Author: editor
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰਡ਼ ਦੇ ਇੰਟੈਰੋਗੇਸ਼ਨ ਸੈਂਟਰ ਤੋਂ ਅੰਮ੍ਰਿਤਸਰ ਲਿਆ ਕੇ ਅੱਜ ਸਵੇਰੇ 7.10 ਵਜੇ ਸੁਰੱਖਿਆ ਬੰਦੋਬਸਤ ’ਚ ਜ਼ਿਲ੍ਹਾ ਕਚਿਹਰੀ ਲਿਆਂਦਾ ਗਿਆ। ਕਰੀਬ ਡੇਢ ਘੰਟੇ ਦੀ ਪੇਸ਼ੀ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਨੂੰ 5 ਦਿਨਾ ਦਾ ਰਿਮਾਂਡ ਅਦਾਲਤ ਵੱਲੋਂ ਦਿੱਤਾ ਗਿਆ। ਹੁਣ ਲਾਰੈਂਸ ਬਿਸ਼ਨੋਈ ਨੂੰ 11 ਜੁਲਾਈ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਦੀ ਸੁਰੱਖਿਆ ’ਚ 18 ਗੱਡੀਆਂ ਦੇ ਕਾਫ਼ਲੇ ’ਚ ਸ਼ਾਮਲ ਦੋ ਬੁਲੇਟ ਪਰੂਫ ਗੱਡੀਆਂ ’ਚੋਂ ਇਕ ’ਚ ਬਿਸ਼ਨੋਈ ਨੂੰ ਬਿਠਾਇਆ ਗਿਆ ਸੀ। ਅੰਮ੍ਰਿਤਸਰ ਦੇ ਸਟੇਟ ਆਪਰੇਸ਼ਨ ਸੈੱਲ ਤੋਂ ਸ਼ੁਰੂ ਹੋਇਆ ਕਾਫ਼ਲਾ ਜ਼ਿਲ੍ਹਾ ਕਚਿਹਰੀ ਪਹੁੰਚਿਆ। ਦੱਸਣਯੋਗ ਹੈ ਕਿ ਲਾਰੈਂਸ…
ਸੰਗਰੂਰ ਲੋਕ ਸਭਾ ਦੀ ਚੋਣ ਜਿੱਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਹੁਣ ਉਹ ਸੰਸਦ ’ਚ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ…
ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੋਂ ਵਿਸ਼ਵਾਸ ਗੁਆ ਦਿੱਤਾ ਹੈ। ਜਾਵਿਦ ਨੇ ਕਿਹਾ ਕਿ ਉਨ੍ਹਾਂ ਨੇ ਘਪਲਿਆਂ ਦੀ ਇਕ ਸੀਰੀਜ਼ ਤੋਂ ਬਾਅਦ ਜਾਨਸਨ ਦੀ ਦੇਸ਼ਹਿੱਤ ’ਚ ਸ਼ਾਸਨ ਕਰਨ ਦੀ ਸਮਰੱਥਾ ’ਤੇ ਵਿਸ਼ਵਾਸ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਵਿਵੇਕਪੂਰਨ ਤਰੀਕੇ ਨਾਲ ਸ਼ਾਸਨ ਨਹੀਂ ਕਰ ਸਕਦੇ। ਇਸ ਦਰਮਿਆਨ ਸੁਨਕ ਨੇ ਕਿਹਾ, ‘ਜਨਤਾ ਸਹੀ ਤੌਰ ’ਤੇ ਉਮੀਦ ਕਰਦੀ ਹੈ ਕਿ ਸਰਕਾਰ ਸਹੀ ਢੰਗ ਨਾਲ, ਕਾਬਲੀਅਤ ਅਤੇ ਗੰਭੀਰਤਾ ਨਾਲ ਕੰਮ ਕਰੇਗੀ।’ ਮੈਂ ਮੰਨਦਾ ਹਾਂ ਕਿ ਇਹ ਮੇਰੀ…
