Author: editor

ਹਾਰਦਿਕ ਪਾਂਡਿਆ ਦੇ ਆਲਰਾਊਂਡ ਪ੍ਰਦਰਸ਼ਨ ਦੇ ਦਮ ‘ਤੇ ਇੰਡੀਆ ਨੇ ਏਸ਼ੀਆ ਕੱਪ ‘ਚ ਆਪਣੇ ਪਹਿਲੇ ਮੁਕਾਬਲੇ ‘ਚ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਹਾਰਦਿਕ ਨੇ ਪਹਿਲਾਂ ਗੇਂਦਬਾਜ਼ੀ ‘ਚ ਆਪਣੀ ਉਪਯੋਗਿਤਾ ਸਾਬਤ ਕਰਦੇ ਹੋਏ 4 ਓਵਰਾਂ ‘ਚ 25 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਿਸ ਦੇ ਦਮ ‘ਤੇ ਇੰਡੀਆ ਨੇ ਪਾਕਿਸਤਾਨ ਨੂੰ 19.5 ਓਵਰਾਂ ‘ਚ 147 ਦੌੜਾਂ ‘ਤੇ ਸਮੇਟ ਦਿੱਤਾ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਦੇ ਹੋਏ 17 ਗੇਂਦਾਂ ‘ਚ ਅਜੇਤੂ 33 ਦੌੜਾਂ ਬਣਾਈਆਂ ਤੇ ਰਵਿੰਦਰ ਜਡੇਜਾ (29 ਗੇਂਦਾਂ ‘ਚੇ 35 ਦੌੜਾਂ) ਦੇ ਨਾਲ 52 ਦੌੜਾਂ ਦੀ ਸਾਂਝੇਦਾਰੀ ਕਰਕੇ ਇੰਡੀਆ ਨੂੰ ਜਿੱਤ ਦਿਵਾਈ। ਇਸਦੇ ਨਾਲ ਹੀ ਭਾਰਤੀ…

Read More

ਜੈਵਲਿਨ ਥ੍ਰੋਅ ਅਥਲੀਟ ਅਤੇ ਟੋਕੀਓ ਓਲੰਪਿਕਸ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਨੇ ਓਲੰਪਿਕ ਮਿਊਜ਼ੀਅਮ ਨੂੰ ਆਪਣੀ ਟੋਕੀਓ 2020 ਦਾ ਜੈਵਲਿਨ ਭੇਟ ਕੀਤਾ। ਇਸ ਮੌਕੇ ਇੰਡੀਆ ਦੇ ਪਹਿਲੇ ਓਲੰਪਿਕ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੀ ਮੌਜੂਦ ਸਨ। ਨੀਰਜ ਓਲੰਪਿਕ ਗੋਲਡ ਜਿੱਤਣ ਵਾਲੇ ਦੂਜੇ ਭਾਰਤੀ ਹਨ। ਇਸ ਤੋਂ ਪਹਿਲਾਂ ਬਿੰਦਰਾ ਨੇ ਬੀਜਿੰਗ 2008 ‘ਚ ਗੋਲਡ ਜੇਤੂ ਰਾਈਫਲ ਓਲੰਪਿਕ ਮਿਊਜ਼ੀਅਮ ਨੂੰ ਤੋਹਫੇ ‘ਚ ਦਿੱਤੀ ਸੀ ਅਤੇ ਹੁਣ ਨੀਰਜ ਦੀ ਜੈਵਲਿਨ ਵੀ ਬਿੰਦਰਾ ਦੀ ਰਾਈਫਲ ਕੋਲ ਪੁੱਜ ਗਈ ਹੈ। ਨੀਰਜ ਨੇ ਆਪਣਾ ਜੈਵਲਿਨ ਮਿਊਜ਼ੀਅਮ ਨੂੰ ਸੌਂਪਦੇ ਹੋਏ ਕਿਹਾ, ‘ਮੈਂ ਇਸ ਮੌਕੇ ਲਈ ਧੰਨਵਾਦੀ ਹਾਂ। ਓਲੰਪਿਕ ਮਿਊਜ਼ੀਅਮ ਦੀ ਆਈਕਾਨਿਕ ਗੈਲਰੀ ਇਕ ਅਜਿਹੀ ਥਾਂ ਹੈ…

