Author: editor

ਅਮਰੀਕਾ ‘ਚ ਪੰਜਾਬੀਆਂ ਦੀ ਬਹੁਗਿਣਤੀ ਵਸੋਂ ਵਾਲੇ ਸੂਬੇ ਕੈਲੀਫੋਰਨੀਆ ਦੇ ਫਰੀਮਾਂਟ ਦੇ ਰਹਿਣ ਵਾਲੇ ਇਕ ਭਾਰਤੀ ਮੂਲ ਦੇ ਵਿਅਕਤੀ ਜਸਮਿੰਦਰ ਸਿੰਘ ਨੂੰ ਨਵੰਬਰ 2017 ਅਤੇ ਦਸੰਬਰ 2019 ਦੇ ਵਿਚਕਾਰ ਆਪਣੇ ਚਾਰ ਕਾਰੋਬਾਰੀ ਸੰਸਥਾਵਾਂ ਦੀ ਆੜ ‘ਚ 4.7 ਮਿਲੀਅਨ ਡਾਲਰ ਦੀ ਧੌਖਾਧੜੀ ਕਰਨ ਦੇ ਦੋਸ਼ ਹੇਠ ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਅਤੇ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਾ ਬਣਦਾ ਹੈ ਕਿ ਉਸ ਵੱਲੋਂ ਇਕ ਨਾਮੀ ਅਮਰੀਕਨ ਐਕਸਪ੍ਰੈਸ ਕ੍ਰੈਡ੍ਰਿਟ ਕਾਰਡ ਕੰਪਨੀ ਨਾਲ ਫਰਾਡ ਕਰਨ ਦੇ ਦੋਸ ਹੇਠ ਇਹ ਸਜ਼ਾ ਸੁਣਾਈ ਗਈ ਜਿਸ ਨੇ 10 ਦੇ ਕਰੀਬ ਅਮਰੀਕਨ ਐਕਸਪ੍ਰੈਸ ਕ੍ਰੈਡਿਟ ਕਾਰਡਾਂ ਤੇ ਲੱਖਾਂ ਡਾਲਰਾਂ ਦੀ…

Read More

ਉੱਤਰੀ ਸੀਰੀਆ ‘ਚ ਤੁਰਕੀ ਸਮਰਥਿਤ ਵਿਰੋਧੀ ਲੜਾਕਿਆਂ ਦੇ ਕਬਜ਼ੇ ਵਾਲੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਹੋਏ ਰਾਕੇਟ ਹਮਲੇ ‘ਚ ਘੱਟੋ-ਘੱਟ 9 ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਜੰਗ ਦੀ ਨਿਗਰਾਨੀ ਕਰਨ ਵਾਲੇ ਇਕ ਵਿਰੋਧੀ ਸੰਗਠਨ ਅਤੇ ਇਕ ਪੈਰਾ ਮੈਡੀਕਲ ਗਰੁੱਪ ਨੇ ਇਹ ਜਾਣਕਾਰੀ ਦਿੱਤੀ। ਅਲ-ਬਾਬ ‘ਚ ਹਮਲੇ ਤੋਂ ਕੁਝ ਦਿਨ ਪਹਿਲਾਂ ਤੁਰਕੀ ਦੇ ਹਵਾਈ ਹਮਲਿਆਂ ‘ਚ ਘੱਟੋ-ਘੱਟ 11 ਸੀਰੀਅਨ ਫੌਜੀ ਅਤੇ ਅਮਰੀਕਾ ਸਮਰਥਿਤ ਕੁਰਦ ਲੜਾਕੇ ਮਾਰੇ ਗਏ ਸਨ। ਇਕ ਵਿਰੋਧੀ ਜੰਗ ਦੀ ਨਿਗਰਾਨ ਸੰਸਥਾ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਗੋਲੀਬਾਰੀ ਲਈ ਸੀਰੀਅੀਨ ਸਰਕਾਰੀ ਬਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਇਹ ਤੁਰਕੀ ਦੇ ਹਵਾਈ…

