Author: editor

ਲੋਕ ਸਭਾ ‘ਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ‘ਚ ਬਿਜਲੀ ਵੰਡ ਖੇਤਰ ‘ਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ‘ਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀ.ਐੱਮ.ਕੇ. ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ…

Read More

ਨਿਕਹਤ ਜ਼ਰੀਨ ਨੇ ਮਹਿਲਾਵਾਂ ਦੇ 50 ਕਿਲੋਗ੍ਰਾਮ ਵਰਗ ਦੇ ਫਾਈਨਲ ‘ਚ ਜਿੱਤ ਦਰਜ ਕਰਦਿਆਂ ਇੰਡੀਆ ਨੂੰ ਤੀਜਾ ਸੋਨ ਤਗ਼ਮਾ ਦਿਵਾਇਆ ਹੈ। ਜ਼ਰੀਨ ਨੇ ਉੱਤਰੀ ਆਇਰਲੈਂਡ ਦੀ ਕਾਰਲੀ ਨੂੰ ਹਰਾਇਆ। ਇਸ ਤੋਂ ਪਹਿਲਾਂ ਮੁੱਕੇਬਾਜ਼ੀ ‘ਚ ਔਰਤਾਂ ਦੇ 48 ਕਿਲੋਗ੍ਰਾਮ ਵਰਗ ‘ਚ ਨੀਤੂ ਅਤੇ ਪੁਰਸ਼ਾਂ ਦੇ 51 ਕਿਲੋਗ੍ਰਾਮ ਵਰਗ ‘ਚ ਅਮਿਤ ਪੰਘਾਲ ਨੇ ਇੰਡੀਆ ਲਈ ਸੋਨ ਤਗ਼ਮਾ ਜਿੱਤਿਆ ਸੀ। ਇਸ ਨਾਲ ਇੰਡੀਆ ਦੇ ਕੁੱਲ ਤਮਗਿਆਂ ਦੀ ਗਿਣਤੀ 48 ਹੋ ਗਈ ਹੈ। ਨਿਖਤ ਜ਼ਰੀਨ ਨੇ ਸ਼ੁਰੂਆਤ ਤੋਂ ਹੀ ਸ਼ਾਨਦਾਰ ਖੇਡੀ ਅਤੇ ਪੂਰੇ ਜੋਸ਼ ਅਤੇ ਸਮਝਦਾਰੀ ਨਾਲ ਕਾਰਲੀ ‘ਤੇ ਦਬਦਬਾ ਬਣਾਇਆ। ਉਨ੍ਹਾਂ ਨੇ ਪਹਿਲੇ ਦੌਰ ਤੋਂ ਬਾਅਦ ਸਰਬਸੰਮਤੀ ਨਾਲ ਬੜ੍ਹਤ ਬਣਾ ਲਈ ਅਤੇ ਸਕੋਰ…

Read More

ਐਲਡੋਸ ਪੌਲ ਦੀ ਅਗਵਾਈ ਹੇਠ ਇੰਡੀਆ ਨੇ ਕਾਮਨਵੈਲਥ ਗੇਮਜ਼ ‘ਚ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ‘ਚ ਪਹਿਲੀਆਂ ਦੋ ਥਾਵਾਂ ਹਾਸਲ ਕਰਕੇ ਇਤਿਹਾਸ ਰਚਿਆ ਹੈ। ਦੂਜੇ ਪਾਸੇ ਪੈਦਲ ਚਾਲ ਮੁਕਾਬਲੇ ‘ਚ ਸੰਦੀਪ ਕੁਮਾਰ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਪੌਲ ਦੇ ਸੋਨ ਤਗ਼ਮੇ ਤੋਂ ਇਲਾਵਾ ਕੇਰਲਾ ਦੇ ਉਸ ਦੇ ਸਾਥੀ ਅਥਲੀਟ ਅਬਦੁੱਲ੍ਹਾ ਅਬੂਬਾਕਰ ਨੇ ਵੀ ਇਸ ਮੁਕਾਬਲੇ ‘ਚ ਚਾਂਦੀ ਦਾ ਤਗ਼ਮਾ ਜਿੱਤਿਆ। ਪੌਲ ਨੇ ਤੀਜੀ ਕੋਸ਼ਿਸ਼ ‘ਚ ਆਪਣੀ ਸਭ ਤੋਂ ਵਧੀਆ 17.03 ਮੀਟਰ ਦੀ ਦੂਰੀ ਤੈਅ ਕੀਤੀ। ਅਬੂਬਾਕਰ 17.02 ਮੀਟਰ ਦੀ ਕੋਸ਼ਿਸ਼ ਨਾਲ ਦੂਜੇ ਸਥਾਨ ‘ਤੇ ਰਿਹਾ। ਅਬੂਬਾਕਰ ਨੇ ਆਪਣੀ ਪੰਜਵੀਂ ਕੋਸ਼ਿਸ਼ ‘ਚ ਇਹ ਦੂਰੀ ਤੈਅ ਕੀਤੀ। ਇੰਡੀਆ ਨੇ ਰਾਸ਼ਟਰਮੰਡਲ…

Read More

ਕਾਮਨਵੈਲਥ ਗੇਮਜ਼ ਦੌਰਾਨ ਇੰਡੀਆ ਦੀ ਮਹਿਲਾ ਹਾਕੀ ਟੀਮ ਨੂੰ 16 ਸਾਲ ਬਾਅਦ ਕਾਂਸੀ ਦਾ ਤਗ਼ਮਾ ਮਿਲਿਆ। ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ੂਟਆਊਟ ‘ਚ ਮੌਜੂਦਾ ਚੈਂਪੀਅਨ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਇਹ ਤਗ਼ਮਾ ਜਿੱਤਿਆ। ਮੈਚ ਦੇ ਆਖ਼ਰੀ ਪਲਾਂ ‘ਚ ਭਾਰਤੀ ਟੀਮ 1-0 ਨਾਲ ਅੱਗੇ ਸੀ, ਪਰ ਆਖਰੀ 30 ਸਕਿੰਟਾਂ ‘ਚ ਉਸ ਨੇ ਵਿਰੋਧੀ ਟੀਮ ਨੂੰ ਪੈਨਲਟੀ ਕਾਰਨਰ ਦੇ ਦਿੱਤਾ। ਇਹ ਪੈਨਲਟੀ ਸਟਰੋਕ ‘ਚ ਬਦਲ ਗਿਆ ਅਤੇ ਓਲੀਵੀਆ ਮੈਰੀ ਨੇ ਨਿਊਜ਼ੀਲੈਂਡ ਲਈ ਬਰਾਬਰੀ ਕਰ ਦਿੱਤੀ ਜਿਸ ਤੋਂ ਬਾਅਦ ਮੈਚ ਸ਼ੂਟ ਆਊਟ ‘ਚ ਚਲਾ ਗਿਆ। ਇੰਡੀਆ ਨੇ ਸ਼ੂਟ ਆਊਟ ‘ਚ ਆਪਣਾ ਸੰਜਮ ਬਰਕਰਾਰ ਰੱਖਿਆ ਅਤੇ ਜਿੱਤ ਦਰਜ ਕੀਤੀ। ਵਿਵਾਦਪੂਰਨ ਸੈਮੀਫਾਈਨਲ ‘ਚ ਆਸਟਰੇਲੀਆ…

Read More

ਰਾਜਸਥਾਨ ਦੇ ਸੀਕਰ ਜ਼ਿਲ੍ਹੇ ‘ਚ ਸੋਮਵਾਰ ਨੂੰ ਤੜਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਮਚੀ ਭਗਦੜ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਹਿੰਦੂ ਕੈਲੰਡਰ ਅਨੁਸਾਰ ਪਵਿੱਤਰ ਦਿਨ ਮੰਨੇ ਜਾਣ ਵਾਲੇ ‘ਗਿਆਰਸ’ ਮੌਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਵੱਡੀ ਗਿਣਤੀ ਲੋਕ ਇਕੱਤਰ ਹੋਏ ਸਨ। ਮੰਦਰ ਰਾਤ ਨੂੰ ਬੰਦ ਸੀ ਅਤੇ ਸ਼ਰਧਾਲੂਆਂ ਨੇ ਕਤਾਰਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਜੋ ਮੰਦਰ ਖੁੱਲ੍ਹਦੇ ਹੀ ਉਹ ਦਰਸ਼ਨ ਕਰ ਸਕਣ। ਐੱਸ.ਪੀ. ਸੀਕਰ ਕੁੰਵਰ ਰਾਸ਼ਟਰਦੀਪ ਨੇ ਦੱਸਿਆ, ‘ਹਾਦਸਾ ਤੜਕੇ 4.30 ਵਜੇ ਉਸ ਵੇਲੇ ਵਾਪਰਿਆ ਜਦੋਂ ਮੰਦਰ ਖੁੱਲ੍ਹਿਆ। ਮੰਦਰ ਦੇ ਗੇਟ ਖੁੱਲ੍ਹਦੇ ਹੀ ਸ਼ਰਧਾਲੂਆਂ ਨੂੰ…