Read More

ਇੰਡੀਆ ਦੀ ਚੋਟੀ ਦੀ ਡਿਸਕਸ ਥ੍ਰੋਅਰ ਨਵਜੀਤ ਕੌਰ ਢਿੱਲੋਂ ਡੋਪਿੰਗ ਟੈਸਟ ‘ਚ ਫੇਲ੍ਹ ਹੋ ਗਈ ਹੈ। ਉਨ੍ਹਾਂ ਨੂੰ ਵਿਸ਼ਵ ਅਥਲੈਟਿਕਸ ਦੀ ਅਥਲੀਟ ਇੰਟੀਗ੍ਰਿਟੀ ਯੂਨਿਟ ਦੀ ਟੈਸਟਿੰਗ ‘ਚ ਤਾਕਤ ਵਧਾਉਣ ਵਾਲੇ ਹਾਰਮੋਨ ਟੈਸਟੋਸਟੇਰਾਨ ਲਈ ਦੋਸ਼ੀ ਪਾਇਆ ਗਿਆ ਹੈ। ਪਤਾ ਲੱਗਾ ਹੈ ਕਿ ਏ.ਆਈ.ਯੂ. ਦੀ ਟੀਮ ਨੇ ਕਜ਼ਾਕਿਸਤਾਨ ਦੇ ਅਲਮਾਟੀ ‘ਚ ਨਵਜੀਤ ਕੌਰ ਦਾ ਸੈਂਪਲ ਲਿਆ ਸੀ। ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ 2018 ਦੀ ਕਾਂਸੀ ਤਗ਼ਮਾ ਜੇਤੂ ਨੂੰ ਡੋਪ ਟੈਸਟ ‘ਚ ਨਾਕਾਮ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਹ ਐੱਨ.ਆਈ.ਐੱਸ. ਪਟਿਆਲਾ ‘ਚ ਰਾਸ਼ਟਰੀ ਕੈਂਪ ‘ਚੋਂ ਵੀ ਬਾਹਰ ਹੋ ਗਈ ਹੈ। ਨਵਜੀਤ ਨੇ 2014 ਵਿਸ਼ਵ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗ਼ਮਾ…

Read More

ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਕਾਂਗਰਸ ਪ੍ਰਧਾਨ ਦੀ ਚੋਣ ਕਰਵਾਉਣ ਬਾਰੇ ਅਖੀਰ ਐਲਾਨ ਹੋ ਗਿਆ ਹੈ। ਇਹ ਚੋਣ 17 ਅਕਤੂਬਰ ਨੂੰ ਹੋਵੇਗੀ। ਕਾਂਗਰਸ ਨੇ ਨਾਲ ਹੀ ਕਿਹਾ ਕਿ ਉਹ ਮੁਲਕ ‘ਚ ਅਜਿਹੀ ਇਕੱਲੀ ਪਾਰਟੀ ਹੈ ਜੋ ਇਸ ਤਰ੍ਹਾਂ ਦੀ ਲੋਕਤੰਤਰਿਕ ਪ੍ਰਕਿਰਿਆ ਦਾ ਪਾਲਣ ਕਰਦੀ ਹੈ। ਪਾਰਟੀ ਨੇ ਆਖ਼ਰੀ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਨਵੰਬਰ 2000 ‘ਚ ਕਰਵਾਈ ਸੀ। ਜ਼ਿਕਰਯੋਗ ਹੈ ਕਿ ਭਾਜਪਾ ਵੰਸ਼ਵਾਦ ਦੀ ਰਾਜਨੀਤੀ ਦੇ ਮੁੱਦੇ ‘ਤੇ ਕਾਂਗਰਸ ਨੂੰ ਵਾਰ-ਵਾਰ ਘੇਰਦੀ ਰਹੀ ਹੈ। ਸੱਤਾਧਾਰੀ ਪਾਰਟੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਪਾਰਟੀ ਦੇ ਮਾਮਲਿਆਂ ‘ਚ ਗਾਂਧੀ ਪਰਿਵਾਰ ਦਾ ਦਖ਼ਲ ਹੈ। ਸੋਨੀਆ ਗਾਂਧੀ ਪਾਰਟੀ ਦੇ ਸਭ ਤੋਂ…