Read More

ਇੰਡੀਆ ਅਤੇ ਜ਼ਿੰਬਾਬਵੇ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਹਰਾਰੇ ਸਥਿਤ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਗਿਆ ਜੋ ਇੰਡੀਆ ਨੇ ਵਿਰੋਧੀ ਟੀਮ ਨੂੰ ਬੁਰੀ ਤਰ੍ਹਾਂ ਹਰਾ ਕੇ 10 ਵਿਕਟਾਂ ਨਾਲ ਜਿੱਤ ਲਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਜ਼ਿੰਬਾਬਵੇ ਦੀ ਟੀਮ 40 ਓਵਰਾਂ ”ਚ ਸਾਰੀਆਂ ਵਿਕਟਾਂ ਗੁਆ ਕੇ 189 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਜ਼ਿੰਬਾਬਵੇ ਨੇ ਇੰਡੀਆ ਨੂੰ 190 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ 30।.5 ਓਵਰਾਂ ‘ਚ ਬਿਨਾ ਕਿਸੇ ਵਿਕਟ ਦੇ ਨੁਕਸਾਨ ‘ਤੇ ਸ਼ਿਖਰ ਧਵਨ ਦੀਆਂ 81 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 82 ਦੌੜਾਂ ਦੀ ਬਦੌਲਤ ਕੁੱਲ 192 ਦੌੜਾਂ ਬਣਾਈਆਂ। ਇਸ…

Read More

ਕੈਨੇਡਾ ‘ਚ ਘਰਾਂ ‘ਚ ਇੰਗਲਿਸ਼ ਅਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ‘ਤੇ ਦਰਜ ਕੀਤੀ ਗਈ ਹੈ। ਸਟੈਸਟਿਕਸ ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ਚ ਇੰਗਲਿਸ਼ ਅਤੇ ਫਰੈਂਚ ਤੋਂ ਇਲਾਵਾ ਘਰਾ ਚ ਸਭ ਤੋਂ ਵੱਧ ਮੈਂਡਰਿਨ (531,000) ਤੇ ਉਸ ਤੋਂ ਬਾਅਦ ਪੰਜਾਬੀ (520,000) ਬੋਲਣ ਵਾਲਿਆਂ ਦਾ ਸਥਾਨ ਆਉਂਦਾ ਹੈ। 2016 ਦੀ ਮਰਦਮਸ਼ੁਮਾਰੀ ਨਾਲੋ ਇਸ ਵਾਰ ਪੰਜਾਬੀ ਬੋਲਣ ਵਾਲਿਆ ਦੀ ਗਿਣਤੀ ‘ਚ 49 ਫੀਸਦੀ ਦਾ ਵਾਧਾ ਹੋਇਆ ਹੈ। ਕੈਨੇਡਾ ‘ਚ ਹਿੰਦੀ ਬੋਲਣ ਵਾਲਿਆਂ ਦੀ ਗਿਣਤੀ 92,000 ਅਤੇ ਗੁਜਰਾਤੀ ਬੋਲਣ ਵਾਲਿਆਂ ਦੀ ਗਿਣਤੀ ਵੀ 92,000 ਦਰਜ ਕੀਤੀ ਗਈ ਹੈ। ਟੋਰਾਂਟੋ…

Read More

ਪੰਜਾਬ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀਤੇ ਦਿਨ ਥਾਣੇਦਾਰ ਦਿਲਬਾਗ ਸਿੰਘ ਦੀ ਗੱਡੀ ‘ਚ ਆਈ.ਈ.ਡੀ. ਬੰਬ ਲਗਾਉਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਪੁਲੀਸ ਨੇ ਦਿੱਲੀ ਹਵਾਈ ਅੱਡੇ ਤੋਂ ਕਾਬੂ ਕਰ ਲਿਆ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਉਕਤ ਮੁਲਜ਼ਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਗੈਂਗ ਨਾਲ ਸਬੰਧ ਰੱਖਦੇ ਹਨ। ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਫਤਿਹਵੀਰ ਸਿੰਘ ਤੇ ਹਰਪਾਲ ਸਿੰਘ ਵਜੋਂ ਹੋਈ ਹੈ। ਖਾਸ ਗੱਲ ਇਹ ਹੈ ਕਿ ਮੁਲਜ਼ਮ ਹਰਪਾਲ ਸਿੰਘ ਖੁਦ ਪੰਜਾਬ ਪੁਲੀਸ ‘ਚ ਨੌਕਰੀ ਕਰਦਾ ਹੈ ਤੇ ਉਹ ਪਿਛਲੇ ਕੁਝ ਸਾਲਾਂ ਤੋਂ ਵਕੀਲ ਸੰਦੀਪ ਗੋਰਸੀ…

