Author: editor

ਕੋਵਿਡ-19 ਦੀ ਸ਼ੁਰੂਆਤ ਚੀਨ ਤੋਂ ਹੋਈ ਸੀ ਅਤੇ ਹੁਣ ਇਕ ਵਾਰ ਫਿਰ ਚੀਨ ਦੇ ਸ਼ੰਘਾਈ ’ਚ ਕਰੋਨਾ ਵਾਇਰਸ ਦਾ ਕਹਿਰ ਟੁੱਟਿਆ ਹੈ। ਕਰੋਨਾ ਲਾਗ ਨੂੰ ਰੋਕਣ ਲਈ ਚੀਨ ਸੰਘਰਸ਼ ਕਰ ਰਿਹਾ ਹੈ ਅਤੇ ਦੇਸ਼ ਭਰ ਤੋਂ 10,000 ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਆਪਣੇ ਸਭ ਤੋਂ ਵੱਡੇ ਸ਼ਹਿਰ ’ਚ ਭੇਜਿਆ ਹੈ। ਇਨ੍ਹਾਂ ’ਚ 2000 ਤੋਂ ਵੱਧ ਫ਼ੌਜੀ ਮੈਡੀਕਲ ਕਰਮਚਾਰੀ ਵੀ ਸ਼ਾਮਲ ਹਨ। ਜਿਵੇਂ ਕਿ ਸ਼ੰਘਾਈ ਸੋਮਵਾਰ ਨੂੰ ਦੋ-ਪਡ਼ਾਅ ਦੀ ਤਾਲਾਬੰਦੀ ਦੇ ਦੂਜੇ ਹਫ਼ਤੇ ’ਚ ਦਾਖਲ ਹੋਇਆ ਸ਼ਹਿਰ ਦੇ ਢਾਈ ਕਰੋਡ਼ ਵਸਨੀਕਾਂ ਦੀ ਸਮੂਹਿਕ ਕੋਵਿਡ-19 ਜਾਂਚ ਜਾਰੀ ਹੈ। ਹਾਲਾਂਕਿ ਬਹੁਤ ਸਾਰੀਆਂ ਫੈਕਟਰੀਆਂ ਅਤੇ ਵਿੱਤ ਕੰਪਨੀਆਂ ਕਰਮਚਾਰੀਆਂ ਦੀ ਛਾਂਟੀ ਕਰਕੇ ਆਪਣਾ ਕੰਮ ਜਾਰੀ…

Read More

ਭਾਰਤ ’ਚ ਕਰੋਨਾ ਨੇ ਫਿਰ ਤੋਂ ਟੈਂਸ਼ਨ ਵਧਾ ਦਿੱਤੀ ਹੈ। ਕਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਯਓ ਦਾ ਪਹਿਲਾ ਕੇਸ ਬੁੱਧਵਾਰ ਨੂੰ ਮੁੰਬਈ ’ਚ ਦਰਜ ਕੀਤਾ ਗਿਆ ਹੈ। ਕੁੱਲ 376 ਸੈਂਪਲ ਲਏ ਗਏ ਸਨ ਜਿਨ੍ਹਾਂ ਦੀ ਜਾਂਚ ’ਚ ਇਕ ਮਰੀਜ਼ ’ਚ ਕਰੋਨਾ ਦੇ ਯਓ ਵੇਰੀਐਂਟ ਦੇ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਇਸ ਵੇਰੀਐਂਟ ਦੀ ਸ਼ੁਰੂਆਤ ਯੂਨਾਈਟੇਡ ਕਿੰਗਡਮ ਤੋਂ ਹੋਈ ਸੀ। ਐਕਸ.ਈ. ਸਟੇਨ ਦਾ ਪਹਿਲੀ ਵਾਰ ਯੂ.ਕੇ. ’ਚ 19 ਜਨਵਰੀ ਨੂੰ ਪਤਾ ਚੱਲਿਆ ਸੀ ਅਤੇ ਉਸ ਸਮੇਂ ਤੋਂ 600 ਤੋਂ ਜ਼ਿਆਦਾ ਐਕਸ.ਈ. ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਬੀ.ਐੱਮ.ਸੀ. ਨੇ ਆਪਣੇ ਤਾਜ਼ਾ ਸੀਰੋ ਸਰਵੇ ’ਚ ਦੱਸਿਆ ਕਿ ਸ਼ਹਿਰ ’ਚ ਐਕਸ.ਈ. ਵੇਰੀਐਂਟ ਅਤੇ…

Read More

ਸਖ਼ਤ ਲੌਕਡਾਊਨ ਕਾਰਨ ਪ੍ਰੇਸ਼ਾਨ ਸ਼ੰਘਾਈ ਵਾਸੀਆਂ ਨੂੰ ਰਾਹਤ ਮਿਲਣ ਜਾ ਰਹੀ ਸੀ ਕਿ ਸ਼ੰਘਾਈ ’ਚ ਕਰੋਨਾ ਵਾਇਰਸ ਦੀ ਨਵੀਂ ਲਹਿਰ ’ਚ ਪਹਿਲੀ ਮੌਤ ਦਰਜ ਕੀਤੀ ਗਈ ਜਿਸ ਮਗਰੋਂ ਲੌਕਡਾਊਨ ਜਾਰੀ ਰਹਿਣ ਦੀ ਸੰਭਾਵਨਾ ਹੈ। 2.5 ਕਰੋਡ਼ ਦੀ ਆਬਾਦੀ ਵਾਲੇ ਸ਼ੰਘਾਈ ’ਚ ਤਾਲਾਬੰਦੀ ਹੈ, ਅਜਿਹੇ ’ਚ ਲੋਕ ਘਰਾਂ ’ਚ ਕੈਦ ਰਹਿਣ ਲਈ ਮਜਬੂਰ ਹਨ। ਸ਼ੰਘਾਈ ’ਚ 17 ਅਪ੍ਰੈਲ ਨੂੰ ਕਰੋਨਾ ਦੇ 19,831 ਕੇਸ ਦਰਜ ਕੀਤੇ ਗਏ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 21,582 ਕੇਸ ਦਰਜ ਕੀਤੇ ਗਏ ਸਨ। ਹਾਲਾਂਕਿ ਇਨ੍ਹਾਂ ਲੋਕਾਂ ’ਚ ਕਰੋਨਾ ਦੇ ਲੱਛਣ ਦੇਖਣ ਨੂੰ ਨਹੀਂ ਮਿਲੇ ਹਨ, ਉਥੇ ਕਰੋਨਾ ਦੇ ਲੱਛਣ ਵਾਲੇ 2,417 ਨਵੇਂ ਮਰੀਜ ਮਿਲੇ ਹਨ। ਹਾਲਾਂਕਿ ਸ਼ਨੀਵਾਰ…

Read More

ਇੰਡੀਆ ’ਚ ਦਵਾਈਆਂ ਦੀ ਕੀਮਤਾਂ ਤੈਅ ਕਰਨ ਵਾਲੀ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐੱਨ.ਪੀ.ਪੀ.ਏ.) ਨੇ ਸ਼ੂਗਰ, ਸਿਰ ਦਰਦ ਅਤੇ ਹਾਈਪਰਟੈਨਸ਼ਨ (ਹਾਈ ਬੀਪੀ) ਦੇ ਇਲਾਜ ’ਚ ਵਰਤੀਆਂ ਜਾਣ ਵਾਲੀਆਂ 84 ਦਵਾਈਆਂ ਲਈ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ ਹਨ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਨੇ ਐਲੀਵੇਟਿਡ ਕੋਲੇਸਟ੍ਰੋਲ ਅਤੇ ਟ੍ਰਾਈਗਲਾਈਸਰਾਈਡਸ ਦੇ ਪੱਧਰ ਨੂੰ ਘਟਾਉਣ ਲਈ ਫਾਰਮੂਲੇ ਦੀਆਂ ਕੀਮਤਾਂ ਵੀ ਨਿਰਧਾਰਤ ਕੀਤੀਆਂ ਹਨ। ਰੈਗੂਲੇਟਰ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਡਰੱਗਜ਼ (ਕੀਮਤ ਕੰਟਰੋਲ) ਆਰਡਰ 2013 ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਐੱਨ.ਪੀ.ਪੀ.ਏ. ਨੇ ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ ਹਨ। ਹੁਕਮਾਂ ਦੇ ਅਨੁਸਾਰ, ਵੋਗਲੀਬੋਜ਼ ਅਤੇ (ਐੱਸ.ਆਰ.) ਮੈਟਫੋਰਮਿਨ ਹਾਈਡ੍ਰੋਕਲੋਰਾਈਡ ਦੀ ਇਕ ਗੋਲੀ ਦੀ ਕੀਮਤ ਜੀ.ਐੱਸ.ਟੀ. ਨੂੰ…