ਸਿਟੀ ਆਫ ਟੋਰਾਂਟੋ ਨੇ ਆਪਣੀਆ ਸੰਵੇਦਨਸ਼ੀਲ ਥਾਵਾਂ ਉਤੇ ਕੋਵਿਡ-19 ਦੇ ਖਤਰੇ ਕਾਰਨ ਐੱਨ95 ਮਾਸਕ ਪਾਉਣ ਬਾਬਤ ਦਾਡ਼੍ਹੀ ਸ਼ੇਵ ਕਰਨ ਦੇ ਫੈਸਲੇ ’ਚ ਧਾਰਮਿਕ ਆਧਾਰ ’ਤੇ ਛੋਟ ਮੰਗਣ ਵਾਲੇ ਮੁਲਾਜ਼ਮਾਂ ਅਤੇ ਸਕਿਉਰਟੀ ਗਾਰਡਾਂ ਨੂੰ ਦਾਡ਼੍ਹੀ ਨਾਲ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸਿੱਖ ਸਕਿਉਰਟੀ ਗਾਰਡ ਨੂੰ ਦੋਬਾਰਾ ਕੰਮ ’ਤੇ ਲਗਾਉਣ ਦਾ ਪ੍ਰਾਈਵੇਟ ਕੰਟਰੈਕਟਰ ਨੂੰ ਆਦੇਸ਼ ਜਾਰੀ ਕਰ ਦਿੱਤਾ ਹੈ। ਸਿਟੀ ਆਫ ਟੋਰਾਂਟੋ ਨੇ ਕਿਹਾ ਹੈ ਜੋ ਮੁਲਾਜ਼ਮ ਧਾਰਮਿਕ ਆਧਾਰ ’ਤੇ ਦਾਡ਼੍ਹੀ ਸ਼ੇਵ ਨਹੀਂ ਕਰ ਸਕਦੇ ਉਹ ਦਾਡ਼੍ਹੀ ਨਾਲ ਹੀ ਕੰਮ ਕਰ ਸਕਣਗੇ। ਸਿਟੀ ਦੇ ਪਹਿਲੇ ਫ਼ੈਸਲੇ ਨਾਲ ਤਕਰੀਬਨ 100 ਸਕਿਉਰਟੀ ਗਾਰਡਾਂ ਨੂੰ ਪ੍ਰਾਈਵੇਟ ਕੰਟਰੈਕਟਰਾਂ ਵੱਲੋਂ ਹੋਰ ਜਗ੍ਹਾ ਤਬਦੀਲ ਕੀਤਾ ਗਿਆ…
ਸਿੰਗਾਪੁਰ ’ਚ ਕੋਵਿਡ-19 ਦੇ 12,784 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 14,85,964 ਹੋ ਗਈ ਹੈ। ਪਿਛਲੇ ਤਿੰਨ ਮਹੀਨਿਆਂ ’ਚ ਮੰਗਲਵਾਰ ਨੂੰ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਸਾਹਮਣੇ ਆਏ। ਅਧਿਕਾਰਤ ਅੰਕਡ਼ਿਆਂ ਅਨੁਸਾਰ ਲਾਗ ਨਾਲ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1421 ਹੋ ਗਈ ਹੈ। ਜਾਣਕਾਰੀ ਮੁਤਾਬਕ ਸਿੰਗਾਪੁਰ ’ਚ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਸਪਤਾਲ ਅਤੇ ਰਿਹਾਇਸ਼ੀ ਦੇਖਭਾਲ ਘਰ ਵੀਰਵਾਰ ਤੋਂ ਚਾਰ ਹਫ਼ਤਿਆਂ ਲਈ ਉਥੇ ਆਉਣ ਵਾਲਿਆਂ ਦੀ ਗਿਣਤੀ ਨੂੰ ਸੀਮਤ ਕਰਨ ਜਾ ਰਹੇ ਹਨ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ ‘ਤੇ ਆਉਣ…
1989 ਬੈਚ ਦੇ ਆਈ.ਏ.ਐੱਸ. ਅਧਿਕਾਰੀ ਨੂੰ ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਕੀ ਫੇਰਬਦਲ ਦੌਰਾਨ ਸੂਬੇ ਦੇ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ 1990 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਨਿਰੁੱਧ ਤਿਵਾਡ਼ੀ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਵੱਡੀ ਪ੍ਰਸ਼ਾਸਕੀ ਤਬਦੀਲੀ ਤੋਂ ਪ੍ਰਸ਼ਾਸਕੀ ਤੇ ਰਾਜਸੀ ਹਲਕੇ ਹੈਰਾਨ ਹਨ। ਸੂਬੇ ’ਚ ‘ਆਪ’ ਸਰਕਾਰ ਦੇ ਹੋਂਦ ’ਚ ਆਉਣ ਤੋਂ ਬਾਅਦ ਪਿਛਲੇ ਦਿਨਾਂ ਦੌਰਾਨ ਦੋ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਇਕ ਦਿਨ ਪਹਿਲਾਂ ਹੀ ਵੀ.ਕੇ. ਭਾਵਡ਼ਾ ਨੂੰ ਡੀ.ਜੀ.ਪੀ. ਦੇ ਅਹੁਦੇ ਤੋਂ ਛੁੱਟੀ ’ਤੇ ਘੱਲ ਕੇ ਗੌਰਵ ਯਾਦਵ ਦੀ ਨਿਯੁਕਤੀ ਕੀਤੀ ਸੀ ਤੇ ਇਕ ਦਿਨ ਬਾਅਦ ਹੀ ਮੁੱਖ…
ਬੇਅਦਬੀ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ ਦੀ ਜਨਤਕ ਹੋਈ ਰਿਪੋਰਟ ਅਤੇ ਖੁਦ ਮੁੱਖ ਮੰਤਰੀ ਵੱਲੋਂ ਇਹ ਕੁਝ ਧਾਰਮਿਕ ਜਥੇਬੰਦੀਆਂ ਨੂੰ ਸੌਂਪਣ ਤੋਂ ਬਾਅਦ ਪੈਦਾ ਹੋਏ ਰੌਲੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੱਤਾ ਜਾਂਦਾ। ਮੁੱਖ ਮੰਤਰੀ ਮਾਨ ਨੇ ਕਿਹਾ, ਪੰਜਾਬ ਦੀ ਪਾਵਨ ਧਰਤੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਾਡੇ ਸਾਰਿਆਂ ਦੇ ਮੱਥੇ ’ਤੇ ਕਲੰਕ ਹੈ। ਇਸ ਘਿਨਾਉਣੀ ਘਟਨਾ ਦਾ ਵਾਪਰ ਜਾਣਾ ਸੋਚ ਤੋਂ ਵੀ ਪਰ੍ਹੇ ਅਤੇ ਨਾਮੁਆਫ਼ੀਯੋਗ…
ਇੰਡੀਆ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲਸ਼ਕਰ-ਏ-ਤਇਬਾ ਦੇ ਦਹਿਸ਼ਤਗਰਦ ਤਾਲਿਬ ਹੁਸੈਨ ਸ਼ਾਹ ਨਾਲ ਤਸਵੀਰ ਦਾ ਮੁੱਦਾ ਭਖ਼ਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਸਬੰਧਤ ਖ਼ਬਰ ਨੂੰ ਉਂਝ ਤਾਂ ਕਿਸੇ ਨਿਊਜ਼ ਚੈਨਲ ਤੇ ਅਖ਼ਬਾਰਾਂ ਨੇ ਪ੍ਰਕਾਸ਼ਤ ਨਹੀਂ ਕੀਤਾ ਪਰ ਟੈਲੀਗ੍ਰਾਪ ਅਖ਼ਬਾਰ ਨੇ ਲਗਾਤਾਰ ਦੋ ਦਿਨ ਤਸਵੀਰਾਂ ਨਾਲ ਇਹ ਖ਼ਬਰ ਛਾਪ ਕੇ ਸਿੱਧਾ ਅਮਿਤ ਸ਼ਾਹ ਨੂੰ ਹੀ ਸਵਾਲ ਕਰ ਲਿਆ ਕਿ ਇਹ ਅਸਲੀ ਹੈ ਜਾਂ ਨਕਲੀ। ਉਸ ਤੋਂ ਬਾਅਦ ਭਾਜਪਾ ਤੇ ਸਰਕਾਰ ਲਈ ਜਵਾਬ ਦੇਣਾ ਔਖਾ ਹੋ ਗਿਆ। ਦੂਜੇ ਪਾਸੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀ.ਡੀ.ਪੀ.) ਨੇ ਲਸ਼ਕਰ-ਏ-ਤਇਬਾ ਦੇ ਦਹਿਸ਼ਤਗਰਦ ਤਾਲਿਬ ਹੁਸੈਨ ਸ਼ਾਹ ਨਾਲ ਭਾਜਪਾ ਦੀ ਕਥਿਤ ਸਾਂਝ ਖ਼ਿਲਾਫ਼ ਇਥੇ ਰੋਸ ਮੁਜ਼ਾਹਰਾ ਕੀਤਾ।…