Read More

ਮੁੱਖ ਮੰਤਰੀ ਭਗਵੰਤ ਮਾਨ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਲਈ ਭਲਕੇ ਜਲੰਧਰ ਪਹੁੰਚ ਰਹੇ ਹਨ ਪਰ ਉਸ ਤੋਂ ਐਨ ਪਹਿਲਾਂ ਜਲੰਧਰ ‘ਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ। ਭਾਵੇਂ ਪੁਲੀਸ ਨੇ ਇਨ੍ਹਾਂ ਨਾਅਰਿਆਂ ਨੂੰ ਕਾਲਖ ਨਾਲ ਮਿਟਾ ਦਿੱਤਾ ਪਰ ਇਸ ਨਾਲ ਤਣਾਅ ਜ਼ਰੂਰ ਪੈਦਾ ਹੋ ਗਿਆ। ਇਸ ਤੋਂ ਪਹਿਲਾਂ ਵੀ ਜਦੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣ ਪਹੁੰਚਣਾ ਸੀ ਤਾਂ ਉਥੇ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਮਿਲੇ ਸਨ। ਵੇਰਵਿਆਂ ਅਨੁਸਾਰ ਐਤਕੀਂ ਜਲੰਧਰ ‘ਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਦੁਆਲੇ ਅਤੇ ਉਥੇ ਹੀ ਲੱਗੇ ਮੁੱਖ ਮੰਤਰੀ ਵਾਲੇ ਹੋਰਡਿੰਗ ‘ਤੇ ਇਹ ਨਾਅਰੇ ਲਿਖੇ ਮਿਲੇ। ਮੁੱਖ ਮੰਤਰੀ…

Read More

ਸੰਗੀਤ ਜਗਤ ਨਾਲ ਜੁੜੀਆਂ ਹੋਰ ਹਸਤੀਆਂ ਦੇ ਨਾਂ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸਾਹਮਣੇ ਆ ਸਕਦੇ ਹਨ। ਜਿਵੇਂ ਜਿਵੇਂ ਇਹ ਜਾਂਚ ਅੱਗੇ ਵਧ ਰਹੀ ਹੈ ਸੰਗੀਤ ਨਾਲ ਜੁੜੀਆਂ ਕੁਝ ਹਸਤੀਆਂ ਦੇ ਹੋਸ਼ ਉੱਡ ਗਏ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਪੁਲੀਸ ਵੱਲੋਂ ਕੀਤੀ ਜਾ ਰਹੀ ਪੜਤਾਲ ਦਾ ਘੇਰਾ ਹੁਣ ਸੰਗੀਤ ਜਗਤ ਵੱਲ ਵੱਧਣ ਲੱਗਾ ਹੈ। ਮਾਨਸਾ ਪੁਲੀਸ ਵੱਲੋਂ ਜਿਨ੍ਹਾਂ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਉਨ੍ਹਾਂ ‘ਚ ਸੰਗੀਤ ਜਗਤ ਨਾਲ ਜੁੜੀਆਂ ਦੋ ਹਸਤੀਆਂ ਵੀ ਸ਼ਾਮਲ ਹਨ ਜਿਨ੍ਹਾਂ ਦੀ ਪਛਾਣ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ…

Read More

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ‘ਚ ਮੀਡੀਆ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਹੀ ਮਾਅਨਿਆਂ ‘ਚ ਈਮਾਨਦਾਰ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ‘ਤੇ ਹੋਏ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਨੇਤਾ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਆਖਿਆ ਸੀ ਕਿ ਬਠਿੰਡਾ ‘ਚ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਚੌਂਤੀ ਸੌ ਕਰੋੜ ਰੁਪਏ ਦਾ ਗਬਨ ਹੋਇਆ ਹੈ। ਉਨ੍ਹਾਂ ਇਹ ਵੀ ਆਖਿਆ ਸੀ ਕਿ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਇੰਚਾਰਜ ਸਨ ਜਿਸ…