Read More

ਇੰਡੀਆ ’ਚ ਕੋਵਿਡ-19 ਦੇ 16103 ਨਵੇਂ ਕੇਸਾਂ ਦੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 4,35,02,429 ਹੋ ਗਈ ਹੈ। ਐਤਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਅੰਕਡ਼ਿਆਂ ਅਨੁਸਾਰ 31 ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ ’ਚ ਮਰਨ ਵਾਲਿਆਂ ਦੀ ਗਿਣਤੀ 5,25,199 ਹੋ ਗਈ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਜਾਨ ਗੁਆਉਣ ਵਾਲੇ 31 ਮਰੀਜ਼ਾਂ ਵਿੱਚੋਂ 14 ਕੇਰਲ ਦੇ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ ਤੋਂ ਪੰਜ, ਪੱਛਮੀ ਬੰਗਾਲ ਤੋਂ ਤਿੰਨ, ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਤੋਂ ਦੋ-ਦੋ ਅਤੇ ਕਰਨਾਟਕ, ਮੱਧ ਪ੍ਰਦੇਸ਼ ਅਤੇ ਮਿਜ਼ੋਰਮ ਤੋਂ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਹਿਮਾਚਲ ਪ੍ਰਦੇਸ਼ ’ਚ ਬੀਤੇ ਕੁਝ ਦਿਨਾਂ ’ਚ ਕਰੋਨਾ ਵਾਇਰਸ…

Read More

ਆਸਟਰੇਲੀਆ ’ਚ ਕਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਐਤਵਾਰ ਨੂੰ 30 ਹੋਰ ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਆਸਟਰੇਲੀਆ ’ਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 10,000 ਦੇ ਅੰਕਡ਼ੇ ਨੂੰ ਪਾਰ ਕਰ ਗਈ ਹੈ। ਰਿਪੋਰਟ ਮੁਤਾਬਕ ਇਨ੍ਹਾਂ ਮੌਤਾਂ ਵਿੱਚੋਂ 7500 ਤੋਂ ਵੱਧ ਮੌਤਾਂ 2022 ’ਚ ਹੋਈਆਂ ਹਨ ਜਿਸ ਦੌਰਾਨ ਪਾਬੰਦੀਆਂ ਨੂੰ ਵੱਡੇ ਪੱਧਰ ’ਤੇ ਖ਼ਤਮ ਕਰ ਦਿੱਤਾ ਗਿਆ ਹੈ। ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼, ਜੋ ਕਿ ਆਸਟ੍ਰੇਲੀਆ ਦੀ ਆਬਾਦੀ ਦਾ 55 ਪ੍ਰਤੀਸ਼ਤ ਤੋਂ ਵੱਧ ਹਿੱਸਾ ਪਾਉਂਦੇ ਹਨ, ਦੇਸ਼ ਦੀਆਂ ਕੋਵਿਡ-19 ਮੌਤਾਂ ਦੇ 75 ਪ੍ਰਤੀਸ਼ਤ ਤੋਂ ਵੱਧ ਲਈ ਜ਼ਿੰਮੇਵਾਰ ਹਨ। ਆਸਟਰੇਲੀਆ ਦੀਆਂ ਕਰੋਨਾ ਵਾਇਰਸ ਮੌਤਾਂ ਵਿੱਚੋਂ ਲਗਭਗ 35 ਪ੍ਰਤੀਸ਼ਤ…

Read More

ਮੁੱਖ ਮੰਤਰੀ ਭਗਵੰਤ ਮਾਨ 4 ਜੁਲਾਈ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ। ਰਾਜ ਭਵਨ ’ਚ ਇਸ ਸਬੰਧੀ ਸਮਾਗਮ ਸ਼ਾਮ 5 ਵਜੇ ਰੱਖਿਆ ਗਿਆ ਹੈ। ਮੰਤਰੀ ਮੰਡਲ ’ਚ 4 ਜਾਂ 5 ਨਵੇਂ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ’ਚ ਇਕ ਮਹਿਲਾ ਵਿਧਾਇਕ ਵੀ ਸ਼ਾਮਲ ਹੋ ਸਕਦੀ ਹੈ। ਅਮਨ ਅਰੋਡ਼ਾ ਤੇ ਪ੍ਰਿੰਸੀਪਲ ਬੁੱਧਰਾਮ ਨੂੰ ਕੈਬਨਿਟ ਜਗ੍ਹਾ ਮਿਲਣੀ ਲਗਪਗ ਤੈਅ ਹੈ। ਪ੍ਰੋ. ਬਲਜਿੰਦਰ ਕੌਰ ਤੇ ਸਰਵਜੀਤ ਕੌਰ ਮਾਣੂਕੇ ’ਚੋਂ ਕਿਸੇ ਇਕ ਦਾ ਨੰਬਰ ਲੱਗੇਗਾ। ਪੰਜਾਬ ਦੇ ਰਾਜਪਾਲ ਨਵੇਂ ਮੰਤਰੀਆਂ ਨੂੰ ਸਹੁੰ ਚਕਾਉਣਗੇ। ਸੰਗਰੂਰ ਲੋਕ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ’ਤੇ ਮੰਤਰੀ ਮੰਡਲ ਵਿਸਥਾਰ ਲਈ ਦਬਾਅ ਵਧ ਗਿਆ।…

