Author: editor
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਹੁਚਰਚਿਤ ਮਾਲੇ ‘ਚ ਐਂਟਰੀ ਹੋ ਗਈ ਹੈ। ਵੇਰਵਿਆਂ ਮੁਤਾਬਕ ਐੱਨ.ਆਈ.ਏ. ਦੀਆਂ 8 ਟੀਮਾਂ ਪੰਜਾਬ ‘ਚ ਪਹੁੰਚ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀਆਂ 8 ਟੀਮਾਂ ਪੰਜਾਬ ‘ਚ ਦਾਖ਼ਲ ਹੋਈਆਂ ਹਨ। ਟੀਮਾਂ ਵੱਲੋਂ ਉਕਤ ਮਾਮਲੇ ‘ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਪੂਰੇ ਸੂਬੇ ‘ਚ ਪੰਜਾਬ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਪੰਜਾਬ ‘ਚ ਅੱਜ ਦੁਪਹਿਰ 12 ਵਜੇ ਕੁਝ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਪਰ ਮੋਗਾ ਤੇ ਫਿਰੋਜ਼ਪੁਰ ਸਮੇਤ 6 ਜ਼ਿਲ੍ਹਿਆਂ ਅਤੇ ਕੁਝ…
ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਲਈ ਤਲਬ ਕੀਤਾ। ਇਸ ਸਮੇਂ ਪੇਸ਼ ਹੋਣ ‘ਤੇ ਕਾਂਗੜ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ 7 ਘੰਟੇ ਤੱਕ ਪੁੱਛਗਿੱਛ ਕੀਤੀ। ਵਿਭਾਗ ਦੀ ਜਾਂਚ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣਾ ਜਵਾਬ ਦੇ ਦਿੱਤਾ ਹੈ ਪਰ ਉਹ ਹੈਰਾਨ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਜਾਅਲੀ ਸ਼ਿਕਾਇਤ ‘ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ।ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ…
ਮੋਦੀ ਦੀ ਸੁਰੱਖਿਆ ‘ਚ ਪਿਛਲੇ ਸਾਲ ਪੰਜ ਜਨਵਰੀ ਨੂੰ ਫਿਰੋਜ਼ਪੁਰ ‘ਚ ਹੋਈ ਕਥਿਤ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਬਣਾਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ, ਤਤਕਾਲੀ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ, ਤਤਕਾਲੀ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਹਰਮਨ ਹੰਸ ਖ਼ਿਲਾਫ਼ ਕਾਰਵਾਈ ਕਰਨ ਲਈ ਇਨ੍ਹਾਂ ਅਧਿਕਾਰੀਆਂ ਨੂੰ ਜੁਰਮਾਨੇ ਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਗ੍ਰਹਿ ਵਿਭਾਗ ਦੇ ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਜਸਟਿਸ ਇੰਦੂ ਮਲਹੋਤਰਾ ਵਾਲੀ ਰਿਪੋਰਟ ‘ਚ ਬਾਕੀ ਛੇ ਪੁਲੀਸ ਅਧਿਕਾਰੀ ਜਿਨ੍ਹਾਂ ‘ਚ ਤਤਕਾਲੀ ਏ.ਡੀ.ਜੀ.ਪੀ. ਲਾਅ…
ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਮਹਾਪੰਚਾਇਤ ਕਰ ਕੇ ਐਲਾਨ ਕੀਤਾ ਕਿ ਉਹ ਕਾਰਪੋਰੇਟ ਤੇ ਕੇਂਦਰ ਸਰਕਾਰ ਦੇ ਗੱਠਜੋੜ ਵੱਲੋਂ ਖੇਤੀ ਖੇਤਰ ਉੱਪਰ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਦੇਸ਼ ਭਰ ‘ਚ ਮਜ਼ਬੂਤ ਕਿਸਾਨ ਅੰਦੋਲਨ ਵਿੱਢਣਗੇ। ਮੋਰਚੇ ਨੇ ਹਰ ਸੂਬੇ ‘ਚ ਕਨਵੈਨਸ਼ਨਾਂ ਕਰਨ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਦੇ 15 ਮੈਂਬਰੀ ਵਫਦ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ। ਵਫ਼ਦ ‘ਚ ਯੁੱਧਵੀਰ ਸਿੰਘ, ਵੀ. ਵੈਕੱਟਰਮਈਆ, ਹਨਨਮੁੱਲਾ, ਹਰਿੰਦਰ ਸਿੰਘ ਲੱਖੋਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਆਦਿ ਸ਼ਾਮਲ ਸਨ। ਮੋਰਚੇ ਵੱਲੋਂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 30 ਅਪ੍ਰੈਲ ਨੂੰ…
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਇਕ ਖੁੱਲ੍ਹੀ ਚਿੱਠੀ ਲਿਖੀ ਹੈ ਜਿਸ ‘ਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ‘ਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਸਿਆਸਤ ਕੀਤੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਕੁਝ ਬੇਹੱਦ ਮਾੜੀਆਂ ਤੇ ਘਿਨਾਉਣੀਆਂ ਘਟਨਾਵਾਂ ਵਾਪਰੀਆਂ। ਇਹ ਪੰਜਾਬ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਡੂੰਘੀ ਸਾਜ਼ਿਸ਼ ਸੀ। ਇਸੇ ਕੜੀ ‘ਚ ਦੋ ਲਾਅ ਐਂਡ ਆਰਡਰ ਦੀਆਂ ਘਟਨਾਵਾਂ ਵੀ ਅਚਾਨਕ ਵਾਪਰੀਆਂ,…
ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਸੰਗੀਨ ਧਾਰਾਵਾਂ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਵਿਦੇਸ਼ਾਂ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਮਾਮਲੇ ਦਾ ਸੇਕ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟਰੇਲੀਆ ਸਮੇਤ ਕੁਝ ਹੋਰਨਾਂ ਮੁਲਕਾਂ ‘ਚ ਦਿਖਾਈ ਦਿੱਤਾ। ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ‘ਚ ਤਾਂ ਖਾਲਿਸਤਾਨੀ ਪੱਖੀ ਸਮਰਥਕਾਂ ਦੇ ਇਕ ਗਰੁੱਪ ਨੇ ਭਾਰਤੀ ਦੂਤਾਵਾਸ ਉਤੇ ‘ਹਮਲਾ’ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਦੀ ਭਾਰਤੀ-ਅਮਰੀਕਨਾਂ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਮੰਗੀ ਹੈ। ਇੰਡੀਆ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ…
ਟੋਕੀਓ ਓਲੰਪਿਕਸ ਦੀ ਕਾਂਸੇ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ (75 ਕਿਲੋ) ਨੇ ਮਹਿਲਾ ਵਰਲਡ ਚੈਂਪੀਅਨਸ਼ਿਪ ‘ਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੁਆਰਟਰ ਫਾਈਨਲ ‘ਚ ਜਗ੍ਹਾ ਪੱਕੀ ਕਰ ਲਈ ਹੈ। ਲਵਲੀਨਾ ਦੇ ਨਾਲ ਸਾਕਸ਼ੀ (54 ਕਿਲੋ) ਨੇ ਵੀ 5-0 ਦੀ ਜਿੱਤ ਦਰਜ ਕਰਦਿਆਂ ਆਖ਼ਰੀ ਅੱਠ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਲਵਲੀਨਾ ਨੇ ਮੈਕਸੀਕੋ ਦੀ ਵਨੇਸਾ ਓਰਟਿਜ਼ ਜਦਕਿ ਸਾਕਸ਼ੀ ਨੇ ਕਜ਼ਾਖਸਤਾਨ ਦੀ ਜ਼ਜ਼ੀਰਾ ਓਰਾਬਾਯੇਵਾ ਨੂੰ ਹਰਾਇਆ। ਹਾਲਾਂਕਿ ਭਾਰਤੀ ਮੁਹਿੰਦ ਨੂੰ ਪ੍ਰੀਤੀ ਦੀ ਹਾਰ ਨਾਲ ਝਟਕਾ ਲੱਗਿਆ। ਟੂਰਨਾਮੈਂਟ ਲਈ ਭਾਰਤੀ ਟੀਮ ‘ਚ ਪ੍ਰੀਤੀ ਦੀ ਜਗ੍ਹਾ ਸਬੰਧੀ ਵਿਵਾਦ ਹੋ ਗਿਆ ਸੀ ਕਿਉਂਕਿ ਉਸ ਨੇ ਕੌਮੀ ਚੈਂਪੀਅਨਸ਼ਿਪ ‘ਚ ਖਿਤਾਬ ਨਹੀਂ ਜਿੱਤਿਆ…