ਮਾਈਕਰੋ ਬਲਾਗਿੰਗ ਸਾਈਟ ਟਵਿੱਟਰ ਨੇ ਜੂਨ 2022 ’ਚ ਜਾਰੀ ਇਕ ਸਰਕਾਰੀ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਮੱਗਰੀ ਬਲਾਕ ਕਰਨ ਦਾ ਆਦੇਸ਼ ਮਨਮਰਜ਼ੀ ਹੈ। ਟਵਿੱਟਰ ਨੇ ਕਰਨਾਟਕ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਦੇ ਨਵੇਂ ਆਈ.ਟੀ. ਨੇਮਾਂ ਤਹਿਤ ਜਾਰੀ ਸਮੱਗਰੀ ਹਟਾਉਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਅਧਿਕਾਰੀਆਂ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਟਵਿੱਟਰ ਨੇ ਅਦਾਲਤ ਕੋਲੋਂ ਸਮੱਗਰੀ ਬਲਾਕ ਕਰਨ ਦੇ ਆਦੇਸ਼ਾਂ ਦੀ ਨਿਆਂਇਕ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ। ਟਵਿੱਟਰ ਰਿੱਟ ਪਟੀਸ਼ਨ ਬਾਰੇ ਜਾਣੂ ਸੂਤਰਾਂ ਨੇ ਕਿਹਾ ਕਿ ਸਰਕਾਰ ਦੀਆਂ ਕਈ ਅਪੀਲਾਂ…
ਪਾਕਿਸਤਾਨ ਅਤੇ ਦੇਸ਼ ਦੇ ਹੋਰ ਹਿੱਸਿਆ ’ਚ ਭਾਰੀ ਮੀਂਹ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ। ਉਧਰ ਇੰਡੀਆ ਦੇ ਸੂਬੇ ਹਿਮਾਚਲ ਪ੍ਰਦੇਸ਼ ’ਚ ਸ਼ਿਮਲਾ, ਕੁੱਲੂ ਤੇ ਮਨੀਕਰਨ ਸਾਹਿਬ ਵਿਖੇ ਬੱਦਲ ਫਟਣ ਦੀਆਂ ਖ਼ਬਰਾਂ ਹਨ। ਸ਼ਿਮਲਾ ’ਚ ਇਕ ਵਿਅਕਤੀ ਦੀ ਜ਼ਮੀਨ ਖਿਸਕਣ ਨਾਲ ਮੌਤ ਹੋਈ ਹੈ। ਮਨੀਕਰਨ ਸਾਹਿਬ ’ਚ ਬੱਦਲ ਫਟਣ ਤੋਂ ਬਾਅਦ ਕੁਝ ਲੋਕ ਲਾਪਤਾ ਹਨ ਤੇ ਕਈ ਘਰਾਂ ਨੂੰ ਵੀ ਪਾਣੀ ਕਰਕੇ ਨੁਕਸਾਨ ਪਹੁੰਚਿਆ ਹੈ।ਪਾਕਿਸਤਾਨ ’ਚ ਆਫਤ ਪ੍ਰਬੰਧਨ ਏਜੰਸੀ ਅਨੁਸਾਰ ਦੱਖਣ-ਪੱਛਮੀ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ ਭਾਰੀ ਮੀਂਹ ਕਰਕੇ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹਡ਼੍ਹ…