Read More

ਪੰਜਾਬ ਦੀਆਂ ਮੰਡੀਆਂ ‘ਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਤੇਲੂ ਰਾਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ.ਏ. ਮੀਨੂੰ ਪੰਕਜ ਮਲਹੋਤਰਾ ਨੂੰ ਵੀ ਨਾਜ਼ਮਦ ਕਰ ਲਿਆ ਗਿਆ ਹੈ। ਸਰਕਾਰ ਇਸ ਮਾਮਲੇ ‘ਚ ਕਿਤੇ ਨਾ ਕਿਤੇ ਸਾਬਕਾ ਕੈਬਨਿਟ ਮੰਤਰੀ ਨੂੰ ਘੇਰਨ ਦੀ ਤਿਆਰੀ ‘ਚ ਹੈ। ਸਵੇਰੇ ਤਿੰਨ ਵਜੇ ਦੇ ਕਰੀਬ ਵਿਜੀਲੈਂਸ ਦੀ ਟੀਮ ਆਸ਼ੂ ਦੇ ਪੀ.ਏ. ਦੇ ਜਵਾਹਰ ਨਗਰ ਕੈਂਪ ਸਥਿਤ ਘਰ ਪੁੱਜੀ ਸੀ, ਪਰ ਮੀਨੂੰ ਪਹਿਲਾਂ ਤੋਂ ਫ਼ਰਾਰ ਸੀ। ਸੂਤਰ ਦੱਸਦੇ ਹਨ ਕਿ ਆਸ਼ੂ ਦੇ ਪੀ.ਏ. ਮੀਨੂੰ ਦੇ ਨਾਮਜ਼ਦ ਹੋਣ ਤੋਂ ਬਾਅਦ ਉਨ੍ਹਾਂ ਦੇ ਕਈ ਅਜਿਹੇ ਨਜ਼ਦੀਕੀ ਹਨ, ਜੋ ਘਰਾਂ ਤੋਂ…

Read More

ਅਫਗਾਨਿਸਤਾਨ ਦੇ ਕਾਬੁਲ ‘ਚ ਇਕ ਮਸਜਿਦ ‘ਚ ਭਿਆਨਕ ਬੰਬ ਧਮਾਕੇ ਦੀ ਖਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ 20 ਲੋਕਾਂ ਦੀ ਮੌਤ ਅਤੇ 40 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਕਈ ਲੋਕਾਂ ਨੂੰ ਕਾਬੁਲ ਦੇ ਐਮਰਜੈਂਸੀ ਹਸਤਪਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਕਾਬੁਲ ਸ਼ਹਿਰ ਦੇ ਸਰ-ਏ-ਕੋਟਲ ਖੈਰ ਖਾਨਾ ‘ਚ ਹੋਇਆ ਹੈ। ਰਿਪੋਰਟ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਤਾਬਿਲਾਨ ਦੇ ਸੁਰੱਖਿਆ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਹਨ। ਧਮਾਕੇ ‘ਚ ਮਸਜਿਦ ਦੇ ਮੌਲਵੀ ਆਮਿਰ ਮੁਹੰਮਦ ਕਾਬੁਲੀ ਦੀ ਵੀ ਮੌਤ ਹੋ ਗਈ ਹੈ। ਹਾਲਾਂਕਿ ਸੁਰੱਖਿਆ ਅਧਿਕਾਰੀਆਂ…

Read More

ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ‘ਚ ਚੱਲੀ ਆ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀ ਤਰਸੇਮ ਸਿੰਘ ਜੋਧਾ ਦੀ ਪਿੱਠ ‘ਤੇ ਪੰਜਾਬੀ ਭਾਸ਼ਾ ‘ਚ ਲਿਖੇ ‘ਗੈਂਗਸਟਰ’ ਸ਼ਬਦ ਦੇ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਕੇਂਦਰੀ ਜੇਲ੍ਹ ਵਿਵਾਦਾਂ ਦੇ ਘੇਰੇ ‘ਚ ਆ ਗਈ ਹੈ। ਅਦਾਲਤ ਦੇ ਆਦੇਸ਼ਾਂ ਅਨੁਸਾਰ ਜਦ ਤਰਸੇਮ ਜੋਧਾ ਦਾ ਹਸਪਤਾਲ ‘ਚ ਮੈਡੀਕਲ ਹੋਣ ਲੱਗਾ ਤਾ ਡਾਕਟਰਾਂ ਨੇ ਦੇਖਿਆ ਕਿ ਉਸ ਦੀ ਪਿੱਠ ‘ਤੇ ਪੰਜਾਬੀ ਭਾਸ਼ਾ ਵਿੱਚ ‘ਗੈਂਗਸਟਰ’ ਲਿਖਿਆ ਹੋਇਆ ਸੀ। ਹਵਾਲਾਤੀ ਨੇ ਦੋਸ਼ ਲਾਇਆ ਕਿ ਲੋਹੇ ਦੀਆਂ ਗਰਮ ਸਲਾਖਾਂ ਨਾਲ ਉਸ ਦੀ ਪਿੱਠ ‘ਤੇ ਗੈਂਗਸਟਰ ਸ਼ਬਦ ਫਿਰੋਜ਼ਪੁਰ…