ਮਹਿਲਾ ਪ੍ਰੀਮੀਅਰ ਲੀਗ ਦੇ ਨਵੀਂ ਮੁੰਬਈ ਵਿਖੇ ਖੇਡੇ ਗਏ ਮੈਚ ‘ਚ ਦਿੱਲੀ ਕੈਪੀਟਲਸ ਨੇ ਮੁੰਬਈ ਇੰਡੀਅਨਜ਼ ਦੀ ਮਹਿਲਾ ਟੀਮ ਨੂੰ ਆਸਾਨੀ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਖੇਡਦਿਆਂ ਸਿਰਫ 109 ਦੌੜਾਂ ਬਣਾਈਆਂ ਸਨ। ਜਵਾਬ ‘ਚ ਦਿੱਲੀ ਦੀ ਕਪਤਾਨ ਮੇਗ ਲੈਨਿੰਗ ਨੇ 32, ਸ਼ੈਫਾਲੀ ਨੇ 33 ਅਤੇ ਅਲੀਸਾ ਕੈਪਸੀ ਨੇ 38 ਦੌੜਾਂ ਬਣਾ ਕੇ ਆਪਣੀ ਟੀਮ ਨੂੰ ਨੌਂ ਵਿਕਟਾਂ ਨਾਲ ਜਿੱਤ ਦਿਵਾਈ। ਹਾਲਾਂਕਿ ਮੈਚ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਲਈ ਕਾਫੀ ਖਰਾਬ ਰਹੀ। ਸਲਾਮੀ ਬੱਲੇਬਾਜ਼ ਯਸਤਿਕਾ ਭਾਟੀਆ ਨੇ 1 ਅਤੇ ਹੇਲੀ ਮੈਥਿਊਜ਼ ਨੇ 5 ਦੌੜਾਂ ਬਣਾਈਆਂ। ਮੁੰਬਈ ਦਾ ਸਭ ਤੋਂ ਮਜ਼ਬੂਤ ਬੱਲੇਬਾਜ਼ ਨੈੱਟ ਸਿਵਰ ਬਰੰਟ ਗੋਲਡਨ ਡਕ ਬਣ ਗਿਆ। 10 ਦੌੜਾਂ…
ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਲਿਫਾਫਾ ਬੰਦ ਰਿਪੋਰਟ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਨੇ ‘ਵਨ ਰੈਂਕ ਵਨ ਪੈਨਸ਼ਨ’ ਉੱਤੇ ਕੇਂਦਰ ਨੂੰ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸਾਬਕਾ ਸੈਨਿਕਾਂ ਦੀ ਬਕਾਇਆ ਪੈਨਸ਼ਨ ਦੀ ਅਦਾਇਗੀ ਲਈ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 70 ਸਾਲ ਤੋਂ ਵੱਧ ਉਮਰ ਦੇ 4 ਲੱਖ ਪੈਨਸ਼ਨਰਾਂ ਨੂੰ 30 ਜੂਨ 2023 ਤੱਕ ਪੂਰਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਦੇਸ਼ ‘ਚ ਪੈਨਸ਼ਨਰਾਂ ਦੀ ਗਿਣਤੀ 25 ਲੱਖ ਦੇ ਕਰੀਬ ਹੈ, ਜਿਨ੍ਹਾਂ ਦੇ ਬਕਾਏ ਕਰੀਬ 28,000 ਕਰੋੜ ਰੁਪਏ ਹਨ। ਇਹ ਬਕਾਇਆ 2019 ਤੋਂ ਦਿੱਤਾ ਜਾਣਾ ਹੈ। ਵਿੱਤ ਮੰਤਰਾਲੇ ਨੇ ਇਹ ਭੁਗਤਾਨ ਇਕ ਵਾਰ ਕਰਨ ਤੋਂ…
ਬ੍ਰਿਟਿਸ਼ ਕੋਲੰਬੀਆ ਦੇ ਕੇਲੋਨਾ ‘ਚ ਇੰਡੀਆ ਦੇ 21 ਸਾਲਾ ਸਿੱਖ ਵਿਦਿਆਰਥੀ ‘ਤੇ ਅਣਪਛਾਤੇ ਨੌਜਵਾਨਾਂ ਦੇ ਗਰੁੱਪ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਅਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਗਗਨਦੀਪ ਸਿੰਘ ਨੂੰ 17 ਮਾਰਚ ਨੂੰ ਹਾਈਵੇਅ 97 ਅਤੇ ਕੇਲੋਨਾ ‘ਚ ਮੈਕਕਰੀ ਰੋਡ ਨੇੜੇ ਬੱਸ ਤੋਂ ਉਤਰਨ ਤੋਂ ਬਾਅਦ ਕੁੱਟਿਆ ਗਿਆ। ਗਗਨਦੀਪ ਗਰੋਸਰੀ ਸਟੋਰ ਦੀ ਖਰੀਦਦਾਰੀ ਕਰਨ ਤੋਂ ਬਾਅਦ ਘਰ ਜਾ ਰਿਹਾ ਸੀ ਜਦੋਂ ਬੱਸ ‘ਤੇ ਉਸ ਦੀ 12 ਤੋਂ 15 ਸਾਲ ਦੀ ਉਮਰ ਦੇ ਮੁੰਡਿਆਂ ਦੇ ਝੜਪ ਹੋ ਗਈ। ਵਿਦਿਆਰਥੀ ਦੀਆਂ ਪਸਲੀਆਂ, ਮੂੰਹ, ਬਾਹਾਂ ਅਤੇ ਲੱਤਾਂ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ ਤੇ…