Read More

ਯੂ.ਪੀ.ਐੱਸ.ਸੀ. ਦੀ ਮੁਸ਼ਕਲ ਪ੍ਰੀਖਿਆ ਮੰਨੀ ਜਾਂਦੀ ਹੈ ਜਿਸ ਨੂੰ ਪਾਸ ਕਰਨ ਲਈ ਦਿਨ-ਰਾਤ ਇਕ ਕਰਨਾ ਪੈਂਦਾ ਹੈ। ਇਸ ਪ੍ਰੀਖਿਆ ਨੂੰ ਪਾਸ ਕਰ ਕੇ ਇਕ ਪਰਿਵਾਰ ਦੇ 4 ਬੱਚਿਆਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਬੱਚੇ ਹੋਰਨਾਂ ਬੱਚਿਆਂ ਲਈ ਪ੍ਰੇਰਣਾ ਸਰੋਤ ਬਣ ਗਏ ਹਨ। 4 ਭੈਣ-ਭਰਾਵਾਂ ਨੇ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਮਗਰੋਂ ਉੱਚ ਅਹੁਦਿਆਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ 4 ਭਰਾ-ਭੈਣਾਂ ‘ਚ ਦੋ ਭਰਾ ਅਤੇ ਦੋ ਭੈਣਾਂ ਹਨ। ਇਹ ਉੱਤਰ ਪ੍ਰਦੇਸ਼ ਦੇ ਲਾਲਗੰਜ ਦੇ ਰਹਿਣ ਵਾਲੇ ਹਨ। ਚਾਰੋਂ ਭਰਾ-ਭੈਣਾਂ ਦੇ ਪਿਤਾ ਅਨਿਲ ਪ੍ਰਕਾਸ਼ ਨੇ ਕਿਹਾ ਕਿ ਉਹ ਇਕ ਪੇਂਡੂ ਬੈਂਕ ‘ਚ ਮੈਨੇਜਰ ਸੀ। ਆਪਣੇ ਬੱਚਿਆਂ ਦੀ…

Read More

ਮੱਧ ਪ੍ਰਦੇਸ਼ ਦੇ ਵਿਦਿਸ਼ਾ, ਸਤਨਾ ਅਤੇ ਗੁਨਾ ਜ਼ਿਲ੍ਹਿਆਂ ‘ਚ ਪਿਛਲੇ ਚੌਵੀ ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਝੁਲਸ ਗਏ। ਇਕ ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੰਜਬਾਸੌਦਾ ਥਾਣੇ ਦੇ ਸਬ-ਇੰਸਪੈਕਟਰ ਕੁੰਵਰ ਸਿੰਘ ਮੁਕਾਤੀ ਨੇ ਦੱਸਿਆ ਕਿ ਵਿਦਿਸ਼ਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 45 ਕਿਲੋਮੀਟਰ ਦੂਰ ਗੰਜਬਾਸੋਦਾ ਤਹਿਸੀਲ ਦੇ ਅਗਸੌਦ ਪਿੰਡ ‘ਚ ਬਿਜਲੀ ਡਿੱਗਣ ਨਾਲ ਇਮਲੀ ਦੇ ਦਰੱਖਤ ਹੇਠਾਂ ਖੜ੍ਹੇ 4 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗਾਲੂ ਮਾਲਵੀਆ, ਰਾਮੂ, ਗੁੱਡਾ ਅਤੇ ਪ੍ਰਭੂ ਲਾਲ ਵਜੋਂ ਹੋਈ ਹੈ। ਸਾਰੇ ਮ੍ਰਿਤਕਾਂ ਦੀ ਉਮਰ 30 ਤੋਂ 40 ਸਾਲ ਦਰਮਿਆਨ ਸੀ। ਮੁਕਾਤੀ…