Read More

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ ’ਚ ਕਵੇਟਾ ਜਾ ਰਹੀ ਇਕ ਬੱਸ ਦੇ ਐਤਵਾਰ ਨੂੰ ਖੱਡ ’ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖ਼ਮੀ ਹੋ ਗਏ। ਬਚਾਅ ਅਧਿਕਾਰੀਆਂ ਮੁਤਾਬਕ ਬਦਕਿਸਮਤੀ ਨਾਲ ਰਾਵਲਪਿੰਡੀ ਤੋਂ ਕਵੇਟਾ ਜਾ ਰਹੀ ਯਾਤਰੀ ਬੱਸ ਸ਼ਿਰਾਨੀ ਜ਼ਿਲੇ ਦੇ ਦਾਨਸਰ ਇਲਾਕੇ ਨੇਡ਼ੇ ਡੂੰਘੀ ਖੱਡ ’ਚ ਡਿੱਗ ਗਈ। ਸ਼ਿਰਾਨੀ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੀ ਸਰਹੱਦ ਦੇ ਅੰਦਰ ਵਾਪਰੀ। ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਲਾਸ਼ਾਂ ਅਤੇ ਜ਼ਖਮੀਆਂ ਨੂੰ ਝੌਬ ਅਤੇ ਮੁਗਲ ਕੋਟ ਦੇ ਹਸਪਤਾਲਾਂ ’ਚ ਭੇਜ ਦਿੱਤਾ ਗਿਆ ਹੈ। ਹਾਦਸੇ…

Read More

ਪੰਜਾਬ ਦੀ ਰਾਜਨੀਤੀ ’ਚ ਕਰੀਬ ਸੱਤ ਸਾਲ ਪਹਿਲਾਂ ਭੂਚਾਲ ਲਿਆਉਣ ਵਾਲੇ ਬਰਗਾਡ਼ੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਇਕ ਐੱਸ.ਆਈ.ਟੀ. ਵੱਲੋਂ ਆਪਣੀ ਅੰਤਿਮ ਰਿਪੋਰਟ ਸੌਂਪ ਦਿੱਤੀ ਗਈ ਹੈ। ਜਾਂਚ ਟੀਮ ਨੇ ਲੰਬੇ ਸਮੇਂ ਤੱਕ ਚੱਲੀ ਜਾਂਚ ਤੋਂ ਬਾਅਦ ਇਹ ਨਤੀਜਾ ਕੱਢਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਵੱਲੋਂ ਹੀ ਪਲਾਨ ਕੀਤਾ ਗਿਆ ਸੀ ਤੇ ਡੇਰਾ ਅਤੇ ਡੇਰੇ ਨਾਲ ਜੁਡ਼ੇ ਲੋਕਾਂ ਵੱਲੋਂ ਹੀ ਇਸ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ ਘਟਨਾਵਾਂ ਨੂੰ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੇ ਅਪਮਾਨ ਦਾ ਬਦਲਾ ਲੈਣ ਲਈ ਹੀ ਅੰਜਾਮ…

Read More

ਸ੍ਰੀ ਅਕਾਲ ਤਖ਼ਤ ਦੇ ਸਥਾਪਨਾ ਦਿਵਸ ਸਮਾਰੋਹ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸਿਆਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਸਥਾਪਨਾ ਦਿਵਸ ਸਬੰਧੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਲਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਕਾਲ ਤਖ਼ਤ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਗਿਆ ਅਕਾਲ ਤਖ਼ਤ ਸਿੱਖ ਕੌਮ ਲਈ ਕੇਵਲ ਇਮਾਰਤ ਨਹੀਂ, ਸਗੋਂ ਇਹ…

Read More