Read More

ਜ਼ਿੰਬਾਬਵੇ ‘ਚ ਖਸਰੇ ਨਾਲ ਪੀੜਤ 157 ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਨ੍ਹਾਂ ਬੱਚਿਆਂ ਦੇ ਪਰਿਵਾਰਾਂ ਦੇ ਧਾਰਮਿਕ ਵਿਸ਼ਵਾਸਾਂ ਕਾਰਨ ਜ਼ਿਆਦਾਤਰ ਦਾ ਖਸਰੇ ਤੋਂ ਬਚਾਅ ਲਈ ਟੀਕਾਕਰਨ ਨਹੀਂ ਕਰਵਾਇਆ ਗਿਆ ਸੀ। ਖਸਰੇ ਦੀ ਇਨਫੈਕਸ਼ਨ ਪਹਿਲੀ ਵਾਰ ਅਪ੍ਰੈਲ ਦੀ ਸ਼ੁਰੂਆਤ ‘ਚ ਜ਼ਿੰਬਾਬਵੇ ਦੇ ਪੂਰਬੀ ਨਾਨਿਕਲੈਂਡ ਸੂਬੇ ‘ਚ ਸਾਹਮਣੇ ਆਈ ਸੀ ਅਤੇ ਉਸ ਤੋਂ ਬਾਅਦ ਤੋਂ ਇਹ ਦੇਸ਼ ਦੇ ਸਾਰੇ ਹਿੱਸਿਆਂ ‘ਚ ਫੈਲ ਚੁੱਕਿਆ ਹੈ। ਜ਼ਿੰਬਾਬਵੇ ਦੀ ਸੂਚਨਾ ਮੰਤਰੀ ਮੋਨਿਕਾ ਮੁਤਸਵੰਗਵਾ ਮੁਤਾਬਕ ਹੁਣ ਤੱਕ ਦੇਸ਼ ‘ਚ ਖਸਰੇ ਦੇ ਘਟੋ-ਘੱਟ 2056 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜ਼ਿੰਬਾਬਵੇ ਦੀ ਕੈਬਨਿਟ ਨੇ ਖਸਰੇ ਦੀ ਇਨਫੈਕਸ਼ਨ ਨੂੰ ਰੋਕਣ ਲਈ ਇਕ ਕਾਨੂੰਨ…

Read More

ਟੇਸਲਾ ਅਤੇ ਸਪੇਸਐਕਸ ਦੇ ਸੀ.ਈ.ਓ. ਏਲਨ ਮਸਕ ਨੇ ਇਕ ਵਾਰ ਫਿਰ ਯੂ-ਟਰਨ ਲੈ ਲਿਆ ਹੈ। ਦਰਅਸਲ ਸਵੇਰੇ ਉਨ੍ਹਾਂ ਨੇ ਇਕ ਟਵੀਟ ਕੀਤਾ ਸੀ, ਜਿਸ ‘ਚ ਲਿਖਿਆ ਸੀ, ‘ਮੈਂ ਮਾਨਚੈਸਟਰ ਯੂਨਾਈਟਿਡ ਨੂੰ ਖ਼ਰੀਦ ਰਿਹਾ ਹਾਂ, ਤੁਹਾਡਾ ਸੁਆਗਤ ਹੈ।’ ਕੁਝ ਸਮੇਂ ਬਾਅਦ ਉਨ੍ਹਾਂ ਨੇ ਖ਼ੁਦ ਇਸ ਖ਼ਬਰ ਦਾ ਖੰਡਨ ਕੀਤਾ ਅਤੇ ਕਿਹਾ ਕਿ ਇਹ ਟਵਿੱਟਰ ‘ਤੇ ਲੰਬੇ ਸਮੇਂ ਤੋਂ ਚੱਲ ਰਿਹਾ ਮਜ਼ਾਕ ਹੈ। ਮਾਈਕ੍ਰੋ-ਬਲੌਗਿੰਗ ਪਲੇਟਫਾਰਮ ‘ਤੇ ਇਕ ਉਪਭੋਗਤਾ ਦੁਆਰਾ ਪੁੱਛੇ ਜਾਣ ‘ਤੇ ਕਿ ਕੀ ਉਹ ਕਲੱਬ ਨੂੰ ਖ਼ਰੀਦਣ ਲਈ ਗੰਭੀਰ ਹਨ ਤਾਂ ਮਸਕ ਨੇ ਜਵਾਬ ਦਿੱਤਾ: ‘ਨਹੀਂ, ਇਹ ਟਵਿੱਟਰ ‘ਤੇ ਲੰਬੇ ਸਮੇਂ ਤੋਂ ਚੱਲ ਰਿਹਾ ਮਜ਼ਾਕ ਹੈ। ਮੈਂ ਕੋਈ ਸਪੋਰਟਸ ਟੀਮ ਨਹੀਂ…

Read More