Read More

ਸਰੀ ਦੇ ਅਮਰਵੀਰ ਢੇਸੀ ਵੱਲੋਂ ਕਾਮਨਵੈਲਥ ਗੇਮਜ਼ ਦੇ ਪਹਿਲਵਾਨੀ ਮੁਕਾਬਲੇ ‘ਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਇਕ ਹੋਰ ਪੰਜਾਬੀ ਮੂਲ ਦੇ ਕੈਨੇਡੀਅਨ ਨੌਜਵਾਨ ਨੇ ਗੋਲਡ ਮੈਡਲ ਜਿੱਤਿਆ ਹੈ। ਸਰੀ ਦੇ ਨੇੜਲੇ ਐਬਟਸਫੋਰਡ ਦੇ ਨਿਸ਼ਾਨ ਸੰਧੂ ਨੇ ਇਹ ਮੈਡਲ ਜਿੱਤ ਕੇ ਪੰਜਾਬੀਆਂ ਦਾ ਨਾਂ ਕੈਨੇਡਾ ‘ਚ ਹੋਰ ਉੱਚਾ ਕੀਤਾ ਹੈ। ਉਸ ਤੋਂ ਇਲਾਵਾ ਬਰਨਬੀ ਬੀ.ਸੀ. ਦੀ 29 ਸਾਲਾ ਡੀ ਸਟੈਸੀਓ ਨੇ ਫਾਈਨਲ ‘ਚ ਨਾਈਜੀਰੀਆ ਦੀ ਹੰਨਾਹ ਅਮੁਚੇਚੀ ਰੂਬੇਨ ਨੂੰ ਚਾਰ ਅੰਕਾਂ ਦੇ ਮੁਕਾਬਲੇ ‘ਚ 4-2 ਨਾਲ ਹਰਾ ਕੇ ਔਰਤਾਂ ਦੇ 76 ਕਿਲੋਗ੍ਰਾਮ ਵਰਗ ਵਿੱਚ ਜਿੱਤ ਦਰਜ ਕੀਤੀ। ਡੀ ਸਟੈਸੀਓ ਨੇ 2018 ‘ਚ ਬੁਡਾਪੇਸਟ (ਹੰਗਰੀ) ‘ਚ 72-ਕਿਲੋਗ੍ਰਾਮ ਡਿਵੀਜ਼ਨ ‘ਚ ਇਕ ਵਿਸ਼ਵ ਖਿਤਾਬ…

Read More

ਕੋਸਟਾ ਰੀਕਾ ‘ਚ ਛੁੱਟੀਆਂ ‘ਤੇ ਗਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ ‘ਤੇ ਐਲਾਨ ਕੀਤਾ ਹੈ ਕਿ 19 ਅਗਸਤ ਤੋਂ ਕੈਨੇਡਾ ‘ਚ ਹੈਂਡਗੰਨਾਂ ਦੀ ਦਰਾਮਦ ‘ਤੇ ਪਾਬੰਦੀ ਲਗਾਈ ਜਾਵੇਗੀ। ਇਹ ਪਾਬੰਦੀ ਉਦੋਂ ਤੱਕ ਲਾਗੂ ਰਹੇਗੀ ਜਦੋਂ ਤੱਕ ਰਾਸ਼ਟਰੀ ਹੈਂਡਗਨ ਫ੍ਰੀਜ਼ ਨਹੀਂ ਹੋ ਜਾਂਦੀ ਜਿਸ ਨਾਲ ਕੈਨੇਡਾ ‘ਚ ਕਿਤੇ ਵੀ ਹੈਂਡਗਨ ਨੂੰ ਖਰੀਦਣਾ, ਵੇਚਣਾ ਜਾਂ ਟਰਾਂਸਫਰ ਕਰਨਾ ਅਸੰਭਵ ਹੋ ਜਾਵੇਗਾ, ਲਾਗੂ ਨਹੀਂ ਹੋ ਜਾਂਦਾ। ਸਰਕਾਰ ਨੇ 24 ਮਈ ਨੂੰ ਟੈਕਸਾਸ ਦੇ ਉਵਾਲਡੇ ‘ਚ ਇਕ ਸਕੂਲ ‘ਚ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕੁਝ ਦਿਨਾਂ ਬਾਅਦ ਹੈਂਡਗਨਾਂ ‘ਤੇ ਰਾਸ਼ਟਰੀ ਰੋਕ ਲਈ ਬਿੱਲ ਸੀ-21…

Read More

ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਉਸ ਦੇ ਚਾਹੁਣ ਵਾਲਿਆਂ ‘ਚ ਕੋਈ ਕਮੀ ਨਜ਼ਰ ਨਹੀਂ ਆ ਰਹੀ। ਹੁਣ ਮਰਹੂਮ ਗਾਇਕ ਦੀਆਂ ਤਸਵੀਰਾਂ ਵਾਲੀ ਰੱਖੜੀਆਂ ਵੀ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਤਰਜਮਾਨੀ ਕਰਦੇ ਰੱਖੜੀ ਤਿਉਹਾਰ ਤੋਂ ਪਹਿਲਾਂ ਮਾਰਕੀਟ ‘ਚ ਆ ਗਈਆਂ ਹਨ। ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦਗਾਰ ‘ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ‘ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ੍ਹ ਰਹੀਆਂ ਹਨ। ਰੱਖੜੀ ਮੌਕੇ ਬਾਜ਼ਾਰ ‘ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ‘ਤੇ ਵੇਖਣ ਨੂੰ ਮਿਲ ਰਹੀਆਂ…

Read More