Read More

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚਲਾ ਘਮਸਾਣ ਸਿਖਰਾਂ ‘ਤੇ ਸੀ ਅਤੇ ਚੋਣਾਂ ‘ਚ ਬੁਰੀ ਤਰ੍ਹਾਂ ਹਾਰ ਮਗਰੋਂ ਵੀ ਪਾਰਟੀ ਨੇ ਕੋਈ ਸਬਕ ਨਹੀਂ ਸਿੱਖਿਆ ਲੱਗਦਾ। ਇਹੋ ਕਾਰਨ ਹੈ ਕਿ ਚੋਣਾਂ ‘ਚ ਸੱਤਾ ਗਵਾਉਣ ਤੋਂ ਪੰਜ ਕੁ ਮਹੀਨੇ ਮਗਰੋਂ ਮੁੜ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਤੇਜ਼ ਹੋ ਗਈ ਹੈ ਅਤੇ ਪਹਿਲਾਂ ਵਾਲਾ ਘਮਸਾਣ ਫਿਰ ਵਧਣ ਲੱਗਾ ਹੈ। ਭ੍ਰਿਸ਼ਟਾਚਾਰ ਅਤੇ ਘਪਲੇ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਮਾਇਤ ‘ਚ ਪੰਜਾਬ ਕਾਂਗਰਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਕੌਮੀ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਰਕਹੀਣ ਕਰਾਰ ਦਿੱਤਾ ਹੈ। ਖਹਿਰਾ ਨੇ…

Read More

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ‘ਚ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਦਾ ਦੋ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ। ਸਾਬਕਾ ਮੰਤਰੀ ਨੂੰ ਸਖ਼ਤ ਸੁਰੱਖਿਆ ਹੇਠ ਡਿਊਟੀ ਮੈਜਿਸਟਰੇਟ ਆਰਤੀ ਸ਼ਰਮਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਕਰੀਬ ਇਕ ਘੰਟੇ ਤੱਕ ਦੋਵਾਂ ਧਿਰਾਂ ‘ਚ ਬਹਿਸ ਹੋਈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਾਬਕਾ ਮੰਤਰੀ ਦਾ ਦੋ ਦਿਨਾਂ ਰਿਮਾਂਡ ਹੋਰ ਵਧਾ ਦਿੱਤਾ। ਹੁਣ 29 ਅਗਸਤ ਨੂੰ ਵਿਜੀਲੈਂਸ ਦੀ ਟੀਮ ਆਸ਼ੂ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕਰੇਗੀ। ਸਾਬਕਾ ਮੰਤਰੀ ਨੂੰ ਪੇਸ਼ ਕਰਨ ਤੋਂ ਪਹਿਲਾਂ…

Read More

ਡੁਬਈ ‘ਚ ਹੋ ਰਹੇ ਏਸ਼ੀਆ ਕੱਪ ਟੂਰਨਾਮੈਂਟ ਦੇ ਉਦਘਾਟਨੀ ਮੈਚ ‘ਚ ਅਫਗਾਨਿਸਤਾਨ ਨੇ ਸ੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਫਜ਼ਲਹੱਕ ਫਾਰੂਕੀ ਦੀ ਅਗਵਾਈ ‘ਚ ਗੇਂਦਬਾਜ਼ਾਂ ਦੇ ਦਬਦਬੇ ਵਾਲੇ ਪ੍ਰਦਰਸ਼ਨ ਤੋਂ ਬਾਅਦ ਰਹਿਮਾਨਉੱਲ੍ਹਾ ਗੁਰਬਾਜ਼ ਤੇ ਹਜ਼ਰਤਉੱਲ੍ਹਾ ਜਜ਼ਈ ਦੀ ਧਮਾਕੇਦਾਰ ਬੱਲੇਬਾਜ਼ੀ ਨਾਲ ਅਫਗਾਨਿਸਤਾਨ ਨੇ ਇਹ ਜਿੱਤ ਦਰਜ ਕੀਤੀ। ਅਫਗਾਨਿਸਤਾਨ ਨੇ ਸ਼੍ਰੀਲੰਕਾ ਦੀ ਪਾਰੀ ਨੂੰ 19.4 ਓਵਰਾਂ ‘ਚ 105 ਦੌੜਾਂ ‘ਤੇ ਸਮੇਟਣ ਤੋਂ ਬਾਅਦ ਸਿਰਫ 10.1 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਅਫਗਾਨਿਸਤਾਨ ਨੇ 59 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਦਰਜ ਕੀਤੀ, ਜਿਹੜੀ ਬਚੀਆਂ ਹੋਈਆਂ ਗੇਂਦਾਂ ਦੇ ਹਿਸਾਬ ਨਾਲ ਉਸਦੀ ਦੂਜੀ ਸਭ ਤੋਂ ਵੱਡੀ ਜਿੱਤ ਹੈ। ਵਿਕਟਕੀਪਰ ਗੁਰਬਾਜ਼…

Read More