂ ‘ਤੇ ਆਲ ਆਊਟ ਹੋ ਗਈ। ਸ੍ਰੀਲੰਕਾ ਨੇ 61 ਦੌੜਾਂ ਦੇ ਸਕੋਰ ‘ਤੇ ਪੰਜ ਵਿਕਟਾਂ ਗੁਆ ਦਿੱਤੀਆਂ ਸਨ। ਇੰਡੀਆ ਲਈ ਪੂਜਾ ਵਸਤਰਕਾਰ ਨੇ ਦੋ ਵਿਕਟਾਂ ਲਈਆਂ ਸਨ, ਜਦਕਿ ਇਕ ਸਫਲਤਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫਤਰ ਦਾ ਉਦਘਾਟਨ ਕਰਨ ਪੁੱਜੇ ਤਾਂ ਸੈਂਕੜੇ ਦੀ ਗਿਣਤੀ ‘ਚ ਸਾਬਕਾ ਫੌਜੀਆਂ ਨੇ ਜੀ.ਓ.ਜੀ. ਸਕੀਮ ਬੰਦ ਕਰਨ ਖ਼ਿਲਾਫ਼ ਉਨ੍ਹਾਂ ਦਾ ਘਿਰਾਓ ਕੀਤਾ। ਸਾਬਕਾ ਸੈਨਿਕਾਂ ਨੇ ਘਿਰਾਓ ਮੌਕੇ ਕਾਲੀਆਂ ਝੰਡੀਆਂ ਵੀ ਦਿਖਾਈਆਂ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਧੱਕਾ-ਮੁੱਕੀ ਹੋਣ ਮਗਰੋਂ ਸਥਿਤੀ ਤਣਾਅਪੂਰਨ ਬਣ ਗਈ। ਘਿਰਾਓ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਦੀਆਂ ਗੱਡੀਆਂ ਨੂੰ ਸੁਰੱਖਿਅਤ ਕੱਢਣ ਲਈ ਪੁਲੀਸ ਅਤੇ ਸਾਬਕਾ ਸੈਨਿਕਾਂ ਵਿਚਕਾਰ ਧੱਕਾ-ਮੁੱਕੀ ਹੋਈ ਪਰੰਤੂ ਭਾਰੀ ਜਦੋਜਹਿਦ ਦੌਰਾਨ ਪੁਲੀਸ ਗੱਡੀਆਂ ਨੂੰ ਬਾਹਰ ਕੱਢਣ ‘ਚ ਸਫ਼ਲ…

Read More

ਅਗਲੇ ਤਿੰਨ ਮਹੀਨੇ ‘ਚ ਏਅਰ ਇੰਡੀਆ ਅਮਰੀਕਾ ਦੇ ਸਾਨ ਫਰਾਂਸਿਸਕੋ ਅਤੇ ਇਗਲੈਂਡ ਦੇ ਲੰਡਨ ਤੇ ਬਰਮਿੰਘਮ ਲਈ 20 ਵਾਧੂ ਹਫ਼ਤਾਵਾਰੀ ਫਲਾਈਟਾਂ ਸ਼ੁਰੂ ਕਰੇਗੀ। ਟਾਟਾ ਦੀ ਮਾਲਕੀ ਵਾਲੀ ਏਅਰਲਾਈਨ ਏਅਰ ਇੰਡੀਆ ਕੌਮਾਂਤਰੀ ਪੱਧਰ ‘ਤੇ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਲਈ ਫਲਾਈਟਾਂ ‘ਚ ਵਾਧਾ ਕਰਨ ਜਾ ਰਹੀ ਹੈ। ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਹਫ਼ਤੇ ‘ਚ ਪੰਜ ਵਧੀਕ ਉਡਾਣਾਂ ਬਰਮਿੰਘਮ, 9 ਲੰਡਨ ਤੇ ਛੇ ਸਾਨ ਫਰਾਂਸਿਸਕੋ ਲਈ ਚੱਲਣਗੀਆਂ ਤੇ ਗਾਹਕਾਂ ਨੂੰ ਹਰ ਹਫ਼ਤੇ 5000 ਤੋਂ ਵੱਧ ਵਧੀਕ ਸੀਟਾਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਏਅਰਲਾਈਨ ਦੀ ਇਸ ਪੇਸ਼ਕਦਮੀ ਨਾਲ ਏਅਰ ਇੰਡੀਆ ਦੀ ਹਰ ਹਫ਼ਤੇ ਯੂ.ਕੇ. ਜਾਂਦੀਆਂ 34 ਉਡਾਣਾਂ ਦੀ ਗਿਣਤੀ ਵਧ ਕੇ 48…

Read More